
ਮਿਸ ਪੂਜਾ, ਕੌਰ ਬੀ ਅਤੇ ਗੁਰਲੇਜ਼ ਅਖ਼ਤਰ ਨੇ ਖਾਲਸਾ ਏਡ ਵੱਲੋਂ ਚਲਾਈ ਜਾ ਰਹੀ ਸੇਵਾ 'ਚ ਪਾਇਆ ਸਹਿਯੋਗ
ਨਵੀਂ ਦਿੱਲੀ: ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਚਲਾਏ ਜਾ ਰਹੇ ਕਿਸਾਨੀ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਇਸ ਦੇ ਚਲਦਿਆਂ ਪੰਜਾਬੀ ਮਨੋਰੰਜਨ ਜਗਤ ਨਾਲ ਜੁੜੇ ਸਿਤਾਰੇ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।
Punjabi female singers At Farmer Protest
ਇਸ ਦੇ ਤਹਿਤ ਅੱਜ ਦਿੱਲੀ ਦੇ ਕੁੰਡਲੀ ਬਾਰਡਰ 'ਤੇ ਡਟੇ ਕਿਸਾਨਾਂ ਦਾ ਸਾਥ ਦੇਣ ਲਈ ਪੰਜਾਬੀ ਸੰਗੀਤ ਜਗਤ ਦੀਆਂ ਮਸ਼ਹੂਰ ਗਾਇਕਾਵਾਂ ਮਿਸ ਪੂਜਾ, ਕੌਰ ਬੀ ਤੇ ਗੁਰਲੇਜ਼ ਅਖਤਰ ਨੇ ਖਾਲਸਾ ਏਡ ਵੱਲ਼ੋਂ ਚਲਾਏ ਜਾ ਰਹੇ ਲੰਗਰਾਂ ਵਿਚ ਸੇਵਾ ਕੀਤੀ।
Punjabi female singers At Farmer Protest
ਇਸ ਤੋਂ ਪਹਿਲਾਂ ਮਸ਼ਹੂਰ ਪੰਜਾਬੀ ਸਿੰਗਰ ਨਿਮਰਤ ਖਹਿਰਾ ਨੇ ਵੀ ਖਾਲਸਾ ਏਡ ਵੱਲੋਂ ਚਲਾਈ ਜਾ ਰਹੀ ਸੇਵਾ ਵਿਚ ਅਪਣਾ ਸਹਿਯੋਗ ਪਾਇਆ ਸੀ। ਇਸ ਤੋਂ ਇਲਾਵਾ ਨਿਮਰਤ ਖਹਿਰਾ ਨੇ ਸਿੰਘੂ ਬਾਰਡਰ 'ਤੇ ਕਿਸਾਨੀ ਸੰਘਰਸ਼ ਦੀ ਗਲਤ ਤਸਵੀਰ ਪੇਸ਼ ਕਰਨ ਵਾਲੇ ਮੀਡੀਆ ਨੂੰ ਲਾਹਣਤਾਂ ਵੀ ਪਾਈਆਂ ਸੀ।
Nimrat Khaira At Farmer Protest
ਦੱਸ ਦਈਏ ਕਿ ਕਿਸਾਨੀ ਸੰਘਰਸ਼ ਨੂੰ ਪੰਜਾਬੀ ਸਿਤਾਰਿਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪੰਜਾਬੀ ਗਾਇਕ ਰਣਜੀਤ ਬਾਵਾ, ਦਿਲਜੀਤ ਦੁਸਾਂਝ, ਐਮੀ ਵਿਰਕ, ਬੀਰ ਸਿੰਘ, ਜੱਸ ਬਾਜਵਾ, ਤਰਸੇਮ ਜੱਸੜ ਸਮੇਤ ਹੋਰ ਕਈ ਗਾਇਕ ਲਗਾਤਾਰ ਕਿਸਾਨੀ ਸੰਘਰਸ਼ 'ਚ ਅਹਿਮ ਭੂਮਿਕਾ ਨਿਭਾਅ ਰਹੇ ਹਨ।