ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ਪੋਸਟਾਂ ਜ਼ਰੀਏ ਆਪਣੇ ਪਸੰਦੀਦਾ ਗਾਇਕ ਨੂੰ ਯਾਦ ਕਰ ਰਹੇ ਹਨ।
Birthday Special: ਅੱਜ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਮੂਸੇਵਾਲਾ ਦੇ ਜਾਣ ਮਗਰੋਂ ਵੀ ਉਹ ਸਭ ਦੇ ਓਨੇ ਹੀ ਪਿਆਰੇ ਹਨ, ਜਿੰਨੇ ਪਹਿਲਾਂ ਸੀ। ਅੱਜ ਵੀ ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਪਿਆਰ ਦਿੰਦੇ ਹਨ। ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਅੱਜ ਹਰ ਕਿਸੇ ਦੀਆਂ ਅੱਖਾਂ ਨਮ ਹਨ। ਹਰ ਕੋਈ ਉਨ੍ਹਾਂ ਨੂੰ ਯਾਦ ਕਰ ਕੇ ਭਾਵੁਕ ਹੋ ਰਿਹਾ ਹੈ । ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ਪੋਸਟਾਂ ਜ਼ਰੀਏ ਆਪਣੇ ਪਸੰਦੀਦਾ ਗਾਇਕ ਨੂੰ ਯਾਦ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਹੈ ਅਤੇ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦਾ ਰਹਿਣ ਵਾਲਾ ਸੀ। ਉਹ ਗਾਇਕੀ ਅਤੇ ਗੀਤਕਾਰੀ ਤੋਂ ਇਲਾਵਾ ਪੰਜਾਬੀ ਸਿਨੇਮਾ ਨਾਲ ਵੀ ਜੁੜੇ ਹੋਏ ਸਨ। ਸਿੱਧੂ ਮੂਸੇਵਾਲਾ ਨੇ ਅਪਣੇ ਸੰਗੀਤ ਦੇ ਦਮ ’ਤੇ ਛੋਟੀ ਉਮਰ ’ਚ ਹੀ ਵੱਡਾ ਨਾਂ ਕਮਾਇਆ ।
ਸਿੱਧੂ ਮੂਸੇਵਾਲੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕ ਵਜੋਂ ਨਹੀਂ ਸਗੋਂ ਇਕ ਗੀਤਕਾਰ ਵਜੋਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਦੋ ਫ਼ਿਲਮਾਂ ਵਿਚ ਅਦਾਕਾਰੀ ਵੀ ਕੀਤੀ।
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਹੋ ਗਏ ਹਨ। 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕਰ ਦਿਤਾ ਸੀ।