ਕਪਿਲ ਸ਼ਰਮਾ ਅਤੇ ਗੁਰਪ੍ਰੀਤ ਘੁੱਗੀ ਦਿਖੇ ਸ੍ਰੀ ਹਰਿਮੰਦਰ ਸਾਹਿਬ
Published : Oct 6, 2018, 7:00 pm IST
Updated : Oct 6, 2018, 7:00 pm IST
SHARE ARTICLE
Kapil Sharma and Gurpreet
Kapil Sharma and Gurpreet

ਅੰਮ੍ਰਿਤਸਰ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ, ਜੋ ਬੀਤੇ ਕੁਝ ਮਹੀਨਿਆਂ ਤੋਂ ਬ੍ਰੇਕ 'ਤੇ ਸਨ, ਉਹ ਅੱਜ ਆਪਣੀ ਆਉਣ ਵਾਲੀ ਨਵੀਂ ਫਿਲਮ 'ਸਨ ਆਫ ਮਨਜੀਤ ਸਿੰਘ' ਦੀ ਪ੍ਰ...

ਅੰਮ੍ਰਿਤਸਰ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ, ਜੋ ਬੀਤੇ ਕੁਝ ਮਹੀਨਿਆਂ ਤੋਂ ਬ੍ਰੇਕ 'ਤੇ ਸਨ, ਉਹ ਅੱਜ ਆਪਣੀ ਆਉਣ ਵਾਲੀ ਨਵੀਂ ਫਿਲਮ 'ਸਨ ਆਫ ਮਨਜੀਤ ਸਿੰਘ' ਦੀ ਪ੍ਰਮੋਸ਼ਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਘੁੱਗੀ ਵੀ ਦਿਖਾਈ ਦਿੱਤੇ, ਜੋ ਫਿਲਮ 'ਚ ਮੁੱਖ ਕਿਰਦਾਰ ਨਿਭਾ ਰਹੇ ਹਨ। ਇਨ੍ਹਾਂ ਦੋਹਾਂ ਕਲਾਕਾਰਾਂ ਨੂੰ ਦੇਖ ਕੇ ਲੋਕ ਕਾਫੀ ਉਤਸ਼ਾਹਿਤ ਦਿਖਾਈ ਦਿੱਤੇ ਅਤੇ ਸੈਲਫੀਆਂ ਲੈਣ ਲਈ ਕੋਸ਼ਿਸ਼ਾਂ ਕਰਦੇ ਨਜ਼ਰ ਆਏ। ਇਸ ਦੌਰਾਨ ਕਪਿਲ ਸ਼ਰਮਾ ਪਹਿਲਾਂ ਨਾਲੋਂ ਕਾਫੀ ਮੋਟੇ ਦਿਖਾਈ ਦਿੱਤੇ। ਇੱਥੇ ਉਨ੍ਹਾਂ ਨੇ ਆਪਣੀ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ।

Kapil Sharma and Gurpreet Ghuggi at Sri Harimandar SahibKapil Sharma and Gurpreet Ghuggi at Sri Harimandar Sahib

ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਕਪਿਲ ਸ਼ਰਮਾ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਫਿਲਮ 'ਚ ਪੰਜਾਬੀ ਫਿਲਮ ਇੰਡਸਟਰੀ ਦੇ ਸੁਪਰਸਟਾਰ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ 'ਚ ਹੈ। ਵਿਕਰਮ ਗਰੋਵਰ ਦੇ ਨਿਰਦੇਸ਼ਨ ਵਾਲੀ ਇਹ ਫਿਲਮ 12 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਨੂੰ ਕਪਿਲ ਸ਼ਰਮਾ ਤੇ ਸੁਮੀਤ ਸਿੰਘ ਮਿਲ ਕੇ ਪ੍ਰੋਡਿਊਸ ਕੀਤਾ ਹੈ। ਖਬਰ ਹੈ ਕਿ ਕਪਿਲ ਇਸੇ ਮਹੀਨੇ ਟੀ.ਵੀ. 'ਤੇ ਨਵੇਂ ਸ਼ੋਅ ਨਾਲ ਵਾਪਸੀ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement