ਜ਼ਿੰਦਗੀ ਦੀਆਂ ਅਸਲ ਘਟਨਾਵਾਂ ਤੋਂ ਜਾਣੂ ਕਰਵਾਉਂਦੀ ਹੈ ਫ਼ਿਲਮ ‘ਮਿੱਟੀ ਦਾ ਬਾਵਾ’
Published : Oct 7, 2019, 3:12 pm IST
Updated : Oct 7, 2019, 3:22 pm IST
SHARE ARTICLE
Mitti da bawa’ a film which depicts the story of universal truth death
Mitti da bawa’ a film which depicts the story of universal truth death

ਫ਼ਿਲਮ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ ਕੀਤੀ ਜਾ ਰਹੀ ਹੈ।

ਜਲੰਧਰ: ਪੰਜਾਬੀ ਫ਼ਿਲਮ ਇੰਡਸਟਰੀ ਵਿਚ ਯਥਾਰਥਵਾਦੀ ਵਿਸ਼ਿਆਂ ’ਤੇ ਕਈ ਫਿਲਮਾਂ ਬਣੀਆਂ ਹਨ। ਹੁਣ ਅਗਲੀ ਫ਼ਿਲਮ ਜੋ ਇਸ ਸੂਚੀ ਵਿਚ ਦਾਖਲ ਹੋਈ ਹੈ ਉਹ ਹੈ ‘ਮਿੱਟੀ ਦਾ ਬਾਵਾ’। ਸਿਨੇਮਾ ਹਮੇਸ਼ਾਂ ਸਭ ਤੋਂ ਉੱਤਮ ਮਾਧਿਅਮ ਰਿਹਾ ਹੈ ਜਿਸ ਨੇ ਨਾ ਸਿਰਫ ਸਾਡੇ ਸਮਾਜ ਦੀ ਹਕੀਕਤ ਨੂੰ ਪ੍ਰਦਰਸ਼ਿਤ ਕੀਤਾ ਬਲਕਿ ਸਥਿਤੀਆਂ ਨਾਲ ਨਜਿੱਠਣ ਦਾ ਵੀ ਸਭ ਤੋਂ ਵਧੀਆ ਰਾਹ ਦਿਖਾਇਆ।

Mitti Da Bawa Mitti Da Bawa

ਫ਼ਿਲਮ ਦੇ ਨਿਰਮਾਤਾਵਾਂ ਨੇ ਫ਼ਿਲਮ ਦੀ ਸਟਾਰ ਕਾਸਟ ਦੇ ਨਾਲ ਚੰਡੀਗੜ੍ਹ ਵਿਚ ਫਿਲਮ ਦੀ ਪਹਿਲੀ ਝਲਕ, ਟ੍ਰੇਲਰ ਅਤੇ ਸੰਗੀਤ ਲੌਂਚ ਕੀਤਾ ਸੀ। ਉਨ੍ਹਾਂ ਤੋਂ ਇਲਾਵਾ ਸਮਾਜ ਦੀਆਂ ਕਈ ਨਾਮਵਰ ਸ਼ਖਸੀਅਤਾਂ ਇਸ ਸਮਾਰੋਹ ਵਿਚ ਸ਼ਾਮਲ ਹੋਈਆਂ ਸਨ। ਇਸ ਮੌਕੇ ਫ਼ਿਲਮ ਦੇ ਡਾਇਰੈਕਟ ਕੇ.ਐੱਸ. ਮਲਹੋਤਰਾ ਨੇ ਕਿਹਾ, “ਇਹ ਫਿਲਮ ਕੋਈ ਪ੍ਰਵਚਨ ਦੇਣ ਵਾਲੀ ਨਹੀਂ ਹੋਵੇਗੀ ਬਲਕਿ ਸਮਾਜ ਦਾ ਸ਼ੀਸ਼ਾ ਦਿਖਾਏਗੀ।

Mitti Da Bawa Mitti Da Bawa

ਫ਼ਿਲਮ ਦੀ ਕਹਾਣੀ ਅਸਲ ਜ਼ਿੰਦਗੀ ਦੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ। ਮੈਂ ਹਮੇਸ਼ਾਂ ਕੁਝ ਅਜਿਹਾ ਬਣਾਉਣਾ ਚਾਹੁੰਦਾ ਸੀ ਜਿਸ ਨਾਲ ਹਰ ਕੋਈ ਜੁੜੇ ਅਤੇ ਅਸੀਂ ਇਸ ਫ਼ਿਲਮ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ ਕਰ ਰਹੇ ਹਾਂ।” ਗਾਇਕ ਨਛੱਤਰ ਗਿੱਲ ਨੇ ਇਸ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ, “ਇਹ ਫ਼ਿਲਮ  ਕੋਈ ਅਜਿਹੀ ਕਹਾਣੀ ਨਹੀਂ ਹੈ ਜੋ ਤੁਸੀਂ ਕਦੇ ਸੁਣੀ ਨਾ ਹੋਵੇ ਬਲਕਿ ਜਿਸ ਤਰੀਕੇ ਨਾਲ ਇਸ ਨੂੰ ਪੇਸ਼ ਕੀਤਾ ਹੈ ਉਹ ਯਕੀਨਨ ਬਹੁਤ ਹੀ ਅਲੱਗ ਹੈ ਜਿਸ ਤਰੀਕੇ ਨਾਲ ਇਸ ਫ਼ਿਲਮ ਨੂੰ ਬਣਾਇਆ ਗਿਆ ਹੈ ਉਹ ਦਰਸ਼ਕਾਂ ਨੂੰ ਆਕਰਸ਼ਿਤ ਕਰੇਗੀ।

Mitti Da Bawa Mitti Da Bawa

ਮੈਂ ਬਹੁਤ ਖੁਸ਼ ਹਾਂ ਕਿ ਮੈਂਨੂੰ ਅਜਿਹੀ ਸ਼ਾਨਦਾਰ ਫ਼ਿਲਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਪੂਰੀ ਟੀਮ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਮੈਂ ਜਾਣਦਾ ਹਾਂ ਕਿ ਲੋਕ ਇਸ ਪ੍ਰੋਜੈਕਟ ਨੂੰ ਜ਼ਰੂਰ ਪਸੰਦ ਕਰਨਗੇ।”ਇਹ ਫ਼ਿਲਮ 18 ਅਕਤੂਬਰ 2019 ਨੂੰ ਰਿਲੀਜ਼ ਹੋਵੇਗੀ। ਇਸ ਫ਼ਿਲਮ ਵਿਚ ਨਛੱਤਰ ਗਿੱਲ, ਰਜ਼ਾ ਮੁਰਾਦ, ਤਰਸੇਮ ਪਾਲ, ਸ਼ਿਵਇੰਦਰ ਮਾਹਲ, ਬੀ ਐਨ ਸ਼ਰਮਾ, ਜਰਨੈਲ ਸਿੰਘ, ਤੇਜੀ ਸੰਧੂ, ਹਰਜੀਤ ਵਾਲੀਆ, ਅਮ੍ਰਿਤਪਾਲ ਸਿੰਘ ਬਿੱਲਾ, ਲਿਲੀਪੁਟ, ਬੀਰਬਲ, ਅਨੁਪ੍ਰਿਯਾ ਅਤੇ ਲੱਖਮੀ ਕਲੋਚ ਅਤੇ ਕਈ ਹੋਰ ਦਿਗਜ ਕਲਾਕਾਰ ਸ਼ਾਮਿਲ ਹਨ।

ਇਸ ਫਿਲਮ ਦੇ ਡਾਇਰੈਕਟਰ ਕੇ.ਐੱਸ. ਮਲਹੋਤਰਾ ਨੇ ਹੋਲੀ ਬਸਿਲ ਫਿਲਮਸ ਅਤੇ ਡ੍ਰੀਮਜ਼ ਮਿਊਜ਼ਿਕ ਦੇ ਨਾਲ ਇਸ ਫਿਲਮ ਨੂੰ ਪ੍ਰੋਡਸ ਵੀ ਕੀਤਾ ਹੈ। ਹਰੀ ਅਰਜੁਨ ਅਤੇ ਗੁਰਮੀਤ ਸਿੰਘ ਇਸ ਫਿਲਮ ਦੇ ਮਿਊਜ਼ਿਕ ਡਾਇਰੈਕਟਰ ਹਨ। ਹਰਦੇਵ ਸਿੰਘ ਅਤੇ ਸਰਦੀਪ ਸਿੰਘ ਨੇ ਇਸ ਫਿਲਮ ਦੇ ਗੀਤ ਲਿਖੇ ਹਨ।  ‘ਮਿੱਟੀ ਦਾ ਬਾਵਾ, ਪ੍ਰਸ਼ਾਂਤ ਮਲਿਕ ਦੀ ਪੇਸ਼ਕਾਰੀ ਹੈ। ਰਾਜੂ ਗੱਖੜ ਇਸ ਫਿਲਮ ਦੇ ਕੋ-ਪ੍ਰੋਡੂਸਰ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement