ਫਿਲਮ 'ਸ਼ੱਕਰਪਾਰੇ' ਦਾ ਟੀਜ਼ਰ ਹੋਇਆ ਰਿਲੀਜ਼, 5 ਅਗਸਤ ਨੂੰ ਦਰਸ਼ਕਾਂ ਦੀ ਕਚਹਿਰੀ 'ਚ ਹੋਵੇਗੀ ਪੇਸ਼
Published : Jul 9, 2022, 3:41 pm IST
Updated : Jul 9, 2022, 3:41 pm IST
SHARE ARTICLE
Shakkarpaare Punjabi Movie Teaser Released
Shakkarpaare Punjabi Movie Teaser Released

ਫਿਲਮ ਦੀ ਕਹਾਣੀ ਅਦਾਕਾਰਾ ਅਤੇ ਮਾਡਲ ਲਵ ਗਿੱਲ ਅਤੇ ਇਸ ਫਿਲਮ ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਐਕਟਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ।



ਚੰਡੀਗੜ੍ਹ: ਰੋਮਾਂਟਿਕ ਕਾਮੇਡੀ ਫਿਲਮ 'ਸ਼ੱਕਰਪਾਰੇ' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ ਅਤੇ ਇਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟੀਜ਼ਰ ਨੇ ਦਰਸ਼ਕਾਂ ਨੂੰ ਫ਼ਿਲਮ ਦੀ ਕਹਾਣੀ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ ਹੈ। 'ਸ਼ੱਕਪਾਰੇ' ਪੰਜਾਬ ਦੀ ਇਕ ਰਵਾਇਤੀ ਮਠਿਆਈ ਦਾ ਨਾਮ ਹੈ ਜੋ ਅਕਸਰ ਵਿਆਹਾਂ ਤੋਂ ਬਾਅਦ ਵੰਡੀ ਜਾਂਦੀ ਹੈ ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਫਿਲਮ ਨਾਲ ਕਿਵੇਂ ਜੁੜਦੀ ਹੈ। ਇਹ ਦੇਖਣ ਲਈ ਤੁਹਾਨੂੰ 5 ਅਗਸਤ ਤੱਕ ਇੰਤਜ਼ਾਰ ਕਰਨਾ ਹੋਵੇਗਾ ਕਿਉਂਕਿ ਫ਼ਿਲਮ ਉਸੇ ਦਿਨ ਰਿਲੀਜ਼ ਹੋਵੇਗੀ।

Romantic comedy 'Shakar Pare'
Romantic comedy 'Shakar Pare'

ਫਿਲਮ ਦੀ ਕਹਾਣੀ ਅਦਾਕਾਰਾ ਅਤੇ ਮਾਡਲ ਲਵ ਗਿੱਲ ਅਤੇ ਇਸ ਫਿਲਮ ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਐਕਟਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਅਤੇ ਜ਼ਬਰਦਸਤ ਅੰਦਾਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਉਹਨਾਂ ਨੇ 50 ਤੋਂ ਵੱਧ ਗੀਤਾਂ ਵਿੱਚ ਮਾਡਲਿੰਗ ਕੀਤੀ ਹੈ ਜਿਵੇਂ ਕਿ ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਹਨ। ਉਹ 'ਕੁੜੀਆਂ ਜਵਾਨ ਬਾਪੂ ਪਰੇਸ਼ਾਨ' 'ਚ ਬਤੌਰ ਮੁੱਖ ਅਦਾਕਾਰਾ ਵੀ ਕੰਮ ਕਰ ਚੁੱਕੀ ਹੈ।

Romantic comedy 'Shakar Pare'
Romantic comedy 'Shakar Pare'

ਇਸ ਤੋਂ ਇਲਾਵਾ ਉਹ ਜ਼ੀ ਪੰਜਾਬੀ ਦਾ ਸੀਰੀਅਲ 'ਤੂੰ ਪਤੰਗ ਮੈਂ ਡੋਰ' ਵੀ ਕਰ ਚੁੱਕੀ ਹੈ। ਇਕਲਵਿਆ ਪਦਮ ਇਸ ਫਿਲਮ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਸ਼ੁਰੂਆਤ ਕਰ ਰਹੇ ਹਨ। ‘'ਸ਼ੱਕਰ ਪਾਰੇ’ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ਵਿਚ ਅਰਸ਼ ਹੁੰਦਲ, ਹਨੀ ਮੱਟੂ, ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ ਅਤੇ ਹੋਰ ਸ਼ਾਮਲ ਹਨ। ਫਿਲਮ ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਅਤੇ ਮਨਾਲੀ ਦੀਆਂ ਕੁਝ ਸ਼ਾਨਦਾਰ ਲੋਕੇਸ਼ਨਾਂ 'ਤੇ ਕੀਤੀ ਗਈ ਹੈ। ਫਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਦੁਆਰਾ ਲਿਖੀ ਗਈ ਹੈ, ਵਰੁਣ ਐਸ ਖੰਨਾ ਦੁਆਰਾ ਨਿਰਦੇਸ਼ਤ ਹੈ ਅਤੇ ਵਿਸ਼ਨੂੰ ਕੇ ਪੋਡਰ ਅਤੇ ਪੁਨੀਤ ਚਾਵਲਾ ਦੁਆਰਾ ਨਿਰਮਿਤ ਹੈ। ਗੋਲਡਨ ਕੀ ਐਂਟਰਟੇਨਮੈਂਟ ਦੁਆਰਾ ਜਲਦ ਹੀ ਫਿਲਮ ‘'ਸ਼ੱਕਰ ਪਾਰੇ’ ਪੇਸ਼ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement