'ਕੈਰੀ ਆਨ ਜੱਟਾ 2' ਕਮਾਈ ਵਾਲੇ ਤੋੜ ਰਹੀ ਹੈ ਰੀਕਾਰਡ 
Published : Jun 3, 2018, 4:24 pm IST
Updated : Jun 5, 2018, 4:41 pm IST
SHARE ARTICLE
carry on jatta2
carry on jatta2

ਉਥੇ ਦੂਜੇ ਦਿਨ ਫਿਲਮ ਨੇ ਕੁਲ 4.26 ਕਰੋੜ ਰੁਪਏ ਦੀ ਕਮਾਈ ਨਾਲ ਦੂਜੇ ਦਿਨ ਵੀ ਨਵਾਂ ਰਿਕਾਰਡ ਬਣਾਇਆ ਹੈ

ਗਿਪੀ ਗਰੇਵਾਲ ਦੀ ਫ਼ਿਲਮ 'ਕੈਰੀ ਆਨ ਜੱਟਾ 2' ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ ਅਤੇ ਬਾਕਸ ਆਫਿਸ 'ਤੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ । ਇਸ ਫਿਲਮ ਨੇ ਪਹਿਲੇ ਦਿਨ 3.61 ਕਰੋੜ ਰੁਪਏ ਦੀ ਕਮਾਈ ਕੀਤੀ। ਉਥੇ ਦੂਜੇ ਦਿਨ ਫਿਲਮ ਨੇ ਕੁਲ 4.26 ਕਰੋੜ ਰੁਪਏ ਦੀ ਕਮਾਈ ਨਾਲ ਦੂਜੇ ਦਿਨ ਵੀ ਨਵਾਂ ਰਿਕਾਰਡ ਬਣਾਇਆ ਹੈ। ਫਿਲਮ ਦੇ ਦੋ ਦਿਨਾਂ ਦੀ ਕਮਾਈ ਦੀ ਗੱਲ ਕੀਤੀ ਜਾਵੇ ਤਾਂ ਇਹ ਕੁਲ 7.87 ਕਰੋੜ ਰੁਪਏ ਬਣਦੀ ਹੈ। 

carry on jatta2carry on jatta2

'ਕੈਰੀ ਆਨ ਜੱਟਾ' ਵਾਂਗੂ  'ਕੈਰੀ ਆਨ ਜੱਟਾ 2' ਵੀ ਦਰਸ਼ਕਾਂ ਦੇ ਦਿਲਾਂ 'ਚ ਘਰ ਕਰ ਗਈ ਹੈ |ਇਸ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement