ਪੰਜਾਬ ਸਰਕਾਰ 'ਸੂਬੇਦਾਰ ਜੋਗਿੰਦਰ ਸਿੰਘ' ਨੂੰ ਕਰੇ ਟੈਕਸ ਰਹਿਤ : ਬ੍ਰਿਗੇਡੀਅਰ ਗਾਖ਼ਲ 
Published : Apr 7, 2018, 12:29 pm IST
Updated : Apr 7, 2018, 1:22 pm IST
SHARE ARTICLE
Brigediar Gakhal
Brigediar Gakhal

ਜਦੋਂ ਵੀ ਦੇਸ਼ ਤੇ ਭੀੜ ਪਈ ਤਾਂ ਸਿੱਖ ਰੈਜੀਮੈਂਟ ਦੇ ਜਵਾਨਾਂ ਨੇ ਹਿੱਕ ਡਾਹ ਕੇ ਦੇਸ਼ ਦੀ ਰਾਖੀ ਕੀਤੀ ਹੈ

1962 ਭਾਰਤ ਚੀਨ ਯੁੱਧ ਦੇ ਮਹਾਨਵੀਰ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਜੀਵਨੀ ਤੇ ਬਣੀ ਫ਼ਿਲਮ 'ਸੂਬੇਦਾਰ ਜੋਗਿੰਦਰ ਸਿੰਘ' 6 ਅਪ੍ਰੈਲ ਨੂੰ ਪੂਰੇ ਦੇਸ਼ ਭਰ ਦੇ ਸਿਨੇਮਾਘਰਾਂ 'ਚ ਰਲੀਜ਼ ਹੋ ਗਈ ਹੈ।  ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਹੀ ਇਸ ਫ਼ਿਲਮ ਨੂੰ ਦੇਖਣ ਤੋਂ ਬਾਅਦ ਬ੍ਰਿਗੇਡੀਅਰ ਗਾਖਲ ਨੇ ਪੰਜਾਬ ਸਰਕਾਰ ਨੂੰ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ' ਸੂਬੇ 'ਚ ਟੈਕਸ ਫ੍ਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਵਲੋਂ ਇਹ ਅਪੀਲ ਫੇਸਬੁੱਕ ਰਾਹੀਂ ਕੀਤੀ ਗਈ ਹੈ। ਗਾਖਲ ਨੇ ਕਿਹਾ ਕਿ ਉਨ੍ਹਾਂ ਦੀਆਂ ਜੜ੍ਹਾਂ ਵੀ ਪਹਿਲੀ ਸਿੱਖ ਰੈਜੀਮੈਂਟ ਨਾਲ ਜੁੜੀਆਂ ਹੋਈਆਂ ਹਨ । Brigediar Gakhal' apealBrigediar Gakhal' apeal ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਤੇ ਭੀੜ ਪਈ ਤਾਂ ਸਿੱਖ ਰੈਜੀਮੈਂਟ ਦੇ ਜਵਾਨਾਂ ਨੇ ਹਿੱਕ ਡਾਹ ਕੇ ਦੇਸ਼ ਦੀ ਰਾਖੀ ਕੀਤੀ ਹੈ।  ਸੂਬੇਦਾਰ ਜੋਗਿੰਦਰ ਸਿੰਘ ਇਸ ਸੂਰਮਤਾਈ ਦੀ ਉਘੀ ਮਿਸਾਲ ਹਨ।  ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਕ ਫੌਜੀ ਹੋਣ ਦੇ ਨਾਤੇ ਇਸ ਫ਼ਿਲਮ 'ਤੇ ਉਨ੍ਹਾਂ ਨੂੰ ਮਾਣ ਹੈ । ਉਨ੍ਹਾਂ ਜਿਥੇ ਪੰਜਾਬ ਸਰਕਾਰ ਨੂੰ ਇਹ ਫਿਲਮ ਟੈਕਸ ਰਹਿਤ ਕਰਨ ਦੀ ਅਪੀਲ ਕੀਤੀ ਉਥੇ ਹੀ ਉਨ੍ਹਾਂ ਫ਼ਿਲਮ ਦੇਖਣ ਤੋਂ ਬਾਦ ਫ਼ਿਲਮ ਵਿਚ ਕਿਰਦਾਰ ਨਿਭਾਉਣ ਵਾਲੇ ਕਲਾਕਾਰਾਂ ਦੀ ਵੀ ਰੱਜ ਕੇ ਸਿਫਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਫ਼ਿਲਮ ਵਿਚ ਹੂਬਹੂ ਕਿਰਦਾਰ ਨਿਭਾਅ ਕੇ ਸੂਬੇਦਾਰ ਜੋਗਿੰਦਰ ਸਿੰਘ ਨੂੰ ਅਮਰ ਕਰ ਦਿਤਾ ਹੈ।SUBEDAR JOGINDER SINGHSUBEDAR JOGINDER SINGHਦੱਸਣਯੋਗ ਹੈ ਕਿ 'ਸੂਬੇਦਾਰ ਜੋਗਿੰਦਰ ਸਿੰਘ' ਫਿਲਮ 'ਚ ਗਿੱਪੀ ਗਰੇਵਾਲ, ਅਦਿਤੀ ਸ਼ਰਮਾ, ਕੁਲਵਿੰਦਰ ਬਿੱਲਾ, ਰਾਜਵੀਰ ਜਵੰਦਾ, ਕਰਮਜੀਤ ਅਨਮੋਲ, ਗੁੱਗੂ ਗਿੱਲ, ਨਿਰਮਲ ਰਿਸ਼ੀ ਤੇ ਜੋਰਡਨ ਸੰਧੂ ਸਮੇਤ ਕਈ ਪੰਜਾਬੀ ਸਿਤਾਰੇ ਮੁੱਖ ਭੂਮਿਕਾ ਨਿਭਾਅ ਰਹੇ ਹਨ।SUBEDAR JOGINDER SINGHSUBEDAR JOGINDER SINGH ਫ਼ਿਲਮ ਨੂੰ ਸੁਮੀਤ ਸਿੰਘ ਨੇ ਪ੍ਰੋਡਿਊਸ ਕੀਤਾ ਹੈ ਤੇ ਇਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਦਾ ਹੈ। ਫਿਲਮ ਨੂੰ ਦੇਸ਼-ਵਿਦੇਸ਼ਾਂ 'ਚ ਅੱਜ ਪਹਿਲੇ ਦਿਨ ਕਾਫੀ ਚੰਗਾ ਹੁੰਗਾਰਾ ਮਿਲਿਆ ਹੈ ਤੇ ਲੋਕ ਫਿਲਮ ਦੇਖ ਕੇ ਭਾਵੁਕ ਵੀ ਹੋ ਰਹੇ ਹਨ। ਇਹ ਫ਼ਿਲਮ ਗਿੱਪੀ ਗਰੇਵਾਲ ਦੀ ਪਹਿਲੀ ਬਾਇਓਪਿਕ ਹੈ ਜਿਸ ਤੋਂ ਉਨ੍ਹਾਂ ਨੂੰ ਕਾਫ਼ੀ ਉਮੀਦਾਂ ਸਨ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਬੁਰ ਪਿਆ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement