
ਦਿਨ ਐਤਵਾਰ ਸਵੇਰੇ 12:30 ਵਜੇ ਤੋਂ 2 ਵਜੇ ਤੱਕ ਉਨ੍ਹਾਂ ਦੇ ਗ੍ਰਹਿ ਆਰੀਆ ਨਗਰ, ਕਰਤਾਰਪੁਰ ਵਿਖੇ ਹੋਵੇਗੀ ਅੰਤਿਮ ਅਰਦਾਸ
ਚੰਡੀਗੜ੍ਹ : ਪੰਜਾਬੀ ਸੂਫੀ ਗਾਇਕ ਦਿਲਾਜਨ ਦੀ ਪਿਛਲੇ ਦਿਨੀਂ ਇਕ ਸੜਕ ਹਾਦਸੇ ਵਿਚ ਅਚਾਨਕ ਹੋਈ ਮੌਤ ਨਾਲ ਪੂਰੀ ਇੰਡਸਟਰੀ ਸਦਮੇ 'ਚ ਹੈ। ਹਰ ਕੋਈ ਦਿਲਜਾਨ ਦੇ ਕਿਰਦਾਰ ਅਤੇ ਉਸ ਦੀ ਗਾਇਕੀ ਨੂੰ ਯਾਦ ਕਰ ਰਿਹਾ ਹੈ। ਦਿਲਜਾਨ ਦੀ ਮੌਤ 30 ਮਾਰਚ ਦੀ ਸਵੇਰੇ ਤੜਕਸਾਰ ਮੁੱਖ ਰਾਸ਼ਟਰੀ ਮਾਰਗ ਜੰਡਿਆਲਾ ਗੁਰੂ (ਅੰਮ੍ਰਿਤਸਰ) ਨੇੜੇ ਵਾਪਰੇ ਜ਼ਬਰਦਸਤ ਸੜਕ ਹਾਦਸੇ 'ਚ ਹੋਈ ਅਤੇ 5 ਅਪ੍ਰੈਲ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ।
ਦਿਲਜਾਨ ਦੀ ਅੰਤਿਮ ਅਰਦਾਸ 11 ਅਪ੍ਰੈਲ 2021 ਨੂੰ ਦਿਨ ਐਤਵਾਰ ਸਵੇਰੇ 12:30 ਵਜੇ ਤੋਂ 2 ਵਜੇ ਤੱਕ ਉਨ੍ਹਾਂ ਦੇ ਗ੍ਰਹਿ ਆਰੀਆ ਨਗਰ, ਕਰਤਾਰਪੁਰ ਵਿਖੇ ਹੋਵੇਗੀ। ਦੱਸ ਦਈਏ ਕਿ 31 ਸਾਲਾਂ ਦਿਲਜਾਨ ਦੀ ਵੱਡੀ ਪਛਾਣ ਪੰਜਾਬ ਦੇ ਅਤੇ ਨੈਸ਼ਨਲ ਲੈਵਲ ਦੇ ਰਿਐਲਿਟੀ ਸ਼ੋਅ ਤੋਂ ਬਣੀ ਸੀ। ਦਿਲਜਾਨ ਨੇ ਇੰਗਲੈਂਡ, ਅਮਰੀਕਾ, ਕਤਰ, ਦੁਬਈ ਅਤੇ ਅਫਰੀਕਾ ਸਮੇਤ ਕਈ ਦੇਸ਼ਾਂ 'ਚ ਸ਼ੋਅ ਕੀਤੇ ਸਨ। ਉਨ੍ਹਾਂ ਨੇ ਸੰਗੀਤ ਲਈ ਜੋ ਕੁਰਬਾਨੀ ਦਿੱਤੀ, ਇਸ ਤੋਂ ਵਧੀਆ ਉਦਾਹਰਨ ਨਹੀਂ ਹੋ ਸਕਦੀ।
Diljaan
ਦਿਲਜਾਨ ਦਾ ਜਨਮ 30 ਜੁਲਾਈ 1989 ਨੂੰ ਜ਼ਿਲ੍ਹਾ ਜਲੰਧਰ ਦੇ ਇਤਿਹਾਸਕ ਕਸਬੇ ਕਰਤਾਰਪੁਰ ਵਿਖੇ ਬਲਦੇਵ ਕੁਮਾਰ ਦੇ ਘਰ ਹੋਇਆ ਸੀ। ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਤਾ ਨੂੰ ਮਾਡਾਰ ਕਰਤਾਰਪੁਰੀ ਦੇ ਨਾਮ ਨਾਲ ਜਾਣਦੇ ਹਨ। ਇਸ ਤਰ੍ਹਾਂ ਦਿਲਜਾਨ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਪਿਤਾ ਤੋਂ ਹੀ ਮਿਲੀ ਸੀ ਅਤੇ ਉਸ ਨੇ ਬਚਪਨ ਤੋਂ ਹੀ ਗਾਇਕੀ ਨਾਲ ਨਾਅਤਾ ਜੋੜ ਲਿਆ ਸੀ।