
ਗੁਰਦਾਸ ਮਾਨ ਨੂੰ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨੀ ਪਵੇਗੀ।
ਜਲੰਧਰ: ਸ੍ਰੀ ਗੁਰੂ ਅਮਰਦਾਸ ਜੀ ਬਾਰੇ ਵਿਵਾਦਤ ਟਿੱਪਣੀ (Controversial Statement) ਕਰ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਦੀਆਂ ਮੁਸ਼ਕਲਾਂ ਹੁਣ ਹੋਰ ਵੱਧ ਗਈਆਂ ਹਨ। ਬੁੱਧਵਾਰ ਨੂੰ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ (Bail Petition) ਰੱਦ ਕਰ ਦਿੱਤੀ ਹੈ। ਮੰਗਲਵਾਰ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਜਲੰਧਰ ਸੈਸ਼ਨ ਕੋਰਟ ਨੇ ਅਗਾਊਂ ਜ਼ਮਾਨਤ ਨਾ ਦੇਣ ਦਾ ਫੈਸਲਾ ਦਿੱਤਾ ਹੈ।
ਹੋਰ ਵੀ ਪੜ੍ਹੋ: ਪੰਜਾਬ ਰੋਡਵੇਜ਼ ਤੇ PRTC ਮੁਲਾਜ਼ਮਾਂ ਦਾ ਐਲਾਨ, ਭਲਕੇ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ
Court
ਇਸ ਦੇ ਨਾਲ ਹੀ ਸੈਸ਼ਨ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਗੁਰਦਾਸ ਮਾਨ ਨੂੰ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਤੱਕ ਪਹੁੰਚ ਕਰਨੀ ਪਵੇਗੀ। ਸਿੱਖ ਸੰਗਠਨਾਂ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਤੋਂ ਪਹਿਲਾਂ ਮਾਨ ਦੇ ਫੈਸਲੇ ਦੇ ਮੱਦੇਨਜ਼ਰ ਪੁਲਿਸ ਨੇ ਕੋਰਟ ਕੰਪਲੈਕਸ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ। ਅਦਾਲਤ ਦੇ ਰਸਤੇ ਵਿਚ ਬੈਰੀਕੇਡਿੰਗ ਵੀ ਕੀਤੀ ਗਈ। ਇਸ ਦੇ ਨਾਲ ਹੀ ਕੰਪਲੈਕਸ ਵਿਚ ਪੁਲਿਸ ਕਰਮਚਾਰੀ ਵੀ ਤਾਇਨਾਤ ਸਨ।
ਹੋਰ ਵੀ ਪੜ੍ਹੋ: ਮੋਦੀ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੀ ਵਧਾਈ MSP, ਟੈਕਸਟਾਈਲ ਸੈਕਟਰ ਲਈ ਵੀ ਕੀਤਾ ਵੱਡਾ ਐਲਾਨ
PHOTO
ਦੱਸ ਦੇਈਏ ਕਿ ਮਾਨ ਦੀ ਅਗਾਊਂ ਜ਼ਮਾਨਤ ਨੂੰ ਲੈ ਕੇ ਮੰਗਲਵਾਰ ਨੂੰ ਸਿੱਖ ਸੰਗਠਨਾਂ (Sikh organizations) ਅਤੇ ਮਾਨ ਦੇ ਵਕੀਲਾਂ ਦਰਮਿਆਨ ਬਹਿਸ ਹੋਈ ਸੀ, ਜਿਸ ਤੋਂ ਬਾਅਦ ਸੈਸ਼ਨ ਕੋਰਟ ਨੇ ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਹੈ। 20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਾਲਾਨਾ ਮੇਲੇ ਵਿਚ ਗੁਰਦਾਸ ਮਾਨ ਨੇ ਡੇਰੇ ਦੇ ਸ਼ਾਸਕ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ (Sri Guru Amardas Ji) ਦਾ ਵੰਸ਼ ਦੱਸਿਆ ਸੀ। ਇਸ ਨਾਲ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ ਸਨ। ਹਾਲਾਂਕਿ, ਮਾਨ ਨੇ ਬਾਅਦ ਵਿਚ ਵੀਡੀਓ ਜਾਰੀ ਕੀਤਾ ਅਤੇ ਇਸਦੇ ਲਈ ਮੁਆਫ਼ੀ ਵੀ ਮੰਗੀ, ਪਰ ਫਿਰ ਵੀ ਸਿੱਖ ਜਥੇਬੰਦੀਆਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ।
ਹੋਰ ਵੀ ਪੜ੍ਹੋ: ਕਰਨਾਲ ਕਿਸਾਨ ਅੰਦੋਲਨ: ਗੁਰਨਾਮ ਚੜੂਨੀ ਤੇ ਟਿਕੈਤ ਸਣੇ 11 ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਜਾਰੀ
Gurdas Maan
ਸੁਣਵਾਈ ਦੌਰਾਨ ਸਿੱਖ ਸੰਗਠਨਾਂ ਦੇ ਵਕੀਲਾਂ ਪਰਮਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਮਾਨ ਨੇ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲੇ ਵਿਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਨਾਲ ਨਾ ਸਿਰਫ਼ ਪੰਜਾਬ ਅਤੇ ਦੇਸ਼ ਬਲਕਿ ਵਿਸ਼ਵ ਦੇ ਹਰ ਕੋਨੇ ਵਿਚ ਰਹਿਣ ਵਾਲੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜੇਕਰ ਗੁਰਦਾਸ ਮਾਨ ਨੂੰ ਅਗਾਊਂ ਜ਼ਮਾਨਤ ਮਿਲ ਜਾਂਦੀ ਹੈ ਤਾਂ ਸਿੱਖ ਸੰਗਤ ਦਾ ਗੁੱਸਾ ਹੋਰ ਵਧੇਗਾ ਅਤੇ ਇਹ ਪੰਜਾਬ ਦਾ ਮਾਹੌਲ ਖਰਾਬ ਕਰ ਸਕਦਾ ਹੈ।
ਹੋਰ ਵੀ ਪੜ੍ਹੋ: ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਣਗੇ, ਇਹ ਵਾਪਸ ਲੈਣ ਲਈ ਨਹੀਂ ਬਣਾਏ: BJP MP ਵਰਿੰਦਰ ਸਿੰਘ ਮਸਤ
Gurdas Man
ਗੁਰਦਾਸ ਮਾਨ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀ ਗੱਲ ਅਣਜਾਣਪੁਣੇ ਵਿਚ ਕਹੀ ਸੀ ਅਤੇ ਇਸ ਦੇ ਲਈ ਉਹ ਪਹਿਲਾਂ ਹੀ ਕੰਨ ਫੜ ਕੇ ਮੁਆਫ਼ੀ ਮੰਗ ਚੁਕੇ ਹਨ। ਅਜਿਹੇ ਵਿਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲਣੀ ਚਾਹੀਦੀ ਹੈ। ਹਾਲਾਂਕਿ, ਸਿੱਖ ਸੰਗਠਨਾਂ ਦੇ ਵਕੀਲਾਂ ਨੇ ਕਿਹਾ ਕਿ ਇਹ ਕੋਈ ਮੁਆਫ਼ੀਯੋਗ ਅਪਰਾਧ (Compoundable Offense) ਨਹੀਂ ਹੈ। ਅਜਿਹੀ ਕੋਈ ਮੁਆਫ਼ੀ ਕਾਨੂੰਨੀ ਤੌਰ ਤੇ ਜਾਇਜ਼ ਨਹੀਂ ਹੈ। ਇਸ ਲਈ ਮਾਨ ਨੂੰ ਇਸ ਆਧਾਰ 'ਤੇ ਅਗਾਊਂ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।