Honey Singh News: ਰੈਪਰ ਹਨੀ ਸਿੰਘ ਨੂੰ ਰਾਹਤ! FIR ਰੱਦ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਕੈਂਸਲੇਸ਼ਨ ਰੀਪੋਰਟ ਤਿਆਰ
Published : Dec 5, 2023, 10:29 am IST
Updated : Dec 5, 2023, 10:29 am IST
SHARE ARTICLE
Honey Singh
Honey Singh

ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿਤੀ ਹੈ।

Honey Singh News:  ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿਤੀ ਹੈ। “ਮੈ ਹੂੰ ਬਲਾਤਕਾਰੀ” ਗੀਤ ਲਈ ਨਵਾਂਸ਼ਹਿਰ 'ਚ ਹਨੀ ਸਿੰਘ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਕੈਂਸਲੇਸ਼ਨ ਰੀਪੋਰਟ ਵੀ ਤਿਆਰ ਕਰ ਲਈ ਹੈ, ਜਿਸ ਨੂੰ ਜਲਦੀ ਹੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਹਨੀ ਸਿੰਘ ਵਿਰੁਧ ਦਰਜ ਐਫ.ਆਈ.ਆਰ. ਰੱਦ ਕਰਵਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਤਕ ਪਹੁੰਚ ਕੀਤੀ ਗਈ ਸੀ। ਪੰਜਾਬ ਹਰਿਆਣਾ ਹਾਈ ਕੋਰਟ ਨੇ ਹਨੀ ਸਿੰਘ ਦੀ ਤਰਫੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਜਿਸ ਵਿਚ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਕੈਂਸਲੇਸ਼ਨ ਰੀਪੋਰਟ ਤਿਆਰ ਕਰ ਲਈ ਗਈ ਹੈ। ਉੱਚ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਹਾਈ ਕੋਰਟ 'ਚ ਦਾਇਰ ਕੀਤਾ ਜਾਵੇਗਾ।

ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਕਮ ਦਿਤਾ ਹੈ ਕਿ ਜੇਕਰ ਹਨੀ ਸਿੰਘ ਵਿਰੁਧ ਕਾਰਵਾਈ ਕਰਨੀ ਹੈ ਤਾਂ 7 ਦਿਨਾਂ ਦਾ ਨੋਟਿਸ ਦੇਣਾ ਹੋਵੇਗਾ। ਦੱਸ ਦੇਈਏ ਕਿ ਸਮਾਜ ਸੇਵੀ ਪਰਵਿੰਦਰ ਸਿੰਘ ਨੇ ਹਨੀ ਸਿੰਘ ਵਿਰੁਧ ਅਸ਼ਲੀਲਤਾ ਫੈਲਾਉਣ ਦੇ ਦੋਸ਼ 'ਚ ਨਵਾਂਸ਼ਹਿਰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਇਹ ਮਾਮਲਾ ਕਰੀਬ 10 ਸਾਲਾਂ ਤਕ ਲਟਕਦਾ ਰਿਹਾ। ਜਦੋਂ ਗਾਇਕ ਨੇ ਅਪਣੀ ਪਟੀਸ਼ਨ ਵਿਚ ਲਿਖਿਆ ਕਿ ਉਸ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ, ਇਹ ਗੀਤ ਕਿਸੇ ਨੇ ਜਾਅਲੀ ਅਕਾਊਂਟ ਬਣਾ ਕੇ ਪੋਸਟ ਕੀਤਾ ਹੈ।

ਹਾਈ ਕੋਰਟ ਨੇ ਸੁਣਵਾਈ ਸ਼ੁਰੂ ਕਰਦਿਆਂ ਇਸ ਗੀਤ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ। ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਫੋਰੈਂਸਿਕ ਰੀਪੋਰਟ ਤੋਂ ਬਿਨਾਂ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਜਦਕਿ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਫੋਰੈਂਸਿਕ ਸਾਇੰਸ ਲੈਬ ਅਪਣੀ ਰੀਪੋਰਟ ਤਿਆਰ ਕਰ ਰਹੀ ਹੈ ਪਰ ਕੱਲ੍ਹ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਇਸ ਸ਼ਿਕਾਇਤ 'ਤੇ ਕੈਂਸਲੇਸ਼ਨ ਰੀਪੋਰਟ ਤਿਆਰ ਕਰੇਗੀ।

(For more news apart from Honey Singh Big relief on FIR in Punjab News in Punjabi, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement