
28 ਜੂਨ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਵਾਲੀ ਫਿਲਮ 'ਮਿੰਦੋ ਤਸੀਲਦਾਰਨੀ' ਦੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਜਿੱਥੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਜਲੰਧਰ : 28 ਜੂਨ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਵਾਲੀ ਫਿਲਮ 'ਮਿੰਦੋ ਤਸੀਲਦਾਰਨੀ' ਦੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਜਿੱਥੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਥੇ ਹੀ ਦਰਸ਼ਕ ਫਿਲਮ ਦੇ ਮਿਊਜ਼ਿਕ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।ਫਿਲਮ ਦੀ ਟੀਮ ਵੱਲੋਂ ਅੱਜ ਫਿਲਮ ਦਾ ਪਹਿਲਾ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ। 'ਵੀਰੇ ਦੀਏ ਸਾਲੀਏ' ਨਾਂ ਦੇ ਇਸ ਗੀਤ ਨੂੰ ਗਿੱਪੀ ਗਰੇਵਾਲ, ਰਾਜਵੀਰ ਜਵੰਦਾ ਤੇ ਮੰਨਤ ਨੂਰ ਨੇ ਗਾਇਆ ਹੈ।ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ। ਜਦੋਂ ਕਿ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਜੱਸ ਰਿਕਾਰਡਸ ਦੇ ਲੇਬਲ ਹੇਠ ਗੀਤ ਨੂੰ ਅੱਜ ਸ਼ਾਮ 5 ਵਜੇ ਰਿਲੀਜ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਇਸ ਫਿਲਮ ਨੂੰ ਅਵਤਾਰ ਸਿੰਘ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ।ਕਰਮਜੀਤ ਅਨਮੋਲ ਪ੍ਰੋਡਕਸ਼ਨ ਤੇ ਰੰਜੀਵ ਸਿੰਗਲਾ ਪ੍ਰੋਡਕਸ਼ਨ ਵਲੋਂ ਪ੍ਰੋਡਿਊਸ ਕੀਤੀ ਇਸ ਫਿਲਮ 'ਚ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਹਾਰਬੀ ਸੰਘਾ, ਸਰਦਾਰ ਸੋਹੀ, ਰੁਪਿੰਦਰ ਰੂਪੀ, ਮਲਕੀਤ ਰੌਣੀ ਤੇ ਪ੍ਰਕਾਸ਼ ਗਾਧੂ ਨੇ ਅਹਿਮ ਭੂਮਿਕਾ ਨਿਭਾਈ ਹੈ। ਓਮਜੀ ਗਰੁੱਪ ਵਲੋਂ ਇਸ ਫਿਲਮ ਨੂੰ ਡਿਸਟੀਬੀਉਟ ਕੀਤਾ ਜਾਵੇਗਾ।