ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ: ਗੁਰਨਾਮ ਭੁੱਲਰ ਦੀ ਮਨਮੋਹਕ ਆਵਾਜ਼ 'ਚ 'ਸਹੇਲੀ' ਗੀਤ ਹੋਇਆ ਰਿਲੀਜ਼
Published : Jul 5, 2022, 4:25 pm IST
Updated : Jul 5, 2022, 4:25 pm IST
SHARE ARTICLE
 Sohreyan Da Pind Aa Gaya movie
Sohreyan Da Pind Aa Gaya movie

ਫ਼ਿਲਮ 3 ਦਿਨ ਬਾਅਦ ਰਿਲੀਜ਼ ਹੋਣ ਵਾਲੀ ਹੈ

 

ਮੁਹਾਲੀ - 'ਸਹੁਰਿਆਂ ਦਾ ਪਿੰਡ ਆ ਗਿਆ' ਫਿਲਮ ਰਿਲੀਜ਼ ਹੋਣ ਦੀ ਦਰਸ਼ਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਹਾਲਾਂਕਿ ਫਿਲਮ ਦੇ ਟ੍ਰੇਲਰ ਤੇ ਰਿਲੀਜ਼ ਹੋਏ ਗੀਤਾਂ ਨੂੰ ਦਰਸ਼ਕ ਬੇਮਿਸਾਲ ਪਿਆਰ ਦੇ ਰਹੇ ਹਨ ਤੇ ਫ਼ਿਲਮ ਦੇ ਨਿਰਮਾਤਾ ਵੀ ਦਰਸ਼ਕਾਂ ਦੀ ਉਤਸੁਕਤਾ ਨੂੰ ਬਰਕਰਾਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਫ਼ਿਲਮ 3 ਦਿਨ ਬਾਅਦ ਰਿਲੀਜ਼ ਹੋਣ ਵਾਲੀ ਹੈ ਤੇ ਉਸ ਤੋਂ ਪਹਿਲਾਂ ਹੁਣ ਇੱਕ ਹੋਰ ਗੀਤ 'ਸਹੇਲੀ' ਰਿਲੀਜ਼ ਹੋ ਚੁੱਕਾ ਹੈ ਜੋ ਦਰਸ਼ਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਜਿੱਥੇ ਜੋੜੀ ਬਾਕਮਾਲ ਹੈ ਉੱਥੇ ਹੀ ਕੈਮਿਸਟਰੀ ਵੀ ਗੀਤ ਵਿਚ ਸ਼ਾਨਦਾਰ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਗੁਰਨਾਮ ਭੁੱਲਰ ਵੱਲੋਂ ਗਾਇਆ, ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ। ਗੀਤ ਨੂੰ ਮਿਊਜ਼ਿਕ ਚੇਤ ਸਿੰਘ ਵੱਲੋਂ ਦਿੱਤਾ ਗਿਆ ਹੈ।

Sargun Mehta and Gurnam Bhullar Sargun Mehta and Gurnam Bhullar

ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ ਜਦੋਂ ਮਾਪਿਆਂ ਨਾਲ ਰਿਸ਼ਤੇ ਜਾਂ ਵਿਆਹ ਬਾਰੇ ਗੱਲ ਕਰਨਾ ਆਸਾਨ ਨਹੀਂ ਸੀ। ਪਰ ਜਦੋਂ ਗੁਰਨਾਮ ਦੀ ਥਾਂ ਜੱਸ ਬਾਜਵਾ ਦਾ ਰਿਸ਼ਤਾ ਆ ਜਾਵੇਗਾ ਤੇ ਗੱਲ ਹਿੰਡ ਭੰਨਣ ਦੀ ਆ ਜਾਏਗੀ ਤਾਂ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੌਣ ਕਿਸ ਦੇ ਪਿੰਡ ਨੂੰ ਆਪਣੇ ਸਹੁਰਿਆਂ ਪਿੰਡ ਬਣਾਉਂਦਾ ਹੈ ਜਾਂ ਹਿੰਡ ਛੱਡ ਕੇ ਪਿਆਰ ਮੁਕੰਮਲ ਹੁੰਦਾ ਹੈ। ਇਹ ਗੀਤ ਯਕੀਨੀ ਤੌਰ 'ਤੇ ਹੁਣ ਤੱਕ ਦੇ ਸਭ ਤੋਂ ਵਧੀਆ ਰੋਮਾਂਟਿਕ ਗੀਤਾਂ ਵਿੱਚੋਂ ਇੱਕ ਹੋਵੇਗਾ।

ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੋਵੇਂ ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ ਹਨ, ਜੋ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। 'ਸਹੁਰਿਆਂ ਦਾ ਪਿੰਡ ਆ ਗਿਆ' 'ਚ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।  ਹੁਣ, ਪ੍ਰਸ਼ੰਸਕ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਨੂੰ ਇਕੱਠੇ ਦੇਖਣ ਲਈ ਉਤਸੁਕ ਹਨ। ਇਸ ਦੇ ਨਾਲ ਹੀ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ ਤੇ ਹਰਦੀਪ ਗਿੱਲ ਵੀ ਫ਼ਿਲਮ 'ਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਫਿਲਮ ਅੰਬਰਦੀਪ ਸਿੰਘ ਦੁਆਰਾ ਲਿਖੀ ਗਈ ਹੈ ਅਤੇ ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਤ ਹੈ, ਜੋ ਕਿ ਨਰੋਤਮ ਜੀ ਫਿਲਮ ਪ੍ਰੋਡਕਸ਼ਨ, ਨਿਊ ਏਰਾ ਫਿਲਮਸ ਅਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ 8 ਜੁਲਾਈ 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

SHARE ARTICLE

ਏਜੰਸੀ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement