ਦਿਲਪ੍ਰੀਤ ਸਿੰਘ ਢਾਹਾਂ ਨੇ ਗਿੱਪੀ ਗਰੇਰਵਾਲ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ 
Published : Jun 2, 2018, 4:32 pm IST
Updated : Jun 5, 2018, 4:41 pm IST
SHARE ARTICLE
Gippy grewal
Gippy grewal

ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਦਿਲਪ੍ਰੀਤ ਸਿੰਘ ਢਾਹਾਂ ਨੇ ਪੰਜਾਬੀ ਇੰਡਸਟਰੀ ਦੇ ਦੇਸੀ ਰੌਕਸਟਾਰ ਕਹੇ

ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਦਿਲਪ੍ਰੀਤ ਸਿੰਘ ਢਾਹਾਂ ਨੇ ਪੰਜਾਬੀ ਇੰਡਸਟਰੀ ਦੇ ਦੇਸੀ ਰੌਕਸਟਾਰ ਕਹੇ ਜਾਣ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਹ ਪਤਾ ਚਲਿਆ ਹੈ ਕਿ ਦਿਲਪ੍ਰੀਤ ਢਾਹਾਂ ਨੇ ਗਿੱਪੀ ਗਰੇਵਾਲ ਨੂੰ ਵ੍ਹਟਸਐਪ ਦੇ ਜ਼ਰੀਏ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ | ਤੁਹਾਨੂੰ ਦੱਸ ਦੇਈਏ ਕਿ ਗਿੱਪੀ ਗਰੇਵਾਲ ਦੀ ਬੀਤੇ ਦਿਨੀ ਕੈਰੀ ਔਨ ਜੱਟਾ 2 ਫਿਲਮ ਰੀਲੀਜ਼ ਹੋਈ ਹੈ | ਦਿਲਪ੍ਰੀਤ ਵੱਲੋਂ ਗਿੱਪੀ ਨੂੰ ਮਿਲੀ ਇਸ ਧਮਕੀ ਨਾਲ ਪੰਜਾਬੀ ਫਿਲਮ ਇੰਡਸਟਰੀ ਵਿਚ ਤਣਾਅ ਪੂਰਨ ਮਾਹੌਲ ਹੈ |

GippGippy Grewal


ਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਾਹਾਂ ਨੇ ਪਿਛਲੇ ਮਹੀਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕੀਤਾ ਸੀ ਜਿਸ ਵਿਚ ਪਰਮੀਸ਼ ਅਤੇ ਉਸਦਾ ਇਕ ਸਾਥੀ ਗੰਭੀਰ ਜ਼ਖਮੀ ਹੋ ਗਏ ਸਨ |ਦਿਲਪ੍ਰੀਤ ਢਾਹਾਂ ਨੇ ਇਸ ਹਮਲੇ ਦੀ ਜਿੰਮੇਵਾਰੀ ਵੀ ਲਈ ਸੀ ਪਰ ਪੁਲਿਸ ਵੱਲੋਂ ਅਜੇ ਤਕ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ |ਦਿਲਪ੍ਰੀਤ ਵੱਲੋਂ ਪਰਮੀਸ਼ 'ਤੇ ਕੀਤੇ ਗਏ ਇਸ ਹਮਲੇ ਦਾ ਕਾਰਨ ਆਪਸੀ ਰੰਜਿਸ਼ ਸੀ, ਜਿਸਦੀ ਪੂਰਨ ਰੂਪ ਵਿਚ ਪੁਸ਼ਟੀ ਨਹੀਂ ਹੋ ਸਕੀ |​

Dilpreet singh dahaDilpreet singh daha


ਪਰਮੀਸ਼ ਵਰਮਾ ਤੋਂ ਬਾਅਦ ਰਾਏ ਜੁਝਾਰ ਨੂੰ ਵੀ ਧਮਕੀ ਮਿਲੀ ਸੀ ਅਤੇ ਹੁਣ ਗਿੱਪੀ ਗਰੇਵਾਲ ਨੂੰ ਧਮਕੀ ਮਿਲਣ ਨਾਲ ਪੰਜਾਬੀ ਗਾਇਕਾਂ ਦੀ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਲਗਾ ਰਹੀ ਹੈ | ਫਿਲਹਾਲ ਗਿੱਪੀ ਗਰੇਵਾਲ ਨੂੰ ਮਿਲੀ ਧਮਕੀ ਦਾ ਕਾਰਨ ਤਾਂ ਨਹੀਂ ਪਤਾ ਲੱਗ ਸਕਿਆ, ਪਰ ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਬਾਕੀ ਕਲਾਕਾਰ ਤਣਾਅ ਵਿਚ ਆ ਗਏ ਹਨ | 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement