ਪੰਜਾਬੀ ਗਾਇਕਾ ਮਿਸ ਪੂਜਾ ਦੀਆਂ ਵਧੀਆਂ ਮੁਸ਼ਕਿਲਾਂ 
Published : May 9, 2018, 12:46 pm IST
Updated : May 9, 2018, 12:46 pm IST
SHARE ARTICLE
miss pooja
miss pooja

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਐੱਚ. ਐੱਸ. ਮਦਾਨ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਤੈਅ ਕੀਤੀ ਹੈ।

ਚੰਡੀਗੜ੍ਹ : ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਨਸ਼ੇ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਣ ਵਾਲੇ ਗਾਇਕਾਂ ਖਿਲਾਫ ਨਿਰੰਤਰ ਕਾਰਵਾਈ ਹੋ ਰਹੀ ਹੈ ਅਤੇ ਪੰਜਾਬ ਪ੍ਰਸ਼ਾਸਨ ਇਸ ਕੰਮ ਵਿਚ ਸਖਤੀ ਵਰਤ ਰਿਹਾ ਹੈ | ਅਜਿਹੇ ਮਾਮਲਿਆਂ ਦੇ ਚਲਦਿਆਂ ਪੰਜਾਬੀ ਗਾਇਕਾ ਮਿਸ ਪੂਜਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ | ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਦਰਜ ਹੋਏ ਮਾਮਲੇ ਨੂੰ ਰੱਦ ਕਰਨ ਦੀ ਪੰਜਾਬੀ  ਗਾਇਕਾ ਮਿਸ ਪੂਜਾ ਦੀ ਮੰਗ 'ਤੇ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਐੱਚ. ਐੱਸ. ਮਦਾਨ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਤੈਅ ਕੀਤੀ ਹੈ।

miss poojamiss pooja

ਜ਼ਿਕਰਯੋਗ ਹੈ ਕਿ ਐਡਵੋਕੇਟ ਸੰਦੀਪ ਕੌਸ਼ਲ ਨੇ ਮਿਸ ਪੂਜਾ ਦੇ ਵਿਰੁੱਧ ਨੰਗਲ ਦੀ ਅਦਾਲਤ 'ਚ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਸ ਨੂੰ ਮਿਸ ਪੂਜਾ 'ਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਦੀਪ ਕੌਸ਼ਲ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮੁਤਾਬਕ ਮਿਸ ਪੂਜਾ ਦੇ ਗੀਤ 'ਜੀਜੂ' 'ਚ ਦਿਖਾਇਆ ਗਿਆ ਹੈ ਕਿ ਇਕ ਔਰਤ ਨੂੰ ਆਪਣੇ ਸ਼ਰਾਬੀ ਪਤੀ ਵਿਚੋਂ ਯਮਰਾਜ ਨਜ਼ਰ ਆਉਂਦਾ ਹੈ।

 miss poojamiss pooja

ਸ਼ਰਾਬ ਦੇ ਨਸ਼ੇ 'ਚ ਧੁੱਤ ਪਤੀ ਦੇ ਹੱਥ 'ਚ ਗਦਾ ਵੀ ਦਿਖਾਇਆ ਗਿਆ, ਜਦੋਂ ਕਿ ਕਿਸੇ ਵੇਦ, ਪੁਰਾਣ ਜਾਂ ਹੋਰ ਕਿਸੇ ਧਾਰਮਿਕ ਕਿਤਾਬ 'ਚ ਇਸ ਗੱਲ ਦਾ ਜ਼ਿਕਰ ਨਹੀਂ ਹੈ ਕਿ ਯਮਰਾਜ ਸ਼ਰਾਬ ਪੀਂਦਾ ਹੈ। ਅਜਿਹੇ 'ਚ ਯਮਰਾਜ ਨੂੰ ਸ਼ਰਾਬ ਦੇ ਨਸ਼ੇ 'ਚ ਧੁੱਤ ਦਿਖਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਮਿਸ ਪੂਜਾ 'ਤੇ ਲੱਗਾ ਸੀ, ਜਿਸ ਤੋਂ ਬਾਅਦ ਉਸ 'ਤੇ ਮਾਮਲਾ ਦਰਜ ਕੀਤਾ ਗਿਆ ਸੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement