Satinder Sartaaj News: ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਲੈ ਕੇ ਵੱਡੀ ਖ਼ਬਰ, ਪੁਲਿਸ ਨੇ ਚੱਲਦਾ ਸ਼ੋਅ ਕਰਵਾਇਆ ਬੰਦ

By : GAGANDEEP

Published : Dec 11, 2023, 9:34 am IST
Updated : Dec 11, 2023, 3:12 pm IST
SHARE ARTICLE
Satinder Sartaaj Patiala Concert Stopped by Punjab Police news in Punjabi
Satinder Sartaaj Patiala Concert Stopped by Punjab Police news in Punjabi

Satinder Sartaaj News: ਲੋਕਾਂ ਨੇ ਜਤਾਈ ਸਖ਼ਤ ਨਾਰਾਜ਼ਗੀ

Satinder Sartaaj Patiala Concert Stopped by Punjab Police news in Punjabi: ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਪਟਿਆਲਾ ਦੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ ਚਲ ਰਹੇ ਸਰਤਾਜ ਦੇ ਸ਼ੋਅ ਨੂੰ ਬੰਦ ਕਰਵਾ ਦਿਤਾ।

ਇਹ ਵੀ ਪੜ੍ਹੋ; Punjab BSF News: BSF ਦੀ ਕਾਰਵਾਈ, ਇਸ ਸਾਲ ਹੁਣ ਤੱਕ 91 ਡਰੋਨ ਕੀਤੇ ਜ਼ਬਤ

ਪੁਲਿਸ ਨੇ ਦੱਸਿਆ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤਕ ਸੀ, ਪਰ ਸ਼ੋਅ ਸਾਢੇ 10 ਵਜੇ ਤਕ ਚਲ ਰਿਹਾ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਸਟੇਜ ’ਤੇ ਚੜ੍ਹ  ਗਏ ਤੇ ਉਨ੍ਹਾਂ ਸ਼ੋਅ ਬੰਦ ਕਰਨ ਵਾਸਤੇ ਆਖਿਆ। ਪੁਲਿਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਸ਼ੋਅ ਬੰਦ ਕਰਵਾਉਣ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ; Moga News: ਏਐੱਸਆਈ ਦੀ ਹਾਰਟ ਅਟੈਕ ਨਾਲ ਹੋਈ ਮੌਤ  

ਇਸ ਘਟਨਾ ਤੋਂ ਬਾਅਦ ਵਿਦਿਆਰਥੀ ਗੁੱਸੇ 'ਚ ਆ ਗਏ। ਵਿਦਿਆਰਥੀਆਂ ਨੇ ਪੰਜਾਬ ਪੁਲਿਸ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕੈਂਪਸ ਵਿੱਚ ‘ਪੰਜਾਬ ਪੁਲਿਸ ਮੁਰਦਾਘਰ’ ਦੇ ਨਾਅਰੇ ਲਗਾਏ ਗਏ ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਲਈ ਕਿਹਾ।

ਸਥਾਨਕ ਪੁਲਿਸ ਨੇ ਦਲੀਲ ਦਿੱਤੀ ਕਿ ਸਮਾਂ ਖਤਮ ਹੋ ਗਿਆ ਸੀ। ਸ਼ੋਅ ਦੀ ਇਜਾਜ਼ਤ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ। ਸਮਾਂ ਖਤਮ ਹੋਣ ਤੋਂ ਬਾਅਦ ਸਤਿੰਦਰ ਸਰਤਾਜ ਨੂੰ ਇਸ ਨੂੰ ਅੱਗੇ ਨਾ ਲਿਜਾਣ ਦੀ ਬੇਨਤੀ ਕੀਤੀ ਗਈ, ਜਿਸ 'ਤੇ ਉਸ ਨੇ ਹਾਮੀ ਭਰੀ ਅਤੇ ਸ਼ੋਅ ਬੰਦ ਕਰ ਦਿੱਤਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement