Rajvir Jawanda News: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਜੱਦੀ ਪਿੰਡ ਪੋਨਾ 'ਚ ਹੋਣਗੀਆਂ ਅੰਤਿਮ ਰਸਮਾਂ
Published : Oct 9, 2025, 8:25 am IST
Updated : Oct 9, 2025, 8:25 am IST
SHARE ARTICLE
Punjabi singer Rajvir Jawanda cremation News
Punjabi singer Rajvir Jawanda cremation News

Rajvir Jawanda News: ਉਨ੍ਹਾਂ ਦਾ ਅੰਤਿਮ ਸਸਕਾਰ ਸਵੇਰੇ 11 ਵਜੇ ਦੇ ਕਰੀਬ ਇੱਕ ਸਰਕਾਰੀ ਸਕੂਲ ਦੇ ਮੈਦਾਨ ਵਿਚ ਕੀਤਾ ਜਾਵੇਗਾ

Punjabi singer Rajvir Jawanda cremation News: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਲੁਧਿਆਣਾ ਵਿਖੇ ਅੰਤਿਮ ਸਸਕਾਰ ਹੋਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਸਵੇਰੇ 11 ਵਜੇ ਦੇ ਕਰੀਬ ਇੱਕ ਸਰਕਾਰੀ ਸਕੂਲ ਦੇ ਮੈਦਾਨ ਵਿਚ ਕੀਤਾ ਜਾਵੇਗਾ, ਜੋ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ 'ਤੇ ਹੈ। ਉੱਥੇ ਇੱਕ ਯਾਦਗਾਰ ਵੀ ਰੱਖੀ ਜਾ ਸਕਦੀ ਹੈ।

ਜਵੰਦਾ ਦਾ ਕੱਲ੍ਹ, ਬੁੱਧਵਾਰ (8 ਅਕਤੂਬਰ) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 35 ਸਾਲ ਦੀ ਉਮਰ ਵਿੱਚ ਸਵੇਰੇ 10:55 ਵਜੇ ਆਖ਼ਰੀ ਸਾਹ ਲਏ। ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਨੂੰ ਮਲਟੀ-ਆਰਗਨ ਫੇਲੀਅਰ ਹੋ ਗਿਆ ਸੀ।

ਉਸ ਦੀ ਮੌਤ ਤੋਂ ਬਾਅਦ, ਉਨ੍ਹਾਂ ਦੀ ਲਾਸ਼ ਨੂੰ ਪਹਿਲਾਂ ਸੈਕਟਰ 71, ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਉਸ ਦੀ ਮਾਂ, ਪਤਨੀ ਅਤੇ ਬੱਚਿਆਂ ਨੇ ਅੰਤਿਮ ਵਿਦਾਈ ਦਿੱਤੀ। ਇਸ ਤੋਂ ਬਾਅਦ ਮੋਹਾਲੀ ਦੇ ਫੇਜ਼ 6 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ।

ਇਸ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਲਿਜਾਇਆ ਗਿਆ। ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਘਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੀ ਦੇਹ ਅੱਜ ਸਵੇਰੇ ਅੰਤਿਮ ਦਰਸ਼ਨ ਲਈ ਰੱਖੀ ਗਈ ਹੈ। ਗਾਇਕ ਨੂੰ ਵਿਦਾਇਗੀ ਦੇਣ ਲਈ ਬੀਤੀ ਰਾਤ ਤੋਂ ਹੀ ਪਿੰਡ ਵਿੱਚ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਰਹੀ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement