
ਉਨ੍ਹਾਂ ਦੱਸਿਆ ਕਿ ਕੁਝ ਦਿਨ੍ਹਾਂ ਤੋਂ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਤੇਜਿੰਦਰ...
ਜਲੰਧਰ: ਪੰਜਾਬੀ ਦੇ ਮਸ਼ਹੂਰ ਗਾਇਕ ਬੱਬੂ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਨੇ ਬੱਬੂ ਮਾਨ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਮੀਰ ਆਲਮ (ਮਰਾਸੀ) ਭਾਈਚਾਰੇ ਨਾਲ ਸਬੰਧਤ ਪੰਜਾਬੀ ਗਾਇਕ ਲਵਜੀਤ ਸਿੰਘ, ਬਾਬਾ ਜੰਟਾਂ ਖ਼ਾਨ, ਜਗਸੀਰ ਖ਼ਾਨ, ਜੱਸੀ ਤਲਵੰਡੀ, ਰਾਜੂ ਖ਼ਾਨ, ਬਲਦੇਵ ਖ਼ਾਨ ਤੇ ਕਾਲੀ ਖ਼ਾਨ ਨੇ ਐੱਸਐੱਸਪੀ ਡਾ. ਨਾਨਕ ਸਿੰਘ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਮੀਰ ਆਲਮ ਭਾਈਚਾਰੇ ਨਾਲ ਸਬੰਧ ਰੱਖਦੇ ਹਨ ਜਿਸ ਨੂੰ ਸਰਕਾਰ ਨੇ ਪੱਛੜੀਆਂ ਸ਼ੇ੍ਣੀਆਂ ਵਿਚ ਰੱਖਿਆ ਹੋਇਆ ਹੈ।
Babbu Maan
ਉਨ੍ਹਾਂ ਦੱਸਿਆ ਕਿ ਕੁਝ ਦਿਨ੍ਹਾਂ ਤੋਂ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਤੇਜਿੰਦਰ ਸਿੰਘ ਉਰਫ਼ ਬੱਬੂ ਮਾਨ ਤੇ ਉਸਦੇ ਸਾਥੀਆਂ ਦੀ ਇਕ ਵੀਡੀਓ ਚੱਲ ਰਹੀ ਹੈ ਜਿਸ ਵਿਚ ਮੀਰ ਆਲਮ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ। ਦਅਰਸਲ ਮਰਾਸੀ ਭਾਈਚਾਰੇ ਨੇ ਪੰਜਾਬੀ ਦੇ ਪ੍ਰਸਿੱਧ ਗਾਇਕ ਬੱਬੂ ਮਾਨ 'ਤੇ ਉਨ੍ਹਾਂ ਦੀਆਂ ਔਰਤਾਂ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤ ਕੇ ਉਹਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾ ਕੇ ਕਾਨੂੰਨੀ ਕਾਰਵਾਈ ਲਈ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਐਸ ਐਚ ਓ ਨੂੰ ਸ਼ਿਕਾਇਤ ਦਿੱਤੀ ਹੈ।
Babbu Maan
ਉੱਥੇ ਹੀ ਮੀਰ ਆਲਮ ਭਾਈਚਾਰੇ ਨੇ ਕਿਹਾ ਕਿ ਕੁਝ ਦਿਨ੍ਹਾਂ ਤੋਂ ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਬੱਬੂ ਮਾਨ ਤੇ ਉਸ ਦੇ ਸਾਥੀਆਂ ਦੀ ਇਕ ਵੀਡੀਓ ਚੱਲ ਰਹੀ ਹੈ ਜਿਸ ਵਿਚ ਮੀਰ ਆਲਮ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਬੂ ਮਾਨ ਉਨ੍ਹਾਂ ਦੀਆਂ ਔਰਤਾਂ ਪ੍ਰਤੀ ਬਹੁਤ ਹੀ ਅਸ਼ਲੀਲ ਤੇ ਭੱਦੀ ਸ਼ਬਦਾਵਲੀ ਵਰਤ ਰਿਹਾ ਹੈ। ਉੱਧਰ ਦੂਜੇ ਪਾਸੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Photo
ਦੱਸ ਦੇਈਏ ਕਿ ਮੀਰ ਆਲਮ ਭਾਈਚਾਰੇ ਦੇ ਲੋਕਾਂ ਨੇ ਮੰਗ ਕੀਤੀ ਕਿ ਬੱਬੂ ਮਾਨ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਸਮੁੱਚੇ ਮੀਰ ਆਲਮ ਭਾਈਚਾਰੇ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਸਬੰਧੀ ਗੱਲਬਾਤ ਕਰਨ 'ਤੇ ਥਾਣਾ ਸਿਟੀ ਪੁਲਸ ਦੇ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵੀਡੀਓ ਨੂੰ ਅਪਲੋਡ ਕੀਤਿਆਂ ਨੂੰ ਕਾਫ਼ੀ ਸਮਾਂ ਹੋ ਚੁੱਕਿਆ।
Photo
ਸੀ. ਡੀ. ਜਾਂਚ ਲਈ ਲੈਬੋਰਟਰੀ ਭੇਜ ਦਿੱਤੀ ਗਈ ਹੈ। ਜਿਸ ਦੀ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਪਣਾ ਪੱਖ ਰੱਖਣ ਲਈ ਤਜਿੰਦਰ ਮਾਨ ਉਰਫ਼ ਬੱਬੂ ਮਾਨ ਨੂੰ ਥਾਣਾ ਸਿਟੀ ਫਗਵਾੜਾ ਵਿਖੇ ਬੁਲਾਇਆ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।