
23 ਅਗਸਤ ਨੂੰ ਹੋਵੇਗੀ ਰਿਲੀਜ਼
ਜਲੰਧਰ: ਪੰਜਾਬੀ ਫ਼ਿਲਮਾਂ ਜੋ ਹਰ ਵਿਸ਼ੇ ਨੂੰ ਛੂਹ ਰਹੀਆਂ ਹਨ। ਅਜਿਹੀ ਵੱਖਰੀ ਕਹਾਣੀ ਵਾਲੀ ਫ਼ਿਲਮ 23 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ ‘ਨੌਕਰ ਵਹੁਟੀ ਦਾ। ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਬਿੰਨੂ ਢਿੱਲੋਂ ਤੇ ਕੁਲਰਾਜ ਰੰਧਾਵਾ ਨਜ਼ਰ ਆਉਣਗੇ। ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾਉਂਦੇ ਹੋਏ ਫ਼ਿਲਮ ਦਾ ਟਰੇਲਰ ਸਰੋਤਿਆਂ ਦੇ ਸਨਮੁਖ ਹੋ ਚੁੱਕਿਆ ਹੈ। ਇਸ ਤੋਂ ਪਹਿਲਾਂ ਬਿਨੂੰ ਲਗਾਤਾਰ ਇਸ ਫ਼ਿਲਮ ਦੀ ਪ੍ਰਮੋਸ਼ਨ ਕਰਨ ਲੱਗੇ ਹੋਏ ਹਨ।
ਇਸ ਸਭ ਦੇ ਚਲਦੇ ਉਹਨਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿਚ ਬਿਨੂੰ ਢਿੱਲੋਂ ਤੇ ਅਦਾਕਾਰਾ ਸਰਗੁਣ ਮਹਿਤਾ ਐਕਟ ਕਰਦੀ ਹੋਈ ਦਿਖਾਈ ਦੇ ਰਹੇ ਹਨ। ਇਸ ਐਕਟ ਰਾਹੀਂ ਬਿਨੂੰ ਢਿੱਲੋਂ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਵੀ ਕਰ ਗਏ ਹਨ, ਉੱਥੇ ਲੋਕਾਂ ਦਾ ਮਨੋਰੰਜਨ ਵੀ ਕਰ ਗਏ। ਬਿੰਨੂ ਢਿੱਲੋਂ ਦੀ ਇਸ ਵੀਡੀਉ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਗਿਆ ਹੈ।
ਅਦਾਕਾਰ ਕੁਲਰਾਜ ਰੰਧਾਵਾ ਵੀ ਇਸ ਫ਼ਿਲਮ ਰਾਹੀਂ ਲੰਮੇ ਸਮੇਂ ਬਾਅਦ ਪੰਜਾਬੀ ਫ਼ਿਲਮਾਂ ਵਿਚ ਵਾਪਸੀ ਕਰਨ ਜਾ ਰਹੇ ਹਨ। ਇਹਨਾਂ ਤੋਂ ਇਲਾਵਾ ਫ਼ਿਲਮ ਵਿਚ ਗੁਰਪ੍ਰੀਤ ਘੁੱਗੀ,ਜਸਵਿੰਦਰ ਭੱਲਾ ਅਤੇ ਉਪਾਸਨਾ ਸਿੰਘ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਫ਼ਿਲਮ ਵਿਚ ਕਾਮੇਡੀ ਦਾ ਤੜਕਾ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਲਗਾਇਆ ਹੋਇਆ ਹੈ। ਟਰੇਲਰ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।
ਬਿਨੂੰ ਢਿਲੋਂ ਦਾ ਇਸ ਫ਼ਿਲਮ ਵਿਚ ਨਾਮ ਸ਼ਿਵਇੰਦਰ ਹੈ। ਸ਼ਿਵਇੰਦਰ ਇਕ ਪਰਵਾਰਕ ਵਿਅਕਤੀ ਹੈ ਅਤੇ ਉਹ ਇਕ ਗੀਤਕਾਰ ਬਣਨਾ ਚਾਹੁੰਦਾ ਹੈ। ਉਸ ਦੀ ਪਤਨੀ ਚਾਹੁੰਦੀ ਹੈ ਕਿ ਉਹ ਦੋਵਾਂ ਵਿਚੋਂ ਇਕ ਨੂੰ ਚੁਣੇ ਕਿਉਂ ਕਿ ਉਹ ਲੰਮੇ ਤੱਕ ਦੋਵੇਂ ਨਹੀਂ ਟਿਕ ਸਕਦੇ। ਪਰ ਇਸ ਤੋਂ ਪਹਿਲਾਂ ਕਿ ਸ਼ਿਵਇੰਦਰ ਦੋਵਾਂ ਵਿਚੋਂ ਕਿਸੇ ਇਕ ਦੀ ਚੋਣ ਕਰਦਾ ਉਸ ਦੀ ਪਤਨੀ ਪਹਿਲਾਂ ਹੀ ਛੱਡ ਦਿੰਦੀ ਹੈ ਅਤੇ ਅਪਣੀ ਬੇਟੀ ਮੰਨਤ ਨੂੰ ਨਾਲ ਲੈ ਕੇ ਅਪਣੇ ਮਾਤਾ ਪਿਤਾ ਦੇ ਘਰ ਚਲੀ ਜਾਂਦੀ ਹੈ। ਜਦੋਂ ਉਸ ਦਾ ਸਹੁਰਾ ਪਰਵਾਰ ਉਸ ਨੂੰ ਅਪਣੇ ਘਰ ਨਹੀਂ ਰੱਖਦਾ ਤਾਂ ਉਹ ਡ੍ਰਾਈਵਰ ਬਣ ਕੇ ਜਾਂਦਾ ਹੈ।
ਦਰਸ਼ਕਾਂ ਵੱਲੋਂ ਟਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਟਰੇਲਰ ਟਰੈਂਡਿੰਗ ‘ਚ ਛਾਇਆ ਹੋਇਆ ਹੈ। ਪੰਜਾਬੀ ਫ਼ਿਲਮੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇਣ ਵਾਲੇ ਸਮੀਪ ਕੰਗ ਵੱਲੋਂ ਹੀ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।