
ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਜਾਰੀ ਹੋ ਗਿਆ ਹੈ।
Sidhu Moosewala's new song: ਸਿੱਧੂ ਮੂਸੇਵਾਲਾ ਦਾ ਇਕ ਹੋਰ ਗੀਤ ਅੱਜ ਯਾਨੀ ਬੁਧਵਾਰ ਨੂੰ ਸ਼ਾਮੀਂ 5 ਵਜੇ ਜਾਰੀ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਜਾਰੀ ਹੋ ਗਿਆ ਹੈ।
ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿਚ ਇਹ ਦੂਜੀ ਖ਼ੁਸ਼ਖ਼ਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ। ਇਸ ਗੀਤ ਨੂੰ 4:10 ਦਾ ਨਾਂ ਦਿਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਜਾਰੀ ਹੋ ਰਿਹਾ ਹੈ।
ਇਸ ਗੀਤ ਦਾ ਪੋਸਟਰ ਜਾਰੀ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ’ਤੇ ਹੀ ਜਾਰੀ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਜਾਰੀ ਹੋਵੇਗਾ।
ਪੋਸਟਰ ਰਿਲੀਜ਼ ਕਰਨ ਤੋਂ ਪਹਿਲਾਂ ਸੰਨੀ ਮਾਲਟਨ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਬਰੈਂਪਟਨ ਅਤੇ ਮਾਨਸਾ ਦੇ ਤਾਪਮਾਨ ਬਾਰੇ ਗੱਲ ਕੀਤੀ। ਨਾਲ ਹੀ ਸੰਨੀ ਮਾਲਟਨ ਨੇ ਲਿਖਿਆ ਹੈ- ‘ਡਰਾਉਣੇ ਘੰਟੇ ਦਾ ਅਲਰਟ, ਕਿਤੇ ਵੀ ਸੁਰੱਖਿਅਤ ਨਹੀਂ।’
(For more Punjabi news apart from Sidhu Moosewala's new song 410 to be out today, stay tuned to Rozana Spokesman)