
ਮਿਸ ਪੂਜਾ ਨੇ ਮਿਊਜ਼ਿਕ ਵਿੱਚ ਹੀ ਬੈਚਲਰ ਡਿਗਰੀ ਕੀਤੀ ਹੈ।
ਜਲੰਧਰ: ਪੰਜਾਬੀ ਅਦਾਕਾਰਾ ਅਤੇ ਗਾਇਕਾ ਮਿਸ ਪੂਜਾ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਗਾਣੇ ਅਤੇ ਫ਼ਿਲਮਾਂ ਦਿੱਤੀਆਂ ਹਨ। ਅੱਜ ਉਸ ਦਾ ਵੱਖਰਾ ਨਾਮ ਹੈ। ਉਸ ਨੂੰ ਬੱਚਾ ਬੱਚਾ ਜਾਣਦਾ ਹੈ। ਮਿਸ ਪੂਜਾ ਦਾ ਜਨਮ 4 ਦਸੰਬਰ 1980 ਨੂੰ ਪੰਜਾਬ ਦੇ ਰਾਜਪੁਰਾ ਸ਼ਹਿਰ ਵਿਚ ਹੋਇਆ। ਉਹਨਾਂ ਦਾ ਅਸਲੀ ਨਾਂ ਗੁਰਿੰਦਰ ਕੌਰ ਕੈਂਥ ਹੈ ਜਿਹੜਾ ਕਿ ਉਹਨਾਂ ਦੇ ਮਾਤਾ ਪਿਤਾ ਨੇ ਹੀ ਰੱਖਿਆ ਸੀ।
Miss Pooja ਗਾਉਣ ਦਾ ਸ਼ੌਂਕ ਮਿਸ ਪੂਜਾ ਨੂੰ ਬਚਪਨ ਤੋਂ ਹੀ ਸੀ ਜਿਸ ਕਰਕੇ ਉਹਨਾਂ ਦੇ ਪਿਤਾ ਨੇ ਬਚਪਨ ਤੋਂ ਹੀ ਉਹਨਾਂ ਨੂੰ ਗਾਉਣ ਵਜਾਉਣ ਦੀ ਟ੍ਰੇਨਿੰਗ ਦਿਵਾਉਣੀ ਸ਼ੁਰੂ ਕਰ ਦਿੱਤੀ ਸੀ। ਮਿਸ ਪੂਜਾ ਜਦੋਂ ਚਾਰ ਪੰਜ ਸਾਲ ਦੇ ਸੀ ਤਾਂ ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ। ਇਹੀ ਵਜ੍ਹਾ ਹੈ ਕਿ ਉਹਨਾਂ ਦੀ ਸਟੇਜ਼ ਪ੍ਰਫੋਰਮੈਂਸ ਸਭ ਤੋਂ ਵਧੀਆ ਹੈ। ਮਿਸ ਪੂਜਾ ਨੇ ਮਿਊਜ਼ਿਕ ਵਿੱਚ ਹੀ ਬੈਚਲਰ ਡਿਗਰੀ ਕੀਤੀ ਹੈ।
Miss Poojaਇਸ ਤੋਂ ਇਲਾਵਾ ਉਹਨਾਂ ਨੇ ਮਾਸਟਰ ਡਿਗਰੀ ਵੀ ਮਿਊਜ਼ਿਕ ਵਿੱਚ ਕੀਤੀ ਹੈ ਇੱਥੋਂ ਤੱਕ ਕਿ ਉਹਨਾਂ ਨੇ ਬੀ-ਐੱਡ ਦੀ ਪੜਾਈ ਵੀ ਮਿਊਜ਼ਿਕ ਵਿੱਚ ਕੀਤੀ ਹੈ। ਸੰਗੀਤ ਜਗਤ ਵਿੱਚ ਪੂਜਾ ਨੂੰ ਲਿਆਉਣ ਵਾਲੇ ਉਹਨਾਂ ਦੇ ਪਿਤਾ ਹਨ ਇਸ ਲਈ ਉਹ ਹਮੇਸ਼ਾ ਕਹਿੰਦੇ ਹਨ ਕਿ ਅੱਜ ਜਿਸ ਮੁਕਾਮ ‘ਤੇ ਉਹ ਹੈ ਉਸ ਦਾ ਸਾਰਾ ਸੇਹਰਾ ਉਸ ਦੇ ਪਿਤਾ ਦੇ ਸਿਰ ਬੱਝਦਾ ਹੈ। ਮਿਸ ਪੂਜਾ ਨੇ ਰਾਜਪੁਰਾ ਦੇ ਇੱਕ ਸਕੂਲ ਵਿੱਚ ਅਧਿਆਪਕ ਦੀ ਨੌਕਰੀ ਵੀ ਕੀਤੀ।
Miss Pooja ਪਰ ਉਹਨਾਂ ਦਾ ਸੁਫਨਾ ਹਮੇਸ਼ਾ ਸਿੰਗਰ ਬਣਨ ਦਾ ਸੀ। ਮਿਸ ਪੂਜਾ ਨੇ ਸਭ ਤੋਂ ਪਹਿਲਾ ਗਾਣਾ ਪੰਜਾਬੀ ਗਾਣਿਆਂ ਦੇ ਮਸ਼ਹੂਰ ਡਾਇਰੈਕਟਰ ਲਾਲ ਕਮਲ ਨਾਲ ਕੀਤਾ ਸੀ ,ਗਾਣੇ ਦੇ ਬੋਲ ਸਨ ‘ਭੰਨ ਚੂੜੀਆਂ ਪਿਆਰ ਤੇਰਾ ਵੇਖਦੀ’ ਸੀ ।ਪੂਜਾ ਦੀ ਪਹਿਲੀ ਟੇਪ ਜੈਲੀ ਮਨਜੀਤ ਪੁਰੀਏ ਨਾਲ ਆਈ ਸੀ ਜਿਸ ਨੂੰ ਸਰੋਤਿਆਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ। ਹੁਣ ਤੱਕ ਮਿਸ ਪੂਜਾ ਦੇ ਚਾਰ ਹਜ਼ਾਰ ਤੋਂ ਵੱਧ ਗਾਣੇ ਰਿਕਾਰਡ ਹੋ ਚੁੱਕੇ ਹਨ।
300 ਤੋਂ ਵੱਧ ਐਲਬਮ ਵਿੱਚ ਉਹ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ 100 ਤੋਂ ਵੀ ਵੱਧ ਮੇਲ ਸਿੰਗਰ ਨਾਲ ਗਾਣਾ ਗਾ ਚੁੱਕੇ ਹਨ। ਇਸ ਤੋਂ ਇਲਾਵਾ ਉਹਨਾਂ ਦੀਆਂ 5 ਫਿਲਮਾਂ ਵੀ ਆ ਚੁੱਕੀਆਂ ਹਨ। ਸੋ ਪੂਜਾ ਦੇ ਇਸ ਸੰਘਰਸ਼ ਤੋਂ ਸਾਫ ਹੋ ਜਾਂਦਾ ਹੈ ਕਿ ਜੇ ਕੋਈ ਇਨਸਾਨ ਮਿਹਨਤ ਤੇ ਲਗਨ ਨਾਲ ਕੰਮ ਕਰੇ ਤਾਂ ਉਸ ਦੀ ਮਿਹਨਤ ਨੂੰ ਬੂਰ ਜ਼ਰੂਰ ਪੈਂਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।