
ਕਿਸਾਨ ਆਗੂ ਨੇ ਬੱਬੂ ਮਾਨ ਦਾ ਕੀਤਾ ਸ਼ਾਨਦਾਰ ਸਵਾਗਤ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਰਾਜਧਾਨੀ ਦੇ ਵੱਖ-ਵੱਖ ਬਾਰਡਰਾਂ ‘ਤੇ ਜਾਰੀ ਕਿਸਾਨੀ ਮੋਰਚੇ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂ ਨੇ ਪੰਜਾਬੀ ਗਾਇਕ ਦਾ ਭਰਵਾਂ ਸਵਾਗਤ ਕੀਤਾ।