Gippy Grewal Warrant News: ਪੰਜਾਬੀ ਗਾਇਕ ਗਿੱਪੀ ਗਰੇਵਾਲ ਨਾਲ ਜੁੜੀ ਵੱਡੀ ਖਬਰ, ਕੋਰਟ ਨੇ ਸੰਮਨ ਕੀਤੇ ਜਾਰੀ
Published : Aug 7, 2024, 8:44 am IST
Updated : Aug 7, 2024, 10:59 am IST
SHARE ARTICLE
Gippy Grewal Warrants News in punjabi
Gippy Grewal Warrants News in punjabi

Gippy Grewal Warrant News: : 20 ਅਗਸਤ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

Gippy Grewal Warrant news: ਪੰਜਾਬੀ ਗਾਇਕ ਗਿੱਪੀ ਗਰੇਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।  ਦਰਅਸਲ ਮੁਹਾਲੀ ਜ਼ਿਲ੍ਹੇ ਦੀ ਕੋਰਟ ਨੇ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਰੰਗਦਾਰੀ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਵਾਰ-ਵਾਰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਉਹ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੋਹਾਲੀ ਅਦਾਲਤ ਨੇ ਪੰਜਾਬੀ ਗਾਇਕ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ: Rekha Sharma News: ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਦਿੱਤਾ ਅਸਤੀਫ਼ਾ

ਮੁਹਾਲੀ ਅਦਾਲਤ ਨੇ ਗਿੱਪੀ ਗਰੇਵਾਲ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਗਿੱਪੀ ਗਰੇਵਾਲ ਨੇ ਅਦਾਲਤ 'ਚ ਗਵਾਹੀ ਦੇਣੀ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਅੱਜ 5 ਜ਼ਿਲ੍ਹਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਜਾਣੋ ਕੀ ਹੈ ਪੂਰਾ ਮਾਮਲਾ
31 ਮਈ, 2018 ਨੂੰ, ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ 'ਤੇ ਇਕ ਸੁਨੇਹਾ ਮਿਲਿਆ ਸੀ। ਇਸ ਸੁਨੇਹੇ ਵਿੱਚ ਉਸ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਨੰਬਰ 'ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਸੀ। ਤੁਸੀਂ ਗੱਲ ਕਰੋ ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਇਸ ਲਈ ਅਦਾਲਤ ਵੱਲੋਂ ਅੱਜ ਮੁੜ ਸੰਮਨ ਭੇਜੇ ਗਏ ਹਨ

​(For more Punjabi news apart from  Gippy Grewal Warrant News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement