ਮਕਬੂਲ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਦਿਹਾਂਤ 

By : KOMALJEET

Published : Jan 9, 2023, 9:38 am IST
Updated : Jan 9, 2023, 11:00 am IST
SHARE ARTICLE
RIP Nimma Kharod
RIP Nimma Kharod

ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਸਨ ਆਸਟ੍ਰੇਲੀਆ 

ਪਟਿਆਲਾ : ਮਕਬੂਲ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਦਿਹਾਂਤ ਹੋ ਗਿਆ ਹੈ। ਗਾਇਕ ਕਾਫੀ ਸਮੇਂ ਤੋਂ ਆਸਟ੍ਰੇਲੀਆ ਵਿਖੇ ਰਹੇ ਰਹੇ ਸਨ। ਉਨ੍ਹਾਂ ਦੀ ਇਥੇ ਹੋਈ ਬੇਵਕਤੀ ਮੌਤ ਕਾਰਨ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ।

ਫਿਲਹਾਲ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦੇਈਏ ਕਿ ਗਾਇਕ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਨਾਲ ਸਬੰਧਿਤ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਸੀ।  

ਮਹਿੰਦਰਾ ਕਾਲਜ ਸਮੇਤ ਪੰਜਾਬੀ ਯੂਨੀਵਰਸਿਟੀ ਦੀ ਭੰਗੜਾ ਟੀਮ ਵਿੱਚ ਬੁਲੰਦ ਆਵਾਜ਼ ਜ਼ਰੀਏ ਬੋਲੀਆਂ ਪਾਉਣ ਨਾਲ ਮਸ਼ਹੂਰ ਹੋਏ ਨਿੰਮਾ ਖਰੌੜ ਦੇ ਗੀਤ ‘ਡਾਲਰਾਂ ਤੋਂ ਕਮੀਆਂ ਨਾ ਹੋਈਆਂ ਕਦੇ ਪੂਰੀਆਂ’ ਅਤੇ ‘ਪੱਗ ਤੇ ਪੂਣੀ’ ਸਮੇਤ ਹੋਰ ਗਾਣਿਆਂ ਨੇ ਕਾਫੀ ਪ੍ਰਸਿੱਧੀ ਖੱਟੀ। ਜਾਣਕਾਰੀ ਅਨੁਸਾਰ ਗਾਇਕ ਨਿੰਮਾ ਖਰੌੜ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੱਚੇ ਹਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement