
ਫਿਲਮ ਦੇ ਗੀਤਾਂ ਨੂੰ ਮਿਲਿਆ ਹੈ ਭਰਵਾਂ ਹੁੰਗਾਰਾ
ਚੰਡੀਗੜ੍ਹ - ਦਾਰਾ ਮੋਸ਼ਨ ਪਿਕਚਰਜ਼ ਪ੍ਰਾਈਵੇਟ ਲਿਮਟਿਡ ਦੀ ਪੰਜਾਬੀ ਫਿਲਮ, ‘ਪਾਣੀ 'ਚ ਮਧਾਣੀ’ ਅੱਜ 5 ਨਵੰਬਰ 2021 ਨੂੰ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਵਿਚ ਮਸ਼ਹੂਰ ਜੋੜੀ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਮੁੱਖ ਭੂਮਿਕਾਵਾਂ ਵਿਚ ਹਨ। ਉਨ੍ਹਾਂ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਇਫ਼ਤਿਖਾਰ ਠਾਕੁਰ, ਹਾਰਬੀ ਸੰਘਾ, ਰੁਪਿੰਦਰ ਰੂਪੀ, ਸ਼ਿਵਮ ਸ਼ਰਮਾ, ਹਨੀ ਮੱਟੂ, ਪਰਵੀਨ ਆਵਾਰਾ ਅਹਿਮ ਕਿਰਦਾਰ ਨਿਭਾਅ ਰਹੇ ਹਨ। ਇਸ ਪੀਰੀਅਡ ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।
Paani Ch Madhaani
ਸਾਰਾ ਪ੍ਰੋਜੈਕਟ ਸੰਨੀ ਰਾਜ ਅਤੇ ਡਾਕਟਰ ਪ੍ਰਭਜੋਤ ਸਿੰਘ ਸਿੱਧੂ ਦੁਆਰਾ ਤਿਆਰ ਕੀਤਾ ਗਿਆ ਹੈ। ਫਿਲਮ ਦਾ ਸੰਗੀਤ ਹੰਬਲ ਮਿਊਜ਼ਿਕ ਦੇ ਤਹਿਤ ਰਿਲੀਜ਼ ਕੀਤਾ ਗਿਆ ਹੈ। ਇਸ ਮੌਕੇ ਗਿੱਪੀ ਗਰੇਵਾਲ ਨੇ ਕਿਹਾ, “ਪਾਣੀ 'ਚ ਮਧਾਣੀ' ਸਿਰਫ਼ ਇੱਕ ਸੰਗੀਤਕ ਫ਼ਿਲਮ ਨਹੀਂ ਹੈ, ਇਹ ਰੋਮਾਂਸ, ਦੋਸਤੀ ਅਤੇ ਜਜ਼ਬਾਤ ਦਾ ਪੂਰਾ ਪੈਕੇਜ ਹੈ। ਹੁਣ ਤੱਕ ਗੀਤਾਂ ਅਤੇ ਟ੍ਰੇਲਰ ਨੂੰ ਜੋ ਹੁੰਗਾਰਾ ਮਿਲਿਆ ਹੈ ਉਹ ਸਾਡੀਆਂ ਉਮੀਦਾਂ ਤੋਂ ਪਰੇ ਹੈ ਅਤੇ ਸਾਨੂੰ ਉਮੀਦ ਹੈ ਕਿ ਇਹਨਾਂ ਹੀ ਹੁੰਗਾਰਾ ਫ਼ਿਲਮ ਨੂੰ ਵੀ ਮਿਲੇਗਾ।
Paani Ch Madhaani Film Team
ਆਪਣੇ ਕਿਰਦਾਰ ਦਾ ਖੁਲਾਸਾ ਕਰਦੇ ਹੋਏ ਫਿਲਮ ਦੀ ਮੁੱਖ ਅਦਾਕਾਰਾ ਨੀਰੂ ਬਾਜਵਾ ਨੇ ਕਿਹਾ, “ਜਦੋਂ ਮੈਨੂੰ ਇਹ ਸਕ੍ਰਿਪਟ ਮਿਲੀ, ਮੈਂ ਆਪਣੇ ਕਿਰਦਾਰ (ਸੋਹਨੀ) ਤੋਂ ਬਹੁਤ ਪ੍ਰਭਾਵਿਤ ਹੋਈ। ਮੈਨੂੰ ਯਕੀਨ ਹੈ ਕਿ ਇਹ ਕਿਰਦਾਰ ਦਰਸ਼ਕਾਂ 'ਤੇ ਜ਼ਰੂਰ ਵਧੀਆ ਪ੍ਰਭਾਵ ਪਾਵੇਗਾ।'' ਆਪਣੇ ਵਿਚਾਰ ਸਾਂਝੇ ਕਰਦੇ ਹੋਏ ਜਹਾਜ਼ ਦੇ ਕਪਤਾਨ ਵਿਜੇ ਕੁਮਾਰ ਅਰੋੜਾ ਨੇ ਕਿਹਾ, “ਫਿਲਮ ਰਿਲੀਜ਼ ਹੋ ਚੁੱਕੀ ਹੈ। ਇਸ ਲਈ ਪੂਰੀ ਟੀਮ ਫਿਲਮ ਦੇ ਪ੍ਰਮੋਸ਼ਨ 'ਚ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਮੇਰਾ ਮੰਨਣਾ ਹੈ ਕਿ ਅਸੀਂ ਹੁਣ ਆਪਣਾ ਕੰਮ ਕਰ ਲਿਆ ਹੈ।
Neeru Bajwa, Gippy Grewal
ਇਹ ਦਰਸ਼ਕਾਂ 'ਤੇ ਨਿਰਭਰ ਕਰਦਾ ਹੈ ਕਿ ਉਹ ਇਸ ਫਿਲਮ ਨੂੰ ਕਿਵੇਂ ਸਮਝਣਗੇ ਤੇ ਕਿੰਨਾ ਪਿਆਰ ਦੇਣਗੇ। ਫਿਲਮ ਦੇ ਨਿਰਮਾਤਾ ਡਾਕਟਰ ਪ੍ਰਭਜੋਤ ਸਿੰਘ ਸਿੱਧੂ ਨੇ ਕਿਹਾ, "ਇਸ ਫਿਲਮ ਦੇ ਨਿਰਮਾਤਾ ਹੋਣ ਦੇ ਨਾਤੇ, ਅਸੀਂ ਆਪਣੇ ਪ੍ਰੋਜੈਕਟ ਨੂੰ ਲੈ ਕੇ ਕਾਫੀ ਆਸਵੰਦ ਹਾਂ। ਅਜਿਹੀ ਪ੍ਰਤਿਭਾਸ਼ਾਲੀ ਸਟਾਰ ਕਾਸਟ ਅਤੇ ਟੀਮ ਦਾ ਆਨ ਬੋਰਡ ਹੋਣਾ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ। ਸਾਨੂੰ ਪੂਰਾ ਯਕੀਨ ਹੈ ਕਿ ਇਹ ਫਿਲਮ ਪਾਲੀਵੁੱਡ ਲਈ ਇੱਕ ਮਾਪਦੰਡ ਤੈਅ ਕਰੇਗੀ।” ਫਿਲਮ ਦੀ ਵਿਸ਼ਵਵਿਆਪੀ ਵੰਡ ਮੁਨੀਸ਼ ਸਾਹਨੀ ਦੇ ਓਮਜੀ ਸਟਾਰ ਸਟੂਡੀਓਜ਼ ਦੁਆਰਾ ਕੀਤੀ ਗਈ ਹੈ। 'ਪਾਣੀ 'ਚ ਮਧਾਨੀ' 5 ਨਵੰਬਰ 2021 ਨੂੰ ਸਿਨੇਮਾ ਘਰਾਂ 'ਚ ਆ ਗਈ ਹੈ।