ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 'ਸ਼ਬਦ' ਤੇ 'ਗੀਤ' ਜਾਰੀ
Published : Nov 4, 2019, 4:53 pm IST
Updated : Nov 4, 2019, 4:53 pm IST
SHARE ARTICLE
Capt Amarinder Singh releases 'song' on 'Shabad' dedicated to 550th Prakash Purb
Capt Amarinder Singh releases 'song' on 'Shabad' dedicated to 550th Prakash Purb

ਇਹ ਗੀਤ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਵੱਲੋਂ ਲਿਖਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਦੇਸ਼ ਦੇ ਨਾਮੀ ਫਨਕਾਰਾਂ ਵੱਲੋਂ ਗਾਏ 'ਸ਼ਬਦ' ਅਤੇ ਪ੍ਰਸਿੱਧ ਸੂਫੀ ਗਾਇਕ ਪੂਰਨ ਚੰਦ ਵਡਾਲੀ ਵੱਲੋਂ ਗਾਏ 'ਗੀਤ' ਨੂੰ ਅਧਿਕਾਰਤ ਤੌਰ 'ਤੇ ਜਾਰੀ ਕੀਤਾ। ਸ਼ਬਦ 'ਸਤਿਗੁਰੂ ਨਾਨਕ ਆਏ ਨੇ' ਅਤੇ ਗੀਤ 'ਗੁਰੂ ਦਾ ਲਾਂਘਾ' ਜੋ ਅੱਜ ਰਿਲੀਜ਼ ਕੀਤਾ ਗਿਆ, 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।

Capt. Amrinder Singh Capt. Amrinder Singh

ਇਹ ਗੀਤ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਵੱਲੋਂ ਲਿਖਿਆ ਗਿਆ ਹੈ। ਸ਼ਬਦ 'ਸਤਿਗੁਰੂ ਨਾਨਕ ਆਏ ਨੇ' ਹਰਸ਼ਦੀਪ ਕੌਰ ਨੇ ਕੰਪੋਜ਼ ਕੀਤਾ ਹੈ ਜਿਨ੍ਹਾਂ ਦਾ ਦੇਸ਼ ਦੀਆਂ ਨਾਮੀ ਫਿਲਮੀ ਹਸਤੀਆਂ ਤੇ ਫਨਕਾਰਾਂ ਸ਼ੰਕਰ ਮਹਾਂਦੇਵਨ, ਕਪਿਲ ਸ਼ਰਮਾ, ਜਸਪਿੰਦਰ ਨਰੂਲਾ, ਸ਼ਾਨ, ਸਾਲੀਮ ਮਰਚੈਂਟ, ਸੁਖਸ਼ਿੰਦਰ ਸ਼ਿੰਦਾ, ਰਿਚਾ ਸ਼ਰਮਾ, ਸ਼ੇਖਰ ਰਵਜਿਆਨੀ ਤੇ ਨੀਤੀ ਮੋਹਨ ਨੇ ਗਾਇਨ ਕੀਤਾ ਹੈ।

Capt. Amrinder Singh Capt. Amrinder Singh

ਅੱਜ ਬਾਅਦ ਦੁਪਹਿਰ ਸੰਗੀਤਕਾਰ ਹਰਸ਼ਦੀਪ ਕੌਰ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸਿਰਜੇ ਗਏ ਦ੍ਰਿਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ, ਵਿਚਾਰਧਾਰਾ ਤੇ ਸਿੱਖਿਆਵਾਂ ਦਾ ਹੋਰ ਪ੍ਰਸਾਰ ਕਰਨਗੇ। ਮੁੱਖ ਮੰਤਰੀ ਨੇ ਟੀਮ ਨੂੰ ਭਵਿੱਖ ਦੇ ਕਦਮਾਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਇਹ ਅਪੀਲ ਵੀ  ਕੀਤੀ ਕਿ ਉਹ ਅਜਿਹੀਆਂ ਪਹਿਲਕਦਮੀਆਂ ਜਾਰੀ ਰੱਖਣਗੇ।

HarperrHarshdeep Kaur 

'ਸ਼ਬਦ' ਤੇ 'ਗੀਤ' ਜਾਰੀ ਕਰਨ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਡਾ.ਰਾਜ ਕੁਮਾਰ ਵੇਰਕਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਪ੍ਰਮੁੱਖ ਸਕੱਤਰ ਸੱਭਿਆਚਾਰ ਤੇ ਸੈਰ ਸਪਾਟਾ ਵਿਕਾਸ ਪ੍ਰਤਾਪ ਵੀ ਹਾਜ਼ਰ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਸਿੱਖ ਸੰਗਤ 'ਚ ਡਾਢਾ ਉਤਸ਼ਾਹ ਪਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ, ਸਿੱਖ ਜਥੇਬੰਦੀਆਂ, ਸ਼ਹਿਰਾਂ ਅਤੇ ਪਿੰਡਾਂ ਦੇ ਵਸਨੀਕ ਆਪੋ-ਆਪਣੇ ਪੱਧਰ 'ਤੇ ਸਮਾਗਮ ਕਰਵਾ ਰਹੇ ਹਨ। ਮਸ਼ਹੂਰ ਕਾਮੇਡੀਅਨ ਨੇ ਵੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ 'ਤੇ ਵੱਖਰੇ ਤਰੀਕੇ ਨਾਲ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement