
ਜੈਸਮੀਨ ਸੈਂਡਲਸ ਵਿਰੁਧ ਵਧ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjabi singer Jasmine Sandals: ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਆਪਣੇ ਤਿੰਨ ਸਾਲ ਪੁਰਾਣੇ ਗੀਤ "ਟਫ ਲਾਈਫ" ਨੂੰ ਲੈ ਕੇ ਵਿਵਾਦਾਂ ਵਿੱਚ ਘਿਰੀ ਹੋਈ ਜਾਪਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ ਨੂੰ ਲੈ ਕੇ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਹਿਸਾਰ ਦੇ ਜੁਗਲਾਨ ਪਿੰਡ ਦੇ ਵਸਨੀਕ ਕੁਲਦੀਪ ਬੇਰਵਾਲ ਨੇ ਐਸਪੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਗਾਣੇ ਵਿੱਚ ਵਰਤੇ ਗਏ ਅਸ਼ਲੀਲ ਸ਼ਬਦ ਸਮਾਜ ਨੂੰ ਗ਼ਲਤ ਦਿਸ਼ਾ ਵਿੱਚ ਲੈ ਜਾ ਰਹੇ ਹਨ ਅਤੇ ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜੈਸਮੀਨ ਸੈਂਡਲਸ ਦੇ ਗਾਣੇ ਨੂੰ ਲੈ ਕੇ ਵਿਵਾਦ ਹੋਇਆ ਹੋਵੇ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਡਾ. ਸੁਨੀਲ ਮਲਹਨ ਨੇ ਵੀ ਜਲੰਧਰ ਪੁਲਿਸ ਕਮਿਸ਼ਨਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਗਾਇਕਾ ਆਪਣੇ ਗੀਤਾਂ ਵਿੱਚ ਗ਼ਲਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ, ਜਿਸ ਦਾ ਨੌਜਵਾਨਾਂ 'ਤੇ ਗ਼ਲਤ ਪ੍ਰਭਾਵ ਪੈ ਸਕਦਾ ਹੈ।
ਤਿੰਨ ਮਹੀਨੇ ਪਹਿਲਾਂ, ਉਸ ਨੇ ਦੱਖਣੀ ਭਾਰਤੀ ਫ਼ਿਲਮ ਪੁਸ਼ਪਾ-2 ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਸੀ। ਉਨ੍ਹਾਂ ਦੇ ਇਤਰਾਜ਼ ਤੋਂ ਬਾਅਦ, ਵਿਵਾਦਪੂਰਨ ਦ੍ਰਿਸ਼ਾਂ ਨੂੰ ਫ਼ਿਲਮ ਵਿੱਚੋਂ ਹਟਾ ਦਿੱਤਾ ਗਿਆ। ਜੈਸਮੀਨ ਸੈਂਡਲਸ ਵਿਰੁਧ ਵਧ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਕੁਲਦੀਪ ਬਰਵਾਲ ਪਹਿਲਾਂ ਹੀ ਵਿਵਾਦਪੂਰਨ ਸਮੱਗਰੀ ਵਿਰੁਧ ਆਪਣੀ ਆਵਾਜ਼ ਉਠਾ ਚੁੱਕੇ ਹਨ।