
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਮੌਜੂਦ
ਚੰਡੀਗੜ੍ਹ: ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੌਬੀ ਧਾਲੀਵਾਲ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਵਾਂ ਕਲਾਕਾਰਾਂ ਨੂੰ ਆਪਣੀ ਪਾਰਟੀ ’ਚ ਸ਼ਾਮਲ ਕੀਤਾ ਹੈ।
Famous actor Hobi Dhaliwal and actor Mahi Gill joined BJP
ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਮਾਹੀ ਗਿੱਲ ਤੇ ਹੌਬੀ ਧਾਲੀਵਾਲ ਨੂੰ ਗੁਲਦਸਤਾ ਭੇਟ ਕਰਕੇ ਪਾਰਟੀ ’ਚ ਸੁਆਗਤ ਕੀਤਾ।
ਮਾਹੀ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੰਜਾਬ ਲਈ ਕੰਮ ਕਰਨਾ ਚਾਹੁੰਦੀ ਹਾਂ। ਇਥੋਂ ਦੀਆਂ ਧੀਆਂ ਲਈ ਕੰਮ ਕਰਨਾ ਚਾਹੁੰਦੀ ਹੈ। ਮੈਂ ਇਕ ਬ੍ਰਿਜ ਬਣਕੇ ਪੰਜਾਬ ਲਈ ਕੰਮ ਕਰਨਾ ਚਾਹੁੰਦੀ ਹਾਂ।
ਉੱਥੇ ਹੀ ਹੌਬੀ ਧਾਲੀਵਾਲ ਨੇ ਕਿਹਾ ਕਿ ਮੈਂ ਪਹਿਲਾਂ ਕਦੇ ਵੀ ਕਿਸੇ ਸਿਆਸੀ ਪਾਰਟੀ ਨਾਲ ਨਹੀਂ ਜੁੜਿਆ ਅਤੇ ਮੈਂ ਪਹਿਲੀ ਵਾਰ ਭਾਜਪਾ ਨਾਲ ਸਿਆਸੀ ਸਫ਼ਰ ਸ਼ੁਰੂ ਕਰਨ ਜਾ ਰਿਹਾ ਹਾਂ ਕਿਉਂਕਿ ਪੰਜਾਬ 'ਚ ਜੋ ਚੰਗਾ ਮਾਹੌਲ ਸੀ ਉਹ ਰੁੱਲ ਚੁੱਕਿਆ ਹੈ। ਮੇਰੀ ਕੋਸ਼ਿਸ਼ ਹੈ ਕਿ ਪੰਜਾਬ ਲਈ ਭਾਜਪਾ ਦੀਆਂ ਜੋ ਚੰਗੀਆਂ ਨੀਤੀਆਂ ਹਨ ਉਹਨਾਂ ਨੂੰ ਲੈ ਕੇ ਆਵਾਂ ਅਤੇ ਪੰਜਾਬ ਲਈ ਕੰਮ ਕਰਾਂ।