
ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ
ਚੰਡੀਗੜ੍ਹ: ਪੰਜਾਬੀ ਅਦਾਕਾਰ ਬੀਨੂੰ ਢਿੱਲੋਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਬੀਨੂੰ ਢਿੱਲੋਂ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ ਹੈ। ਇਹ ਖ਼ਬਰ ਬੀਨੂੰ ਢਿੱਲੋਂ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।
ਜਿਸ ’ਚ ਉਨ੍ਹਾਂ ਦੇ ਮਾਤਾ ਜੀ ਦੇ ਦਿਹਾਂਤ ਬਾਰੇ ਦੱਸਿਆ ਗਿਆ ਹੈ। ਬੀਨੂੰ ਢਿੱਲੋਂ ਨੇ ਲਿਖਿਆ, ‘ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਪਿਆਰੇ ਮਾਤਾ ਜੀ ਸਰਦਾਰਨੀ ਨਰਿੰਦਰ ਕੌਰ ਜੀ ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦਾ ਅੰਤਿਮ ਸਸਕਾਰ ਰਾਮ ਬਾਗ, ਧੂਰੀ ਵਿਖੇ 10 ਫਰਵਰੀ, 2022 ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ।
PHOTO
ਬੀਨੂੰ ਨੇ ਇਸ ਦੀ ਕੈਪਸ਼ਨ ’ਚ ਲਿਖਿਆ, ‘ਲਵ ਯੂ ਮੰਮੀ ਜੀ।’ ਇਸ ਪੋਸਟ ’ਤੇ ਰਾਣਾ ਰਣਬੀਰ, ਕੁਲਰਾਜ ਰੰਧਾਵਾ, ਨੀਰੂ ਬਾਜਵਾ, ਨਰੇਸ਼ ਕਥੂਰੀਆ ਸਮੇਤ ਹੋਰ ਕਲਾਕਾਰਾਂ ਮਨੇ ਦੁੱਖ ਦਾ ਪ੍ਰਗਟਾਵਾ ਕੀਤਾ।