ਧੋਖਾਧੜੀ ਦੇ ਮਾਮਲੇ ਵਿਚ ਸੁਰਵੀਨ ਚਾਵਲਾ ਨੂੰ ਨਹੀਂ ਮਿਲੀ ਰਾਹਤ 
Published : Jun 4, 2018, 4:12 pm IST
Updated : Jun 5, 2018, 4:43 pm IST
SHARE ARTICLE
surveen chawla
surveen chawla

ਮਸ਼ਹੂਰ ਅਭਿਨੇਤਰੀ ਸੁਰਵੀਨ ਚਾਵਲਾ ਤੇ ਉਸ ਦੇ ਪਤੀ ਅਕਸ਼ੇ ਠੱਕਰ ਨੂੰ ਧੋਖਾਧੜੀ ਮਾਮਲੇ 'ਚ ਅਜੇ ਰਾਹਤ ਨਹੀਂ ਮਿਲੀ

ਮਸ਼ਹੂਰ ਅਭਿਨੇਤਰੀ ਸੁਰਵੀਨ ਚਾਵਲਾ ਤੇ ਉਸ ਦੇ ਪਤੀ ਅਕਸ਼ੇ ਠੱਕਰ ਨੂੰ ਧੋਖਾਧੜੀ ਮਾਮਲੇ 'ਚ ਅਜੇ ਰਾਹਤ ਨਹੀਂ ਮਿਲੀ | ਦੋਹਾਂ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਅੰਤ੍ਰਿਮ ਜ਼ਮਾਨਤ ਨੂੰ ਲੈ ਕੇ ਸੋਮਵਾਰ ਨੂੰ ਜ਼ਿਲਾ ਤੇ ਸੈਸ਼ਨ ਜੱਜ ਸੁਨੀਲ ਕੁਮਾਰ ਅਰੋੜਾ ਦੀ ਅਦਾਲਤ 'ਚ ਸੁਣਵਾਈ ਹੋਈ। ਅਦਾਲਤ 'ਚ ਸੁਰਵੀਨ ਚਾਵਲਾ ਅਤੇ ਅਕਸ਼ੇ ਠੱਕਰ ਵਲੋਂ ਵਕੀਲ ਕੰਵਲਵੀਰ ਸਿੰਘ ਕੰਗ ਅਤੇ ਗੁਰਿੰਦਰ ਸਿੰਘ ਪੇਸ਼ ਹੋਏ ਜਦਕਿ ਸ਼ਿਕਾਇਤ ਕਰਤਾ ਸੱਤਪਾਲ ਗੁਪਤਾ ਵਲੋਂ ਵਕੀਲ ਨਵੀਨ ਜੈਰਥ ਪੇਸ਼ ਹੋਏ।


ਤੁਹਾਨੂੰ ਦੱਸ ਦੇਈਏ ਕਿ ਅਦਾਲਤ ਵਲੋਂ  4 ਜੂਨ ਤੱਕ ਸੁਰਵੀਨ ਚਾਵਲਾ ਦੀ ਗ੍ਰਿਫਤਾਰੀ ਲਈ ਇਸ ਸ਼ਰਤ 'ਤੇ ਰੋਕ ਲੱਗੀ ਸੀ ਕਿ ਉਹ ਪੁਲਸ ਜਾਂਚ 'ਚ ਸ਼ਾਮਿਲ ਨਹੀਂ ਹੋ ਰਹੀ ਹੈ। ਇਸ ਦੌਰਾਨ 31 ਮਈ ਨੂੰ ਥਾਣਾ ਸਿਟੀ ਪੁਲਸ ਦੇ ਏ. ਐੱਸ. ਆਈ. ਹਰਬੰਸ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਭਾਵੇਂ ਹੀ ਜਾਂਚ 'ਚ ਸ਼ਾਮਿਲ ਹੋਏ ਹਨ ਪਰ ਦਸਤਾਵੇਜ ਪੇਸ਼ ਨਹੀਂ ਕੀਤੇ ਗਏ। ਅਦਾਲਤ ਨੇ ਆਪਣੀ ਅਗਲੀ ਪੇਸ਼ੀ 6 ਜੂਨ ਤੈਅ ਕਰਕੇ ਦੋਸ਼ੀਆਂ ਨੂੰ ਅਦਾਲਤ 'ਚ ਪੈਸੇ ਦੇ ਲੈਣ ਦੇਣ ਨਾਲ ਸੰਬੰਧਿਤ ਦਸਤਾਵੇਜ ਨਾਲ ਲੈ ਕੇ ਆਉਣ ਦਾ ਨਿਰਦੇਸ਼ ਦਿੱਤਾ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement