ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਕੇਸ ਦਰਜ, ਉਪਾਸਨਾ ਸਿੰਘ ਨੇ ਕੋਰਟ 'ਚ ਦਾਇਰ ਕੀਤੀ ਅਰਜ਼ੀ
Published : Aug 4, 2022, 1:20 pm IST
Updated : Aug 4, 2022, 1:41 pm IST
SHARE ARTICLE
Court Case Filed Against Miss Universe Harnaaz Kaur
Court Case Filed Against Miss Universe Harnaaz Kaur

ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਖ਼ਿਲਾਫ਼ ਇਕ ਸਿਵਲ ਪਟੀਸ਼ਨ ਦਾਇਰ ਕੀਤੀ ਹੈ।



ਚੰਡੀਗੜ੍ਹ:  ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਖ਼ਿਲਾਫ਼ ਇਕ ਸਿਵਲ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨਾ ਸਿੰਘ ਆਪਣੇ ਵਕੀਲ ਦੇ ਨਾਲ ਅਦਾਲਤ ਪਹੁੰਚੀ ਸੀ। ਉਪਾਸਨਾ ਦਾ ਕਹਿਣਾ ਹੈ ਕਿ ਉਹ ਇਕ ਫ਼ਿਲਮ ਬਣਾ ਰਹੇ ਹਨ, ਜਿਸ ਵਿਚ ਕੰਮ ਕਰਨ ਲਈ ਹਰਨਾਜ਼ ਨੂੰ ਸਾਈਨ ਕੀਤਾ ਗਿਆ ਸੀ ਪਰ ਬਾਅਦ ਵਿਚ ਹਰਨਾਜ਼ ਸੰਧੂ ਨੇ ਫੋਨ ਦਾ ਜਵਾਬ ਦੇਣਾ ਬੰਦ ਕਰ ਦਿੱਤਾ।

Harnaaz Kaur Sandhu Harnaaz Kaur Sandhu

ਦਾਇਰ ਕੇਸ ਮੁਤਾਬਕ ਸਾਲ 2020 ਵਿਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖ਼ਿਤਾਬ ਜਿੱਤਿਆ ਸੀ। ਉਸ ਦੌਰਾਨ ਉਹਨਾਂ ਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓ ਐਲਐਲਪੀ ਨਾਲ ਇਕ ਸਮਝੌਤਾ ਸਾਈਨ ਕੀਤਾ ਸੀ। ਇਸ ਸਟੂਡੀਓ ਨੂੰ ਉਪਾਸਨਾ ਸਿੰਘ ਚਲਾ ਰਹੀ ਹੈ। ਉਪਾਸਨਾ ਅਨੁਸਾਰ ਉਸ ਨੇ 'ਬਾਈ ਜੀ ਕੁੱਟਣਗੇ’ ਨਾਂ ਦੀ ਪੰਜਾਬੀ ਫ਼ਿਲਮ ਬਣਾਉਣੀ ਸੀ। ਇਸ ਵਿਚ ਉਹਨਾਂ ਨੇ ਹਰਨਾਜ਼ ਨੂੰ ਮੁੱਖ ਭੂਮਿਕਾ ਦੇਣੀ ਸੀ।

Upasana SinghUpasana Singh

ਇਕਰਾਰਨਾਮੇ ਤਹਿਤ ਅਦਾਕਾਰਾ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਲਾਜ਼ਮੀ ਸੀ। ਪਰ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ ਵਪਾਰ ਅਤੇ ਇਕਰਾਰਨਾਮੇ ਦੇ ਵਾਅਦੇ ਤੋੜ ਦਿੱਤੇ। ਉਸ ਨੇ ਆਪਣੇ ਆਪ ਨੂੰ ਫਿਲਮ ਦੀ ਕਾਸਟ ਅਤੇ ਕਰੂ ਤੋਂ ਦੂਰ ਕਰ ਲਿਆ ਹੈ। ਉਪਾਸਨਾ ਦਾ ਕਹਿਣਾ ਹੈ ਕਿ ਉਹਨਾਂ ਨੇ ਆਪਣੇ ਬੇਟੇ ਨੂੰ ਇਸ ਫਿਲਮ ਰਾਹੀਂ ਲਾਂਚ ਕਰਨਾ ਸੀ ਪਰ ਹਰਨਾਜ਼ ਸੰਧੂ ਨਾਲ ਸੰਪਰਕ ਨਾ ਹੋਣ ਕਾਰਨ ਉਹਨਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਇਸ ਲਈ ਚੰਡੀਗੜ੍ਹ ਅਦਾਲਤ ਵਿਚ ਹਰਨਾਜ਼ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਹੈ।

Upasana Singh
Upasana Singh

ਉਪਾਸਨਾ ਸਿੰਘ ਨੇ ਦੱਸਿਆ ਕਿ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਅਤੇ ਨਿਰਮਾਤਾਵਾਂ ਨੇ ਵੀ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸਭ ਅਸਫਲ ਰਹੇ। ਹਰਨਾਜ਼ ਕੌਰ ਸੰਧੂ ਮਿਸ ਯੂਨੀਵਰਸ 2021 ਬਣੀ। ਇਸ ਤੋਂ ਬਾਅਦ ਉਸ ਨੇ ਇਕ ਵੀ ਮੇਲ ਜਾਂ ਟੈਕਸਟ ਦਾ ਜਵਾਬ ਨਹੀਂ ਦਿੱਤਾ। ਇਸ ਕਾਰਨ ਫਿਲਮ ਦੀ ਰਿਲੀਜ਼ ਡੇਟ ਵੀ ਟਾਲਣੀ ਪਈ। 27 ਮਈ 2022 ਤੋਂ ਫਿਲਮ ਦੀ ਰਿਲੀਜ਼ ਨੂੰ 19 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement