Punjab News: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਇਕ ਹੋਰ ਮੁਲਜ਼ਮ ਨੇ ਦਾਖਲ ਕੀਤੀ ਡਿਸਚਾਰਜ ਪਟੀਸ਼ਨ
Published : Jan 6, 2024, 12:57 pm IST
Updated : Jan 6, 2024, 12:57 pm IST
SHARE ARTICLE
Another accused filed discharge petition in Sidhu Moosewala murder case
Another accused filed discharge petition in Sidhu Moosewala murder case

ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਦਸਿਆ ਬੇਕਸੂਰ

Punjab News: ਮਾਨਸਾ ਦੀ ਅਦਾਲਤ ਵਿਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ। ਇਸ ਵਿਚ ਸਾਰੇ 23 ਮੁਲਜ਼ਮ ਵੀਡੀਉ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅਗਲੀ ਸੁਣਵਾਈ ਲਈ 23 ਜਨਵਰੀ ਦੀ ਤਰੀਕ ਤੈਅ ਕੀਤੀ ਹੈ। ਮੁਲਜ਼ਮ ਧਿਰ ਦੇ ਵਕੀਲ ਨੇ ਮੁਲਜ਼ਮ ਚਰਨਜੀਤ ਸਿੰਘ ਨੂੰ ਡਿਸਚਾਰਜ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ। ਜਿਸ 'ਤੇ ਮਾਣਯੋਗ ਅਦਾਲਤ ਨੇ 23/1 ਨੂੰ ਜਵਾਬ ਮੰਗਿਆ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਸਿਆ ਕਿ ਸੁਣਵਾਈ ਦੌਰਾਨ ਸਾਰੇ ਮੁਲਜ਼ਮ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਅਗਲੀ ਤਰੀਕ 23 ਜਨਵਰੀ ਤੈਅ ਕੀਤੀ ਗਈ ਹੈ। ਫਿਰ ਇਕ ਮੁਲਜ਼ਮ ਨੇ ਮਾਨਯੋਗ ਅਦਾਲਤ ਵਿਚ ਖੁਦ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਹੈ। ਚੇਤਨ ਨੇ ਵੀ ਮਾਨਸਾ ਦੀ ਅਦਾਲਤ ਵਿਚ ਮੂਸੇਵਾਲਾ ਕਤਲ ਕੇਸ ਵਿਚ ਡਿਸਚਾਰਜ ਕਰਨ ਦੀ ਮੰਗ ਕਰਦਿਆਂ ਦਾਅਵਾ ਕੀਤਾ ਹੈ ਕਿ ਉਹ ਗਾਇਕ ਦੇ ਕਤਲ ਵਿਚ ਸ਼ਾਮਲ ਨਹੀਂ ਸੀ ਅਤੇ ਇਸ ਕੇਸ ਵਿਚ ਉਸ ਨੂੰ ਝੂਠਾ ਫਸਾਇਆ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦਸਿਆ ਕਿ ਮੁਲਜ਼ਮ ਧਿਰ ਦੇ ਵਕੀਲ ਵਲੋਂ ਚਰਨਜੀਤ ਸਿੰਘ ਚੇਤਨ ਦੀ ਅਰਜ਼ੀ ਮਾਨਯੋਗ ਅਦਾਲਤ ਵਿਚ ਦਾਇਰ ਕੀਤੀ ਗਈ ਹੈ। ਮਾਨਯੋਗ ਅਦਾਲਤ ਨੇ 23 ਜਨਵਰੀ ਨੂੰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਵਲੋਂ ਦਾਇਰ ਪਟੀਸ਼ਨ 'ਤੇ ਹੁਕਮ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਦਸਿਆ ਕਿ ਸਿੱਧੂ ਦੇ ਕਤਲ ਵਿਚ ਚਰਨਜੀਤ ਸਿੰਘ ਚੇਤਨ ਦਾ ਨਾਂਅ ਸਾਹਮਣੇ ਆਇਆ ਹੈ। ਇਸ ਵਿਅਕਤੀ ਵਲੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੀਆਂ ਗਈਆਂ ਨੰਬਰ ਪਲੇਟਾਂ ਬਦਲੀਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਇਨ੍ਹਾਂ ਗੱਡੀਆਂ ਦੀ ਵਰਤੋਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਕੀਤੀ ਜਾ ਰਹੀ ਹੈ।

(For more Punjabi news apart from Another accused filed discharge petition in Sidhu Moosewala murder case, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement