ਪੰਜਾਬੀ ਗਾਇਕ G Khan ਨੇ ਗਣਪਤੀ ਵਿਸਰਜਨ 'ਤੇ ਗਾਏ ਗੀਤ, ਸ਼ਿਵ ਸੈਨਾ ਆਗੂ ਨੇ ਦਰਜ ਕਰਵਾਈ ਸ਼ਿਕਾਇਤ 
Published : Sep 11, 2022, 1:06 pm IST
Updated : Sep 11, 2022, 1:17 pm IST
SHARE ARTICLE
G Khan
G Khan

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 2 ਵਿਚ ਸ਼ਿਕਾਇਤ ਦਰਜ ਕਰਵਾਈ ਹੈ

ਲੁਧਿਆਣਾ - ਲੁਧਿਆਣਾ ਦੇ ਮੁਹੱਲਾ ਜਨਕਪੁਰੀ ਵਿਚ ਬਾਬਾ ਗਣਪਤੀ ਸੇਵਾ ਸੰਘ ਦੁਆਰਾ ਗਣਪਤੀ ਵਿਸਰਜਨ ਦਿਵਸ 'ਤੇ ਪੰਜਾਬੀ ਗਾਇਕ ਜੀ ਖਾਨ ਨੂੰ ਬੁਲਾਇਆ ਗਿਆ ਸੀ। ਸਮਾਗਮ ਵਿਚ ਜੀ ਖਾਨ ਨੇ ਕੁਝ ਪੰਜਾਬੀ ਗੀਤ ਜਿਵੇਂ ਕਿ 'ਪੈਗ ਮੋਟੇ-ਮੋਟੇ, 'ਚੋਲੀ ਕੇ ਪੀਛੇ ਕਯਾ ਹੈ' ਪੇਸ਼ ਕੀਤੇ। ਜਿਸ ਤੋਂ ਬਾਅਦ ਗਾਇਕ ਦਾ ਵਿਰੋਧ ਹੋਣ ਲੱਗਾ ਹੈ। ਜੀ ਖਾਨ ਦੇ ਗੀਤਾਂ ਦਾ ਵਿਰੋਧ ਕਰਦਿਆਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 2 ਵਿਚ ਸ਼ਿਕਾਇਤ ਦਰਜ ਕਰਵਾਈ ਹੈ।

ਅਮਿਤ ਅਰੋੜਾ ਨੇ ਕਿਹਾ ਕਿ ਜੀ ਖਾਨ ਨੇ ਜਨਕਪੁਰੀ ਵਿਚ ਹੋਏ ਗਣਪਤੀ ਸਮਾਗਮ ਵਿਚ ਅਸ਼ਲੀਲ ਗੀਤ ਗਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿਚ ਅਜਿਹੇ ਗੀਤ ਗਾਉਣਾ ਨਿੰਦਣਯੋਗ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਸਮਾਗਮ ਦਾ ਆਯੋਜਨ ਭਾਜਪਾ ਆਗੂ ਹਨੀ ਬੇਦੀ ਵੱਲੋਂ ਕੀਤਾ ਗਿਆ ਸੀ। ਭਾਜਪਾ ਹਮੇਸ਼ਾ ਹਿੰਦੂਤਵ ਦੀ ਗੱਲ ਕਰਦੀ ਰਹੀ ਹੈ ਤਾਂ ਭਾਜਪਾ ਦੇ ਸੂਬਾ ਪੱਧਰੀ ਆਗੂ ਇਹ ਕਿਉਂ ਨਹੀਂ ਦੇਖ ਸਕਦੇ ਕਿ ਉਨ੍ਹਾਂ ਦੇ ਆਗੂ ਗਾਇਕਾਂ ਨੂੰ ਬੁਲਾ ਕੇ ਧਾਰਮਿਕ ਸਮਾਗਮਾਂ ਵਿਚ ਅਸ਼ਲੀਲ ਗੀਤ ਗਾ ਰਹੇ ਹਨ।

ਭਾਜਪਾ ਨੂੰ ਇਸ ਮਾਮਲੇ ਵਿਚ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਦੇ ਨਾਲ ਹੀ ਅਮਿਤ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਜਿੱਥੇ ਵੀ ਜੀ ਖਾਨ ਦਾ ਸ਼ੋਅ ਹੋਵੇਗਾ, ਉਹ ਇਸ ਦਾ ਸਖ਼ਤ ਵਿਰੋਧ ਕਰਨਗੇ। ਅਮਿਤ ਅਰੋੜਾ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 2 ਦੇ ਐਸਐਚਓ ਅਰਸ਼ਦੀਪ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਮਾਮਲੇ ਦੀ ਜਾਂਚ ਕਰਕੇ ਮਾਮਲਾ ਦਰਜ ਕਰ ਲਿਆ ਜਾਵੇਗਾ। 

ਅਮਿਤ ਅਰੋੜਾ ਨੇ ਕਿਹਾ ਕਿ ਜੇਕਰ ਸੋਮਵਾਰ ਤੱਕ ਜੀ ਖਾਨ ਅਤੇ ਹਨੀ ਬੇਦੀ ਖਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਸ਼ਿਵ ਸੈਨਾ ਥਾਣੇ ਦੇ ਬਾਹਰ ਧਰਨਾ ਦੇਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੋਵੇਗੀ। ਇਸ ਦੇ ਨਾਲ ਹੀ ਇਸ ਸਮਾਗਮ ਦੇ ਪ੍ਰਬੰਧਕ ਹਨੀ ਬੇਦੀ ਨੇ ਕਿਹਾ ਕਿ ਉਹ ਅੱਜ ਕੋਈ ਨਵਾਂ ਸਮਾਗਮ ਨਹੀਂ ਕਰਵਾ ਰਹੇ। ਪਿਛਲੇ 10 ਸਾਲਾਂ ਤੋਂ ਇਸੇ ਤਰ੍ਹਾਂ ਦੇ ਗਾਇਕ ਆਉਂਦੇ ਹਨ ਅਤੇ ਭਜਨ ਗਾਉਂਦੇ ਹਨ ਅਤੇ ਗੀਤ ਵੀ ਗਾਏ ਜਾਂਦੇ ਹਨ। ਫੰਕਸ਼ਨ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ ਜਦੋਂ ਅਜਿਹਾ ਕੁਝ ਵੀ ਗਲਤ ਨਹੀਂ ਹੋਇਆ ਹੈ। ਕੁਝ ਸ਼ਰਾਰਤੀ ਲੋਕ ਮਾਹੌਲ ਖ਼ਰਾਬ ਕਰ ਰਹੇ ਹਨ।
 
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement