
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਸਿਟੀਜਨ ਮਹਿਲਾ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਦਾ ਕਹਿਣਾ ਹੈ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਸਿਟੀਜਨ ਮਹਿਲਾ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਸਨੂੰ ਫੋਨ ਤੇ ਧਮਕੀ ਭਰੇ ਮੈਸੇਜ ਭੇਜਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ।
Sidhu Moose Wala
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਤੋਂ ਨਵੇਂ ਵਿਵਾਦ 'ਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਮੋਗਾ ਦੇ ਐਨਆਰ ਆਈ ਥਾਣੇ ’ਚ ਕੈਨੇਡਾ ਸਿਟੀਜ਼ਨ ਮਹਿਲਾ ਨੇ ਸਿੱਧੂ ਮੂਸੇਵਾਲੇ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਉਸਨੂੰ ਧਮਕੀਆਂ ਨਾਲ ਭਰੇ ਮੈਸੇਜ ਭੇਜੇ ਹਨ।
sidhu moose wala
ਸਿੱਧੂ ਮੂਸੇਵਾਲਾ ਸਾਲ 2017 ’ਚ ਸਟੂਡੇਂਟ ਬੇਸ ਤੇ ਕੈਨੇਡਾ ਗਿਆ ਸੀ। ਇੱਥੇ ਉਹ ਉਸ ਮਹਿਲਾ ਦੇ ਨਾਲ ਮਿਲੇ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਨਾਲ ਉਹਨਾਂ ਦੇ ਪਾਰਿਵਾਰਿਕ ਰਿਲੇਸ਼ਨ ਬਣ ਗਏ। ਮਹਿਲਾ ਨੇ ਸਿੱਧੂ ਮੂਸੇਵਾਲੇ ਦੀ ਕਈ ਵਾਰੀ ਆਰਥਿਕ ਮਦਦ ਵੀ ਕੀਤੀ। ਇਸ ਤੋਂ ਬਾਅਦ ਜਦੋ ਉਸਦੇ ਮਾਤਾ ਪਿਤਾ ਕੈਨੇ਼ਡਾ ਆਏ ਤਾਂ ਇਸਦੇ ਬਾਅਦ ਦੋਹਾਂ ਦੇ ਰਿਸ਼ਤੇ ’ਚ ਦਰਾਰ ਆ ਗਈ।
sidhu Moose wala
ਇਸ ਤੋਂ ਬਾਅਦ ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਮੈਸੇਜ ਦੇ ਜਰੀਏ ਉਸਨੂੰ ਅਤੇ ਉਸਦੀ ਧੀ ਨੂੰ ਧਮਕੀ ਦਿੱਤੀ ਹੈ।ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਕੁਝ ਸਾਹਮਣੇ ਆ ਪਾਏਗਾ।
Sidhu Moose Wala
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਗੀਤ 'ਜੱਟੀ ਜਿਉਣੇ ਮੌੜ ਵਰਗੀ' ਵਿਚ ਮਾਈ ਭਾਗੋ ਦਾ ਜ਼ਿਕਰ ਕਰ ਕੇ ਵਿਵਾਦਾਂ 'ਚ ਘਿਰ ਚੁੱਕਾ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੱਥ ਲਿਖਤ ਜਾਰੀ ਬਿਆਨ 'ਚ ਕਿਹਾ ਸੀ ਕਿ ਗਾਇਕ ਸਿੱਧੂ ਮੂਸੇ ਵਾਲਾ, ਜਿਸ ਨੇ ਗਾਣੇ ਵਿਚ ਸਤਿਕਾਰਯੋਗ ਮਾਤਾ ਭਾਗ ਕੌਰ ਜੀ ਦੇ ਨਾਂ ਦੀ ਦੁਰਵਰਤੋਂ ਕੀਤੀ ਸੀ
Sidhu Moose Wala
ਅਤੇ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਕਾਰਵਾਈ ਚੱਲ ਰਹੀ ਹੈ ਪਰ ਹਾਲੇ ਤਕ ਕਾਰਵਾਈ ਮੁਕੰਮਲ ਨਹੀਂ ਹੋ ਸਕੀ। ਇਸ ਦੇ ਬਾਵਜੂਦ ਸਿੱਧੂ ਮੂਸੇਵਾਲਾ ਨੇ ਹੁਣ ਵਿਦੇਸ਼ ਵਿੱਚ ਉਹੀ ਗਾਣਾ ਦੁਬਾਰਾ ਬੋਲਿਆ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚੀ ਹੈ। ਇਸ ਲਈ ਸਿੰਘ ਸਾਹਿਬ ਨੇ ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੂੰ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।
Sidhu Moose Wala
ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਤੋਂ ਪੁੱਜੀ ਇਕ ਹੋਰ ਸ਼ਿਕਾਇਤ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਿੰਘ ਸਭਾ ਭੋਗਲ ਦਿੱਲੀ ਵਿਖੇ ਵਿਵਾਦਤ ਬਾਬਾ ਰਾਮਪਾਲ ਦੇ ਚੇਲਿਆਂ ਵੱਲੋਂ ਕੀਤੀ ਗਈ ਮਰਿਆਦਾ ਦੀ ਉਲੰਘਣਾ ਦੀ ਡੂੰਘੀ ਪੜਤਾਲ ਕਰ ਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਲੋੜੀਂਦੇ ਕਦਮ ਚੁੱਕਣ ਦੀ ਵੀ ਗੱਲ ਕਹੀ ਗਈ ਸੀ।