Diljit Dosanjh: ਦਿਲਜੀਤ ਦੋਸਾਂਝ ਨੇ ਪੰਜਾਬੀ ਸੱਭਿਆਚਾਰ ਦੀ ਕੀਤੀ ਪੇਸ਼ਕਾਰੀ,  ਮਹਾਰਾਜਾ ਲੁੱਕ 'ਚ ਖਿੱਚਿਆ ਧਿਆਨ
Published : May 6, 2025, 7:17 am IST
Updated : May 6, 2025, 11:00 am IST
SHARE ARTICLE
Diljit Dosanjh represents Punjabi culture at Met Gala 2025, steals attention in Maharaja look news in Punjabi
Diljit Dosanjh represents Punjabi culture at Met Gala 2025, steals attention in Maharaja look news in Punjabi

 ਦਿਲਜੀਤ ਦੋਸਾਂਝ ਦੇ ਲੁੱਕ ਨੂੰ ਦੇਖਣ ਤੋਂ ਬਾਅਦ ਉਤਸ਼ਾਹਿਤ ਪ੍ਰਸ਼ੰਸਕਾਂ ਨੇ ਕਿਹਾ, "ਪੰਜਾਬੀ ਆ ਗਏ ਓਏ।"

 

Diljit Dosanjh represents Punjabi culture at Met Gala 2025:

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਫੈਸ਼ਨ ਸਮਾਰੋਹ ‘ਮੈੱਟ ਗਾਲਾ 2025’ ਵਿੱਚ ਪਹਿਲੀ ਵਾਰ ਸ਼ਾਮਲ ਹੋਏ। ਇਸ ਤੋਂ ਪਹਿਲਾਂ ਦੋਸਾਂਝ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉੱਤੇ ‘ਮੈੱਟ ਗਾਲਾ’ ਗੀਤ ਸਾਂਝਾ ਕਰਦਿਆਂ ਕੈਪਸ਼ਨ ਵਿੱਚ ਲਿਖਿਆ ਸੀ, ‘‘ਇਹ ਪਹਿਲੀ ਵਾਰ ਹੈ।’’

.8.8

‘ਮੈੱਟ ਗਾਲਾ’ ਸਮਾਰੋਹ 5 ਮਈ ਨੂੰ ਨਿਊਯਾਰਕ ਦੇ ਮੈਟਰੋਪੌਲੀਟਨ ਮਿਊਜ਼ੀਅਮ ਆਫ਼ ਆਰਟ ਵਿੱਚ ਕਰਵਾਇਆ ਗਿਆ। ਇਸ ਸਾਲ ਇਸ ਸਮਾਰੋਹ ਦਾ ਥੀਮ ‘ਸੁਪਰਫਾਈਨ: ਟੇਲਰਿੰਗ ਬਲੈਕ ਸਟਾਈਲ’ ਸੀ। ਦਿਲਜੀਤ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਪ੍ਰਿਯੰਕਾ ਚੋਪੜਾ, ਕਿਆਰਾ ਅਡਵਾਨੀ, ਈਸ਼ਾ ਅੰਬਾਨੀ ਅਤੇ ਮਨੀਸ਼ ਮਲਹੋਤਰਾ ਸਨ।

.7

.6

 ਦਿਲਜੀਤ ਦੋਸਾਂਝ ਦੇ ਲੁੱਕ ਨੂੰ ਦੇਖਣ ਤੋਂ ਬਾਅਦ ਉਤਸ਼ਾਹਿਤ ਪ੍ਰਸ਼ੰਸਕਾਂ ਨੇ ਕਿਹਾ, "ਪੰਜਾਬੀ ਆ ਗਏ ਓਏ।"

ਨਿਊਯਾਰਕ ਸਿਟੀ ਦੇ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ ਦੀਆਂ ਪ੍ਰਤੀਕ ਪੌੜੀਆਂ ਉੱਤੋਂ ਦਿਲਜੀਤ ਦੋਸਾਂਝ ਮਹਾਰਾਜਾ ਲੁੱਕ ਵਿਚ ਉਤਰਦੇ ਨਜ਼ਰ ਆਏ। 
 ਦਿਲਜੀਤ ਦੋਸਾਂਝ ਨੇ ਰਵਾਇਤੀ ਪਹਿਰਾਵਾ ਪਹਿਨਿਆ - ਇੱਕ ਪੱਗ (ਸਿੱਖ ਪਛਾਣ ਦਾ ਪ੍ਰਤੀਕ) ਅਤੇ ਇੱਕ ਕੁੜਤਾ ਅਤੇ ਤਹਿਮਤ (ਇੱਕ ਲੰਮਾ ਟਿਊਨਿਕ ਅਤੇ ਡਰੇਪਡ ਬੌਟਮ)।

 

ਵਿਸ਼ਵਵਿਆਪੀ ਪਲੇਟਫਾਰਮ 'ਤੇ ਆਪਣੇ ਪੰਜਾਬੀ ਸੱਭਿਆਚਾਰ ਨੂੰ ਮਾਣ ਨਾਲ ਦਿਖਾਉਂਦੇ ਹੋਏ, 'ਨੈਣਾ' ਹਿੱਟਮੇਕਰ ਨੇ ਪਹਿਰਾਵੇ ਨੂੰ ਅਕਸੈਸਰੀਜ਼ ਅਤੇ ਤਲਵਾਰ ਨਾਲ ਹੋਰ ਵੀ ਆਕਰਸ਼ਕ ਬਣਾ ਦਿੱਤਾ। ਉਨ੍ਹਾਂ ਦੇ ਪਹਿਰਾਵੇ ਵਿਚ ਇੱਕ ਲੰਬੀ ਕੇਪ ਵੀ ਸੀ, ਜਿਸ ਉੱਤੇ ਪੰਜਾਬੀ ਵਰਣਮਾਲਾ ਦੇ ਅੱਖਰ ਲਿਖੇ ਹੋਏ ਸਨ। ਜੇਕਰ ਰਿਪੋਰਟਸ ਉੱਤੇ ਯਕੀਨ ਕੀਤਾ ਜਾਵੇ ਤਾਂ ਦਿਲਜੀਤ ਨੇ ਮਾਹਰਾਜਾ ਭੁਪਿੰਦਰ ਸਿੰਘ ਆਫ਼ ਪਟਿਆਲਾ ਦੇ ਮਸ਼ਹੂਰ ਕਾਰਟੀਅਰ ਕਲੈਕਸ਼ਨ ਤੋਂ ਲਏ ਗਹਿਣੇ ਪਹਿਨੇ ਸਨ।

ਮੈੱਟ ਗਾਲਾ 2025 ਦਿਲਜੀਤ ਦਾ ਹਾਲੀਵੁੱਡ ਦੀ ਸਭ ਤੋਂ ਵੱਡੀ ਫੈਸ਼ਨ ਨਾਈਟ ਵਿੱਚ ਡੈਬਿਊ ਸੀ। ਦਿਲਚਸਪ ਗੱਲ ਇਹ ਹੈ ਕਿ ਮੈੱਟ ਗਾਲਾ ਵਿੱਚ ਡੈਬਿਊ ਕਰਨ ਵਾਲਾ ਪਹਿਲਾ ਪੱਗ ਵਾਲਾ ਅਦਾਕਾਰ-ਗਾਇਕ ਬਣਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿਲਜੀਤ ਦੇ ਮੈੱਟ ਗਾਲਾ ਲੁੱਕ ਨੇ ਉਸ ਦੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਲਿਆ, ਕਿਉਂਕਿ ਬਹੁਤ ਸਾਰੇ ਲੋਕਾਂ ਨੇ ਉਸ ਦੀ ਪ੍ਰਸ਼ੰਸਾ ਕੀਤੀ ਅਤੇ ਉਸ ਦੇ ਪਹਿਰਾਵੇ ਪਿੱਛੇ ਉਸ ਦੀ ਸੋਚ ਦੀ ਸ਼ਲਾਘਾ ਕੀਤੀ।

.5

 

.4

.3

.1

"ਬਹੁਤ ਮਾਣ ਹੈ," ਇੱਕ ਸੋਸ਼ਲ ਮੀਡੀਆ ਉਪਭੋਗਤਾ ਨੇ ਟਿੱਪਣੀ ਕੀਤੀ।

ਇਸ ਤੋਂ ਇਲਾਵਾ ਜਿਸ-ਜਿਸ ਨੇ ਵੀ ਦਿਲਜੀਤ ਦੋਸਾਂਝ ਨੂੰ ਇਸ ਲੁੱਕ ਵਿਚ ਦੇਖਿਆ ਉਹ ਤਾਰੀਫ਼ ਕਰੇ ਬਿਨਾਂ ਨਹੀਂ ਰਹਿ ਸਕਿਆ।

(For more news apart from Diljit Dosanjh represents Punjabi culture at Met Gala 2025, steals attention in Maharaja look news in Punjabi, stay tuned to Rozana Spokesman)

 

 

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement