
ਐਸਆਈਟੀ ਨੇ ਉਹਨਾਂ ਨੂੰ ਸੀਆਈਏ ਮਾਨਸਾ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।
ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਕੋਲੋਂ ਅੱਜ ਮਾਨਸਾ ਵਿਖੇ ਪੁੱਛਗਿੱਛ ਕੀਤੀ ਗਈ। ਸਿੱਧੂ ਮੂਸੇਵਾਲਾ ਕਤਲ ਕੇਸ ਦਾ ਜਾਂਚ ਕਰ ਰਹੀ ਐਸਆਈਟੀ ਨੇ ਉਹਨਾਂ ਨੂੰ ਸੀਆਈਏ ਮਾਨਸਾ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।
ਮੀਡੀਆ ਰਿਪੋਰਟਾਂ ਅਨੁਸਾਰ ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ ਅਤੇ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੂੰ ਵੀ ਤਲਬ ਕੀਤਾ ਗਿਆ ਹੈ। ਦਰਅਸਲ ਗੋਲਡੀ ਬਰਾੜ ਨੇ ਵਿੱਕੀ ਮਿੱਡੂਖੇੜਾ ਦੇ ਕਤਲ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਕ ਕਾਰਨ ਦੱਸਿਆ ਸੀ।
ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਧਮਕੀਆਂ ਵੀ ਮਿਲ ਚੁੱਕੀਆਂ ਹਨ। ਪੰਜਾਬ ਪੁਲਿਸ ਵੱਲੋਂ ਮੁਹਾਲੀ ਵਿਚ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।