8 ਨਵੰਬਰ ਨੂੰ ਸਵੇਰੇ 10 ਵਜੇ ਗੀਤ ਹੋਵੇਗਾ ਰਿਲੀਜ਼
ਮੋਹਾਲੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ ਅਤੇ ਇਹ ਗਾਣਾ 8 ਨਵੰਬਰ ਨੂੰ ਸਵੇਰੇ 10 ਵਜੇ ਯੂ ਟਿਊਬ ਡਾਟ ਕਾਮ 'ਤੇ ਰਿਲੀਜ਼ ਕੀਤਾ ਜਾਵੇਗਾ। ਇਸ ਬਾਰੇ ਮਰਹੂਮ ਗਾਇਕ ਦੇ ਭਤੀਜੇ ਸਾਹਿਬਪ੍ਰਤਾਪ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਨਵੇਂ ਗੀਤ ਦਾ ਨਾਮ 'ਵਾਰ' ਹੈ। ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਇਸ ਗੀਤ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਅਤੇ ਬੇਸਬਰੀ ਨਾਲ ਗੀਤ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ।