'ਅਰਦਾਸ ਕਰਾਂ' ਦਾ ਤੀਜਾ ਗੀਤ 'ਬਚਪਨ' ਆ ਰਿਹਾ ਹੈ 11 ਜੁਲਾਈ ਨੂੰ
Published : Jul 10, 2019, 11:55 am IST
Updated : Jul 10, 2019, 11:55 am IST
SHARE ARTICLE
'Ardaas karaan' new song 'Bachpan' 11 July
'Ardaas karaan' new song 'Bachpan' 11 July

ਅਰਦਾਸ ਕਰਾਂ 'ਚ ਬੱਬਲ ਰਾਏ ਵੀ ਨਜ਼ਰ ਆਉਣਗੇ

ਚੰਡੀਗੜ੍ਹ: ਸੰਜੀਦਾ ਵਿਸ਼ੇ 'ਤੇ ਆਧਾਰਿਤ ਫ਼ਿਲਮ 'ਅਰਦਾਸ ਕਰਾਂ' 19 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੇ ਦੋ ਚੈਪਟਰ ਅਤੇ 2 ਗੀਤ ਵੀ ਰਿਲੀਜ਼ ਹੋ ਚੁੱਕੇ ਹਨ। ਹੁਣ ਇਕ ਹੋਰ ਖ਼ਬਰ ਸਾਹਮਣੇ ਆਈ ਹੈ ਜਿਸ ਵਿਚ ਫ਼ਿਲਮ ਦਾ ਤੀਜਾ ਗੀਤ ਬਚਪਨ ਰਿਲੀਜ਼ ਕੀਤਾ ਜਾਵੇਗਾ। ਇਸ ਦਾ ਪੋਸਟਰ ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤਾ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ ਅਤੇ ਰਾਣਾ ਰਣਬੀਰ ਸਿੰਘ ਵੱਲੋਂ ਇਸ ਗੀਤ ਨੂੰ ਕਲਮਬੱਧ ਕੀਤਾ ਗਿਆ ਹੈ ਤੇ ਇਸ ਗੀਤ ਨੂੰ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ।

News Son Bachpan News Son Bachpan

ਸਾਗਾ ਮਿਊਜ਼ਿਕ ਦੇ ਬੈਨਰ ਹੇਠ ਇਸ ਗੀਤ ਨੂੰ 11 ਜੁਲਾਈ ਨੂੰ ਰਿਲੀਜ਼ ਕੀਤਾ ਜਾਵੇਗਾ।

ਇਸ ਦੇ ਨਾਲ ਜੁੜੀ ਇਕ ਹੋਰ ਖ਼ਬਰ ਮਿਲੀ ਹੈ ਜਿਸ ਵਿਚ ਦਸਿਆ ਗਿਆ ਹੈ ਕਿ ਕਲਾਕਾਰ ਅਤੇ ਅਦਾਕਾਰ ਬੱਬਲ ਰਾਏ ਵੀ ਇਸ ਫ਼ਿਲਮ ਦਾ ਅਹਿਮ ਕਿਰਦਾਰ ਨਿਭਾਉਣਗੇ। ਇਸ ਦੀ ਜਾਣਕਾਰੀ ਬੱਬਲ ਰਾਏ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਵਿਚ ਉਹਨਾਂ ਨੇ ਅਪਣੇ ਕਿਰਦਾਰ ਦਾ ਪੋਸਟਰ ਵੀ ਸ਼ੇਅਰ ਕੀਤਾ ਹੈ।

Babbal rai Babbal Rai

ਦਸ ਦਈਏ ਕਿ ਬੱਬਲ ਰਾਏ ਇਸ ਤੋਂ ਪਹਿਲਾਂ ਮਿਸਟਰ ਐਂਡ ਮਿਸਿਜ਼ 420, ਸਰਘੀ, ਓ ਮਾਈ ਪਿਓ ਜੀ ਵਰਗੀਆਂ ਫ਼ਿਲਮਾਂ ਵਿਚ ਕੰਮ ਕਰ ਚੁੱਕੇ ਹਨ। ਉਹਨਾਂ ਨੇ ਇਹਨਾਂ ਕਿਰਦਾਰਾਂ ਨੂੰ ਲੋਕਾਂ ਵੱਲੋਂ ਪਿਆਰ ਵੀ ਮਿਲਿਆ ਹੈ। ਅਰਦਾਸ ਕਰਾਂ ਫ਼ਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਡਾਇਰੈਕਟ 'ਤੇ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਤੇ ਗਿੱਪੀ ਗਰੇਵਾਲ ਨੇ ਲਿਖੀ ਹੈ।

ਇਸ ਫ਼ਿਲਮ ਵਿਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਯੋਗਰਾਜ ਸਿੰਘ, ਸਪਨਾ ਪੱਬੀ, ਜਪਜੀ ਖਹਿਰਾ, ਮਹਿਰ ਵਿੱਜ, ਸਰਦਾਰ ਸੋਹੀ, ਰਾਣਾ ਜੰਗ ਬਹਾਦਰ ਤੇ ਮਲਕੀਤ ਰੌਣੀ ਸਮੇਤ ਕਈ ਕਲਾਕਾਰਾਂ ਨੇ ਮੁੱਖ ਭੂਮਿਕਾ ਨਿਭਾਈ ਹੈ। ਇਸ ਫ਼ਿਲਮ ਨੂੰ ਓਮਜੀ ਗਰੁੱਪ ਵੱਲੋਂ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement