
ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਵੱਲੋਂ ਗਾਇਕਾ ਅਫ਼ਸਾਨਾ ਖ਼ਾਨ, ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਨਆਈਏ ਨੇ ਮਸ਼ਹੂਰ ਪੰਜਾਬੀ ਗਾਇਕਾ ਜੈਨੀ ਜੌਹਲ ਤੋਂ ਪੁੱਛਗਿੱਛ ਕੀਤੀ ਹੈ। ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਵੱਲੋਂ ਗਾਇਕਾ ਅਫ਼ਸਾਨਾ ਖ਼ਾਨ, ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ।
ਦੱਸ ਦੇਈਏ ਕਿ ਜੈਨੀ ਜੌਹਲ ਨੇ ਹਾਲ ਹੀ ਵਿਚ ਮਰਹੂਮ ਗਾਇਕ ਲਈ ਇਨਸਾਫ਼ ਦੀ ਮੰਗ ਕਰਦਿਆਂ ਗੀਤ ‘ਲੈਟਰ ਟੂ ਸੀਐਮ’ ਗਾਇਆ ਸੀ। ਇਸ ਗੀਤ ਜ਼ਰੀਏ ਗਇਕਾ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤੇ ਸੀ। ਇਸ ਗੀਤ ਨੂੰ ਵੱਡੀ ਗਿਣਤੀ ਵਿਚ ਲੋਕਾਂ ਨੇ ਦੇਖਿਆ ਪਰ ਬਾਅਦ ਵਿਚ ਇਸ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ।