ਪੰਜਾਬੀ ਗਾਇਕ ਸਿੰਘਾ ਸਮੇਤ ਚਾਰ ਸਾਥੀਆਂ ਵਿਰੁੱਧ ਕੇਸ ਦਰਜ, Still Alive ਗੀਤ ਵਿਚ ਲੱਚਰਤਾ ਫੈਲਾਉਣ ਦੇ ਲੱਗੇ ਇਲਜ਼ਾਮ 
Published : Aug 10, 2023, 9:02 pm IST
Updated : Aug 10, 2023, 9:02 pm IST
SHARE ARTICLE
Case registered against Punjabi singer Singha along with four associates
Case registered against Punjabi singer Singha along with four associates

ਗੀਤ 'ਚ ਵਰਤਿਆ ਗਿਆ ਇਸਾਈ ਧਰਮ ਦਾ ਪਹਿਰਾਵਾ

ਚੰਡੀਗੜ੍ਹ  - ਪੰਜਾਬ ਦੇ ਨਾਮੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਘਾ ਵਲੋਂ ਹਾਲ ਹੀ ਵਿਚ ਗਾਏ ਗੀਤ ਸਟਿੱਲ ਅਲਾਈਵ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਗੀਤ ਨੂੰ ਲੈ ਕੇ ਗਾਇਕ ਤੇ ਉਸ ਦੇ ਸਾਥੀਆਂ 'ਤੇ ਪਰਚਾ ਦਰਜ ਹੋਇਆ ਹੈ। ਗਾਇਕ 'ਤੇ ਇਲਜ਼ਾਮ ਹਨ ਕਿ ਉਸ ਨੇ ਗੀਤ ਵਿਚ ਲੱਚਰਤਾ ਵਾਲੇ ਸ਼ਬਦ ਵਰਤੇ ਹਨ ਤੇ ਗੀਤ ਵਿਚ ਇਸਾਈ ਭਾਈਚਾਰੇ ਦਾ ਪਹਿਰਾਵਾ ਵਰਤਿਆ ਹੈ। 

ਗੀਤ ਵਿਚ ਲੱਚਰ ਤੇ ਇਤਰਾਜ਼ ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਸਿੰਘਾ, ਪ੍ਰੋਡਿਊਸਰ ਬਿਗ ਕੇ ਸਿੰਘ, ਡਾਇਰੈਕਟਰ ਅਮਨਦੀਪ ਸਿੰਘ, ਵਿਰਨ ਵਰਮਾ ਤੇ ਜਤਿਨ ਅਰੋੜਾ ਵਿਰੁੱਧ ਧਾਰਾ 294-120ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਹੈ। ਅਮਨਦੀਪ ਸਹੋਤਾ ਪ੍ਰਧਾਨ ਭੀਮ ਰਾਓ ਯੁਵਾ ਫੋਰਸ ਕਪੂਰਥਲਾ ਨੇ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਘਾ ਪਹਿਲਾਂ ਵੀ ਹਥਿਆਰਾਂ ਵਾਲੇ ਗੀਤਾਂ ਨੂੰ ਪ੍ਰਮੋਟ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ਪਾਉਣ ਦੀ ਕਥਿਤ ਤੌਰ 'ਤੇ ਕੋਸ਼ਿਸ਼ ਕਰਦਾ ਰਿਹਾ ਹੈ ਤੇ ਹੁਣ ਉਸ ਨੇ ਇਕ ਨਵਾਂ ਗੀਤ ਜੋ ਲਗਭਗ ਇਕ ਮਹੀਨਾ ਪਹਿਲਾਂ ਲਾਂਚ ਕੀਤਾ ਹੈ ਜੋ ਪੰਜਾਬੀ ਚੈਨਲਾਂ 'ਤੇ ਨਿਰੰਤਰ ਚੱਲ ਰਿਹਾ ਹੈ ਜਿਸ ਵਿਚ ਪੂਰੀ ਲੱਚਰਤਾ ਤੇ ਅਸ਼ਲੀਲਤਾ ਭਰੀ ਹੋਈ ਹੈ। ਥਾਣਾ ਸਿਟੀ ਪੁਲਿਸ ਨੇ ਅਮਨਦੀਪ ਸਹੋਤਾ ਦੀ ਸ਼ਿਕਾਇਤ 'ਤੇ ਮਨਪ੍ਰੀਤ ਸਿੰਘ ਉਰਫ ਸਿੰਘਾ ਤੇ ਉਸਦੇ ਚਾਰ ਹੋਰ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਦਵਿੰਦਰਪਾਲ ਵਲੋਂ ਕੀਤੀ ਜਾ ਰਹੀ ਹੈ ।

 
 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement