ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ Burna Boy, ਮਰਹੂਮ ਗਾਇਕ ਵਾਂਗ ਮਾਰੀ ਪੱਟ ’ਤੇ ਥਾਪੀ
Published : Jun 4, 2022, 4:11 pm IST
Updated : Jun 4, 2022, 4:11 pm IST
SHARE ARTICLE
Nigerian rapper gets emotional remembering Sidhu Moosewala
Nigerian rapper gets emotional remembering Sidhu Moosewala

ਉਹਨਾਂ ਨੇ ਮੂਸੇਵਾਲਾ ਦੀ ਤਰ੍ਹਾਂ ਪੱਟ ’ਤੇ ਥਾਪੀ ਮਾਰ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸ਼ੋਅ 'ਚ ਮੌਜੂਦ ਦਰਸ਼ਕ ਵੀ ਭਾਵੁਕ ਹੋ ਗਏ।


ਨਵੀਂ ਦਿੱਲੀ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਹੀ ਨਹੀਂ ਸਗੋਂ ਦੁਨੀਆ ਭਰ 'ਚ ਸੋਗ ਦੀ ਲਹਿਰ ਹੈ। ਅਜਿਹਾ ਹੀ ਇਕ ਵੀਡੀਓ ਨਾਈਜੀਰੀਆ ਦੇ ਮਸ਼ਹੂਰ ਰੈਪਰ ਬਰਨਾ ਬੁਆਏ ਦਾ ਸਾਹਮਣੇ ਆਇਆ ਹੈ। ਲਾਈਵ ਸ਼ੋਅ ਦੌਰਾਨ ਉਹ ਸਿੱਧੂ ਮੂਸੇਵਾਲਾ ਦਾ ਨਾਂ ਲੈਂਦੇ ਹੋਏ ਭਾਵੁਕ ਹੋ ਗਏ ਅਤੇ ਉਹਨਾਂ ਦਾ ਰੋਣਾ ਵੀ ਨਿਕਲ ਗਿਆ। ਬਾਅਦ ਵਿਚ ਉਹਨਾਂ ਨੇ ਮੂਸੇਵਾਲਾ ਦੀ ਤਰ੍ਹਾਂ ਪੱਟ ’ਤੇ ਥਾਪੀ ਮਾਰ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸ਼ੋਅ 'ਚ ਮੌਜੂਦ ਦਰਸ਼ਕ ਵੀ ਭਾਵੁਕ ਹੋ ਗਏ।

Photo
Photo

ਖ਼ਬਰਾਂ ਅਨੁਸਾਰ ਸਿੱਧੂ ਮੂਸੇਵਾਲਾ ਅਤੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਇਕ ਮਿਕਸਟੇਪ 'ਤੇ ਕੰਮ ਕਰ ਰਹੇ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਬਹੁਤ ਦੁਖੀ ਸੀ। ਉਹਨਾਂ ਸੋਸ਼ਲ ਮੀਡੀਆ 'ਤੇ ਇਹ ਵੀ ਪੋਸਟ ਕੀਤਾ ਸੀ ਕਿ ਹੁਣ ਉਹ ਸਵਰਗ ਵਿਚ ਇਸ ਮਿਕਸਟੇਪ ਨੂੰ ਪੂਰਾ ਕਰਨਗੇ। ਉਹਨਾਂ ਕਿਹਾ ਕਿ ਮੂਸੇਵਾਲਾ ਨੇ ਮੈਨੂੰ ਪ੍ਰੇਰਿਤ ਕੀਤਾ। ਇਕ ਲੇਜੈਂਡ ਦੀ ਮੌਤ ਹੋ ਗਈ। ਉਹਨਾਂ ਨੇ  ਮੂਸੇਵਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

PhotoPhoto

ਜੈਜ਼ੀ ਬੀ ਨੇ ਵੀ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੇ ਵੀ ਪੱਟ ’ਤੇ ਥਾਪੀ ਮਾਰ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਇਕ ਲਾਈਵ ਸ਼ੋਅ ਦੌਰਾਨ ਉਹਨਾਂ ਕਿਹਾ ਕਿ, “ਮੁੰਡੇ ਨੇ 4-5 ਸਾਲ ’ਚ ਦੁਨੀਆ ਬਦਲ ਕੇ ਰੱਖ ਦਿੱਤੀ ਸੀ, ਉਹੀ ਲੋਕਾਂ ਤੋਂ ਜਰਿਆ ਨਹੀਂ ਗਿਆ”।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement