ਪੰਜਾਬੀ ਫ਼ਿਲਮ 'ਪ੍ਰਾਹੁਣਾ' ਦਾ ਟ੍ਰੇਲਰ ਹੋਇਆ ਰਿਲੀਜ਼ 
Published : Sep 6, 2018, 12:54 pm IST
Updated : Sep 6, 2018, 12:54 pm IST
SHARE ARTICLE
Parahuna Movie Trailer
Parahuna Movie Trailer

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ 'ਪ੍ਰਾਹੁਣਾ' ਫਿਲਮ ਰਾਹੀਂ ਪਾਲੀਵੁਡ ਇੰਡਸਟਰੀ ਨੂੰ ਨਵੀਂ ਪਛਾਣ ਦੇਣ ਜਾ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ...

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ 'ਪ੍ਰਾਹੁਣਾ' ਫਿਲਮ ਰਾਹੀਂ ਪਾਲੀਵੁਡ ਇੰਡਸਟਰੀ ਨੂੰ ਨਵੀਂ ਪਛਾਣ ਦੇਣ ਜਾ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ 'ਪ੍ਰਾਹੁਣਾ' ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਟ੍ਰੇਲਰ 'ਚ ਕਰਮਜੀਤ ਅਨਮੋਲ ਵੱਡੇ ਪ੍ਰਾਹੁਣੇ ਦੇ ਕਿਰਦਾਰ 'ਚ ਹੈ ਅਤੇ ਸਾਰੇ ਵਿਆਹ ਦੇ ਮਹੌਲ 'ਚ ਹਾਸਾ ਪਾ ਰਹੇ ਹਨ। ਕਿਤੇ-ਕਿਤੇ ਕੁਲਵਿੰਦਰ ਬਿੱਲਾ ਦੇ ਪਿਆਰ ਨੂੰ ਦਿਖਾਇਆ ਜਾ ਰਿਹਾ ਹੈ।

ਉਮੀਦ ਹੈ ਕੀ ਦਰਸ਼ਕਾਂ ਨੂੰ ਫਿਲਮ ਦਾ ਟ੍ਰੇਲਰ ਕਾਫੀ ਪਸੰਦ ਆਵੇਗਾ। ਦੱਸ ਦੇਈਏ ਕਿ ਕੁਲਵਿੰਦਰ ਬਿੱਲਾ ਦੀ 'ਪ੍ਰਾਹੁਣਾ' ਫਿਲਮ ਇਕ ਪਰਵਾਰਕ ਫਿਲਮ ਹੈ। ਇਹ ਕਹਿਣਾ ਹੈ ਕਿ 'ਪ੍ਰਾਹੁਣਾ' ਫਿਲਮ ਦੇ ਡਾਇਰੈਕਟਰ ਮੋਹਿਤ ਬਨਵੈਤ ਦਾ। ਉਨ੍ਹਾਂ ਕਿਹਾ ਕਿ ਦਰਸ਼ਕ ਇਸ ਫਿਲਮ ਨੂੰ ਆਪਣੀ ਕਹਾਣੀ ਸਮਝ ਕੇ ਇਸ ਦਾ ਆਨੰਦ ਮਾਣਨਗੇ। ਮੋਹਿਤ ਬਨਵੈਤ ਦੇ ਨਾਲ ਇਸ ਫਿਲਮ ਨੂੰ ਅੰਮ੍ਰਿਤਰਾਜ ਚੱਢਾ ਡਾਇਰੈਕਟ ਕਰ ਰਹੇ ਹਨ। ਇਸ ਫਿਲਮ ਦੇ ਡਾਇਲਾਗਸ ਸੁਖਰਾਜ ਸਿੰਘ, ਅਮਨ ਸਿੱਧੂ ਤੇ ਟਾਟਾ ਬੈਨੀਪਾਲ ਨੇ ਲਿਖੇ ਹਨ। ਪੰਜਾਬੀ ਗਾਇਕ ਤੋਂ ਅਦਾਕਾਰ ਬਣੇ ਕੁਲਵਿੰਦਰ ਬਿੱਲਾ ਇਸ ਫਿਲਮ 'ਚ ਮੁੱਖ ਭੂਮਿਕਾ ਨਿਭਾਅ ਰਹੇ ਹਨ।

Prahuna Punjabi MoviePrahuna Punjabi Movie

ਦੱਸਣਯੋਗ ਹੈ ਕਿ ਫਿਲਮ 'ਚ ਕੁਲਵਿੰਦਰ ਬਿੱਲਾ ਨਾਲ ਵਾਮਿਕਾ ਗੱਬੀ ਮੁੱਖ ਭੂਮਿਕਾ 'ਚ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਮਸ਼ਹੂਰ ਕਲਾਕਾਰ ਸੁਪੋਰਟਿੰਗ ਕਿਰਦਾਰ 'ਚ ਨਜ਼ਰ ਆਉਣਗੇ। ਇਨ੍ਹਾਂ ਸਿਤਾਰਿਆਂ 'ਚ ਨਿਰਮਲ ਰਿਸ਼ੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਸਰਦਾਰ ਸੋਹੀ, ਹੋਬੀ ਧਾਲੀਵਾਲ, ਅਨੀਤਾ ਮੀਤ,

ਮਲਕੀਤ ਰੌਣੀ, ਰੁਪਿੰਦਰ ਰੂਪੀ, ਗੁਰਪ੍ਰੀਤ ਕੌਰ ਭੰਗੂ, ਪ੍ਰਕਾਸ਼ ਗਾਧੂ, ਰਾਜ ਧਾਲੀਵਾਲ, ਅਕਸ਼ਿਤਾ, ਨਵਦੀਪ ਕਲੇਰ ਆਦਿ ਦੇ ਨਾਂ ਸ਼ਾਮਲ ਹਨ। ਫਿਲਮ ਨੂੰ ਮੋਹਿਤ ਬਨਵੈਤ ਤੇ ਮੰਨੀ ਧਾਲੀਵਾਲ ਨੇ ਪ੍ਰੋਡਿਊਸ ਕੀਤਾ ਹੈ, ਜਦੋਂਕਿ ਸੁਮੀਤ ਸਿੰਘ ਇਸ ਫਿਲਮ ਦੇ ਕੋ-ਪ੍ਰੋਡਿਊਸਰ ਹਨ। ਦੇਸ਼-ਵਿਦੇਸ਼ਾਂ 'ਚ ਇਹ ਫਿਲਮ 28 ਸਤੰਬਰ, 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement