Rajvir Jawanda Death News: 10 ਵਜ ਕੇ 55 ਮਿੰਟ 'ਤੇ ਲਏ ਆਖਰੀ ਸਾਹ
Rajvir Jawanda Death News: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦਿਹਾਤ ਹੋ ਗਿਆ ਹੈ। ਉਨ੍ਹਾਂ ਨੇ 10 ਵਜ ਕੇ 55 ਮਿੰਟ ’ਤੇ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਉਹ 27 ਸਤੰਬਰ ਤੋਂ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ।
ਉਹ ਲਗਾਤਾਰ ਵੈਂਟੀਲੇਟਰ 'ਤੇ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ।
ਇਸ ਤੋਂ ਬਾਅਦ, ਪੁਲਿਸ ਨੇ ਫੋਰਟਿਸ ਹਸਪਤਾਲ ਦੀ ਸੁਰੱਖਿਆ ਵਧਾ ਦਿੱਤੀ ਹੈ। ਫੋਰਟਿਸ ਹਸਪਤਾਲ ਥੋੜ੍ਹੀ ਦੇਰ ਵਿੱਚ ਰਸਮੀ ਜਾਣਕਾਰੀ ਜਾਰੀ ਕਰੇਗਾ।
ਉਨ੍ਹਾਂ ਦੀ ਦੇਹ ਨੂੰ ਸਿੱਧਾ ਮੁਹਾਲੀ ਸਥਿਤ ਘਰ ਲੈ ਕੇ ਜਾਇਆ ਜਾਵੇਗਾ ਤੇ ਫਿਰ ਉਨ੍ਹਾਂ ਦੇ ਜੱਦੀ ਪਿੰਡ ਪੌਣਾ, ਜਗਰਾਉਂ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਜਵੰਦਾ ਦਾ 27 ਸਤੰਬਰ ਨੂੰ ਬੱਦੀ ਤੋਂ ਸ਼ਿਮਲਾ ਜਾਂਦੇ ਸਮੇਂ ਪਿੰਜੌਰ ਵਿੱਚ ਐਕਸੀਡੈਂਟ ਹੋਇਆ ਸੀ। ਹਸਪਤਾਲ ਲਿਜਾਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਵੀ ਪਿਆ ਸੀ।
