Punjab News: ਪੰਜਾਬੀ ਗਾਇਕ Ammy Virk ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਦੇ ਸਰਪੰਚ
Published : Oct 8, 2024, 12:17 pm IST
Updated : Oct 8, 2024, 12:17 pm IST
SHARE ARTICLE
Punjabi singer Ammy Virk's father was unanimously elected village sarpanch
Punjabi singer Ammy Virk's father was unanimously elected village sarpanch

Punjab News: ਪਿੰਡ ਲੋਹਾਰ ਮਾਜਰਾ ਦੇ ਲੋਕਾਂ ਨੇ ਕੁਲਜੀਤ ਸਿੰਘ ਨੂੰ ਚੁਣਿਆ ਸਰਪੰਚ

 

Punjab News: ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਸਰਬਸੰਮਤੀ ਨਾਲ ਚੁਣੇ ਸਰਪੰਚ ਕੁਲਜੀਤ ਸਿੰਘ ਦੇ ਪਿੰਡ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ। 

ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ 'ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮੀ ਦੇ ਪਿਤਾ ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ, ''ਇਹ ਫੈਸਲਾ ਜੋ ਪਿੰਡ ਵਾਸੀਆਂ ਵੱਲੋਂ ਲਿਆ ਗਿਆ। ਅਸੀਂ ਪਹਿਲਾਂ ਵੀ ਪਿੰਡ 'ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਲੀਆਂ ਵੱਲੋਂ ਫੈਸਲਾ ਲਿਆ ਗਿਆ ਹੈ। ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਜੋ ਪਿੰਡ ਦੇ ਪਹਿਲ ਦੇ ਅਧਾਰ 'ਤੇ ਕੰਮ ਕਰਨ ਵਾਲੇ ਹਨ ਉਨ੍ਹਾਂ ਨੂੰ ਕਰਾਂਗਾ ਅਤੇ ਪਿੰਡ ਦੀ ਨੁਹਾਰ ਬਦਲਾਂਗੇ। 

ਪਿੰਡ ਦੇ ਪੰਚ ਗੁਰਚਰਨ ਸਿੰਘ ਸੇਖੋਂ ਨੇ ਕਿਹਾ ਕਿ ਇਹ ਜੋ ਫੈਸਲਾ ਪਿੰਡ ਵਾਸੀਆਂ ਵੱਲੋਂ ਲਿਆ ਗਿਆ ਹੈ, ਬਹੁਤ ਵਧੀਆ ਹੈ। ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਕਿਉਂਕਿ ਸਰਬ ਸੰਮਤੀ ਨਾਲ ਸਰਪੰਚ ਚੁਣਨ ਨਾਲ ਪਿੰਡ 'ਚ ਭਾਈਚਾਰਕ ਸਾਂਝ ਬਣੀ ਰਹੇਗੀ।

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement