
ਸਵੀਤਾਜ ਬਰਾੜ ਕਈ ਫ਼ਿਲਮਾਂ ਵਿਚ ਵੀ ਕੰਮ ਕਰ ਰਹੀ ਹੈ।
ਜਲੰਧਰ: ਅਪਣੇ ਸਮੇਂ ਦੇ ਮਸ਼ਹੂਰ ਪੰਜਾਬੀ ਗਾਇਕ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਅੱਜ ਕੱਲ੍ਹ ਚਰਚਾ ਵਿਚ ਹੈ। ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸਰਗਰਮ ਹੋ ਰਹੀ ਹੈ। ਹਾਲ ਹੀ ਵਿਚ ਉਹ ਗਾਇਕ ਪ੍ਰਭ ਗਿੱਲ ਦੇ ਗੀਤ ਲਵ ਯੂ ਓਏ ਵਿਚ ਨਜ਼ਰ ਆਈ ਹੈ। ਇਸ ਗੀਤ ਦੀ ਫੀਚਰਿੰਗ ਵਿਚ ਉਹ ਦਿਖਾਈ ਦੇ ਰਹੀ ਹੈ। ਉਸ ਨੇ ਅਪਣੇ ਸੋਸ਼ਲ ਮੀਡੀਆ ਅਕਾਉਂਟ ਇੰਸਟਾਗ੍ਰਾਮ ਇਕ ਪੋਸਟਰ ਵੀ ਸਾਂਝਾ ਕੀਤਾ ਹੈ।
Sweetaj Brar
ਇਸ ਤੋਂ ਇਲਾਵਾ ਸਵੀਤਾਜ ਬਰਾੜ ਨੇ ਕਈ ਹੋਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਹਨਾਂ ਵਿਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਉਸ ਦੀਆਂ ਤਸਵੀਰਾਂ ਫੈਨਜ਼ ਵੱਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਦਸ ਦਈਏ ਕਿ ਸਵੀਤਾਜ ਬਰਾੜ ਕਈ ਫ਼ਿਲਮਾਂ ਵਿਚ ਵੀ ਕੰਮ ਕਰ ਰਹੀ ਹੈ। ਉਸ ਦੇ ਪਿਤਾ ਰਾਜ ਬਰਾੜ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।
Sweetaj Brar
ਰਾਜ ਬਰਾੜ ਆਪ ਲਿਖਦੇ ਵੀ ਸੀ ਤੇ ਗਾਇਕੀ ਵੀ ਬਹੁਤ ਸ਼ਾਨਦਾਰ ਸੀ। ਉਹਨਾਂ ਨੇ ਅਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦੇ ਦਿਲਾਂ ਵਿਚ ਖ਼ਾਸ ਥਾਂ ਬਣਾਈ ਸੀ। ਉਹਨਾਂ ਦਾ ਹਰੇਕ ਗੀਤ ਇਕ ਸੁਨੇਹਾ ਦਿੰਦਾ ਸੀ। ਰਾਜ ਬਰਾੜ ਅੱਜ ਵੀ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਿਹਾ ਹੈ ਕਿਉਂਕਿ ਉਸ ਦੇ ਗੀਤ ਅਮਰ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।