
''ਕਈ ਵਾਰ ਧਮਕੀਆਂ ਮਿਲੀਆਂ, ਕਾਰ ਦਾ ਪਿੱਛਾ ਵੀ ਕੀਤਾ ਗਿਆ''
ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਸਿੰਗਾ ਨੇ ਵੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਵੱਡੇ ਖੁਲਾਸੇ ਕੀਤੇ ਹਨ। ਸਿੰਗਾ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਮੇਰੀ ਰੇਕੀ ਹੋ ਰਹੀ ਹੈ।
ਜਿਸ ਦੇ ਚੱਲਦੇ ਮੈਂ 2-3 ਵਾਰ ਘਰ ਬਦਲ ਚੁੱਕਿਆ ਹਾਂ। ਇਸ ਦੇ ਨਾਲ ਹੀ ਉਸ ਨੇ ਪੰਜਾਬ ਪੁਲਿਸ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ ਤੇ ਕਿਹਾ ਕਿ ਮੇਰੀ ਤੇ ਮੇਰੇ ਪ੍ਰਵਾਰ ਦੀ ਸੁਰੱਖਿਆ ਲਈ ਮੈਨੂੰ ਹੋਰ ਕਿੰਨੀ ਵਾਰ ਘਰ ਬਦਲਣਾ ਪਵੇਗਾ।
punjabi singer singga Post News in punjabi
ਸਿੰਗਾ ਨੇ ਕਿਹਾ ਕਿ ਮੈਨੂੰ ਕਈ ਵਾਰ ਧਮਕੀਆਂ ਮਿਲੀਆਂ, ਕਾਰ ਦਾ ਪਿੱਛਾ ਵੀ ਕੀਤਾ ਗਿਆ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਹੋਲੀ ਤੋਂ ਬਾਅਦ ਮੈਂ ਸਾਰਾ ਕੁਝ ਲੋਕਾਂ ਸਾਹਮਣੇ ਰੱਖਾਂਗਾ।