ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਵਿਗੜੀ ਸਿਹਤ, ਆਪ੍ਰੇਸ਼ਨ ਕਰਵਾਉਣ ਮਗਰੋਂ ਹੋਈ ਇੰਨਫੈਕਸ਼ਨ
Published : Jul 11, 2023, 11:34 am IST
Updated : Jul 11, 2023, 4:08 pm IST
SHARE ARTICLE
Surinder Shinda (File Photo)
Surinder Shinda (File Photo)

ਲੁਧਿਆਣਾ ਦੇ ਹਸਪਤਾਲ ਵਿਚ ਇਲਾਜ ਜਾਰੀ

 

ਲੁਧਿਆਣਾ: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਰਅਸਲ ਬੀਤੇ ਦਿਨੀਂ ਇਕ ਆਪ੍ਰੇਸ਼ਨ ਕਰਵਾਉਣ ਮਗਰੋਂ ਉਨ੍ਹਾਂ ਦੇ ਇੰਨਫੈਕਸ਼ਨ ਹੋ ਗਈ ਸੀ। ਹੁਣ ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿਚ ਵੈਂਟੀਲੇਟਰ ’ਤੇ ਹਨ।

ਇਹ ਵੀ ਪੜ੍ਹੋ: ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਪਾਣੀ 'ਚ ਰੁੜ੍ਹਿਆ ਨੌਜੁਆਨ 

ਉਨ੍ਹਾਂ ਦੇ ਨਜ਼ਦੀਕੀ ਦੋਸਤ ਅਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਸਿਆ ਕਿ ਸੁਰਿੰਦਰ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੰਨਫੈਕਸ਼ਨ ਹੋ ਗਈ।

ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਦੇ ਸੈਲਾਨੀ ਹਿਮਾਚਲ 'ਚ ਲਾਪਤਾ, ਪੰਜਾਬ ਦੇ 2 ਨੌਜਵਾਨਾਂ ਦਾ ਪਰਿਵਾਰ ਨਾਲੋਂ ਸੰਪਰਕ ਟੁੱਟਿਆ

ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਸੁਰਿੰਦਰ ਛਿੰਦਾ ਦੀ ਮੌਤ ਦੀ ਖ਼ਬਰਾਂ ਦਾ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਅਤੇ ਸਾਥੀ ਕਲਾਕਾਰਾਂ ਵਲੋਂ ਖੰਡਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਗਲਤ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ। ਸੁਰਿੰਦਰ ਛਿੰਦਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਤੇ ਉਹ ਜਲਦ ਹੀ ਠੀਕ ਹੋ ਜਾਣਗੇ। ਪ੍ਰਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੀਆਂ ਖ਼ਬਰਾਂ ’ਤੇ ਵਿਸ਼ਵਾਸ ਨਾ  ਕੀਤਾ ਜਾਵੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement