
ਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ।
ਜਲੰਧਰ: ਪੰਜਾਬੀ ਫਿਲਮਾਂ ਦੇ ਅਦਾਕਾਰ ਗਿੱਪੀ ਗਰੇਵਾਲ ਦੀ ਰਵਨੀਤ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀਆਂ ਤਸਵੀਰਾਂ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਤਿੰਨੇ ਬੇਟੇ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ 'ਚ ਲਿਖਿਆ, ''Other things may change us, but we start and end with the family... Shukar Datiya''।
Photoਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ। ਦੱਸ ਦਈਏ ਗਿੱਪੀ ਗਰੇਵਾਲ ਦੀ ਇਸ ਪੋਸਟ ਤੋਂ ਬਾਅਦ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪੰਜਾਬੀ ਸੈਲੀਬ੍ਰਿਟੀਜ਼ ਤੇ ਫੈਨਜ਼ ਲਗਾਤਾਰ ਕੁਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਵਧਾਈਆਂ ਦੇ ਰਹੇ ਹਨ। ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2010 'ਚ ਪੰਜਾਬੀ ਫਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ।
Photoਇਸ ਤੋਂ ਬਾਅਦ ਉਨ੍ਹਾਂ ਨੇ 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਫਿਲਮਾਂ 'ਚ ਕੰਮ ਕੀਤਾ।ਦਸ ਦਈਏ ਕਿ ਪੰਜਾਬੀ ਫਿਲਮ ਇੰਡਸਟਰੀ ‘ਚ ਵੱਡੀਆਂ ਮੱਲਾਂ ਮਾਰਨ ਵਾਲੇ ਉੱਘੇ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ ‘ਡਾਕਾ’ ਨੂੰ ਲੈ ਕੇ ਹਰ ਪਾਸੇ ਛਾਏ ਹੋਏ ਸਨ।
Familyਬੀਤੇ ਦਿਨੀਂ ਫਿਲਮ ਦਾ ਪਹਿਲਾ ਗੀਤ ‘ਫੁਲਕਾਰੀ’ ਰਿਲੀਜ਼ ਹੋਇਆ ਅਤੇ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਸੀ ।
Gippy Grewalਨਿੱਜੀ ਜ਼ਿੰਦਗੀ ‘ਚ ਬੇਹੱਦ ਮਿਲਣਸਾਰ, ਮਦਦਗਾਰ ਅਤੇ ਨਿਮਰ ਸੁਭਾਅ ਦੇ ਮਾਲਕ ਗਿੱਪੀ ਗਰੇਵਾਲ ਨੇ ਆਪਣੀ ਮਿਹਨਤ ਅਤੇ ਹੁਨਰ ਸਦਕਾ ਫਿਲਮ ਇੰਡਸਟਰੀ ‘ਚ ਸ਼ੌਹਰਤ ਖੱਟੀ ਹੈ। ਪੰਜਾਬੀ ਸਿਨੇਮੇ ਅਤੇ ਸੰਗੀਤ ਦੀ ਪ੍ਰਫੁੱਲਤਾ ‘ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲਾ ਗਿੱਪੀ ਗਰੇਵਾਲ ਹਮੇਸ਼ਾ ਕੁਝ ਨਾ ਕੁਝ ਵੱਖਰਾ ਲੈ ਕੇ ਆਉਂਦੇ ਹਨ।ਦੱਸ ਦਈਏ ਕਿ ਫਿਲਮ ‘ਡਾਕਾ’ ਗਿੱਪੀ ਗਰੇਵਾਲ ਦੀ ਫਿਲਮ ‘ਜੱਟ ਜੇਂਮਸ ਬੌਂਡ’ ਦਾ ਹੀ ਸੀਕਵਲ ਆਖਿਆ ਜਾ ਰਿਹਾ ਹੈ। ਫਿਲਮ ਦੀ ਲੁੱਕ ਅਤੇ ਵਿਸ਼ੇ ਤੋਂ ਇਹ ਅੰਦਾਜ਼ਾ ਸਹਿਜੇ ਲਾਇਆ ਜਾ ਸਕਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।