
ਗਾਇਕੀ ਦੇ 25 ਸਾਲ ਪੂਰੇ ਕਰਨ ਜਾ ਰਹੇ ਮਨਮੋਹਨ ਵਾਰਿਸ
ਮੈਲਬੌਰਨ (ਪਰਮਵੀਰ ਸਿੰਘ ਆਹਲੂਵਾਲੀਆ): ਮਨਮੋਹਨ ਵਾਰਿਸ ਐਂਡ ਬ੍ਰਦਰਜ਼ ਦਾ ‘ਪੰਜਾਬੀ ਵਿਰਸਾ-2019’ ਦਾ ਸ਼ੋਅ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਹੋਣ ਜਾ ਰਿਹਾ ਹੈ। ਪੰਜਾਬੀ ਗਾਇਕ ਮਨਮੋਹਨ ਵਾਰਿਸ ਦੇ ਪ੍ਰਸ਼ੰਸਕਾਂ ਲਈ ਇਸ ਵਾਰ ਇਹ ਸ਼ੋਅ ਬੇਹੱਦ ਖ਼ਾਸ ਹੋਣ ਵਾਲਾ ਹੈ ਕਿਉਂਕਿ ਇਸ ਵਾਰ ਮਨਮੋਹਨ ਵਾਰਿਸ ਅਪਣੀ ਗਾਇਕੀ ਦੇ 25 ਸਾਲ ਪੂਰੇ ਕਰਨ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖ਼ੁਦ ਮਨਮੋਹਨ ਵਾਰਿਸ ਨੇ ਦੱਸਿਆ ਕਿ ਉਹ ਤਿੰਨੇ ਭਰਾ ਇਸ ਵਾਰ ਦੇ ਸ਼ੋਅ ਵਿਚ ਨਵੇਂ ਗੀਤ ਲੈ ਕੇ ਆ ਰਹੇ ਹਨ। ਤਾਂ ਜੋ ਇਸ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ ਜਾ ਸਕੇ।
Waris brothers
ਇਸ ਸ਼ੋਅ ਦੇ ਪ੍ਰਬੰਧਕਾਂ ਬਲਵਿੰਦਰ ਲਾਲੀ, ਸਿੰਕੂ ਨਾਭਾ, ਕੁਲਬੀਰ ਕੈਮ ਅਨੁਸਾਰ ਮੈਲਬੌਰਨ ਵਿਚ ਹੋਣ ਵਾਲੇ ਇਸ ਸ਼ੋਅ ਨੂੰ ਯਾਦਗਾਰੀ ਬਣਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਵਾਰਿਸ ਬ੍ਰਦਰਜ਼ ਵੱਲੋਂ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚ ਹਰ ਸਾਲ ‘ਪੰਜਾਬੀ ਵਿਰਸਾ’ ਦੇ ਨਾਂਅ ’ਤੇ ਪ੍ਰੋਗਰਾਮ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਲੋਕਾਂ ਨੇ ਕਾਫ਼ੀ ਜ਼ਿਆਦਾ ਮਕਬੂਲ ਵੀ ਕੀਤਾ ਹੈ। .ਉਮੀਦ ਹੈ ਕਿ ਇਸ ਵਾਰ ਦਾ ਸ਼ੋਅ ਵੀ ਆਸਟ੍ਰੇਲੀਆ ਅਤੇ ਵਿਸ਼ਵ ਭਰ ਵਿਚ ਵਸਦੇ ਪੰਜਾਬੀਆਂ ਨੂੰ ਬੇਹੱਦ ਪਸੰਦ ਆਵੇਗਾ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।