
ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ 'ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ 'ਚ ਘਿਰੇ ਸਨ।
ਲੁਧਿਆਣਾ (ਪ.ਪ.) : ਕਥਿਤ ਤੌਰ 'ਤੇ ਫ਼ਾਇਰਿੰਗ ਕੇਸ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਕ ਵੱਡੀ ਰਾਹਤ ਦੇ ਦਿਤੀ ਹੈ।
Elly Mangat
ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ 'ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ 'ਚ ਘਿਰੇ ਸਨ।
Elly Mangat
ਐਲੀ ਮਾਂਗਟ ਦੀ ਗੋਲੀਆਂ ਚਲਾਉਂਦੇ ਦੀ ਵੀਡੀਉ ਵਾਇਰਲ ਹੋਣ 'ਤੇ ਪੁਲਿਸ ਨੇ ਉਨ੍ਹਾਂ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਐਲੀ ਮਾਂਗਟ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਣ ਲੱਗੀ ਸੀ।
Elly Mangat
ਜ਼ਿਕਰਯੋਗ ਹੈ ਕਿ ਪਹਿਲਾਂ ਅਦਾਲਤ ਵਲੋਂ 4 ਦਸੰਬਰ ਤਕ ਐਲੀ ਮਾਂਗਟ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿਤੀ ਗਈ ਸੀ ਅਤੇ ਹੁਣ ਅਦਾਲਤ ਨੇ ਇਸ ਮਾਮਲੇ ਵਿਚ ਐਲੀ ਮਾਂਗਟ ਦੇ ਦੋਸਤ ਭਿੰਡਰ ਵਿਰਕ ਨੂੰ ਵੀ ਜ਼ਮਾਨਤ ਮਿਲ ਗਈ ਹੈ।
Elly Mangat
ਜਦਕਿ ਭਿੰਡਰ ਦੇ ਪਿਤਾ ਨੂੰ ਇਸ ਮਾਮਲੇ ਵਿਚ ਪਹਿਲਾਂ ਹੀ 27 ਨਵੰਬਰ ਨੂੰ ਹੀ ਜ਼ਮਾਨਤ ਮਿਲ ਗਈ ਸੀ।