Mandy Takhar Wedding News: ਨਵੇਂ ਸਫ਼ਰ ਦੀ ਸ਼ੁਰੂਆਤ ਕਰਨ ਜਾ ਰਹੀ ਮੈਂਡੀ ਤੱਖੜ; ਜਾਣੋ ਕੌਣ ਹੈ ਮਸ਼ਹੂਰ ਅਦਾਕਾਰਾ ਦਾ ਹਮਸਫ਼ਰ
Published : Feb 12, 2024, 2:50 pm IST
Updated : Feb 12, 2024, 2:53 pm IST
SHARE ARTICLE
Mandy Takhar Wedding News: Know about Mandy and her husband Shekhar Kashyap
Mandy Takhar Wedding News: Know about Mandy and her husband Shekhar Kashyap

ਮੈਂਡੀ ਤੱਖੜ ਦਾ ਵਿਆਹ ਸ਼ੇਖਰ ਕਸ਼ਯਪ ਨਾਲ ਹੋ ਰਿਹਾ ਹੈ।

Mandy Takhar Wedding News: ਮਸ਼ਹੂਰ ਪੰਜਾਬੀ ਅਦਾਕਾਰਾ ਮੈਂਡੀ ਤੱਖੜ ਅਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਅਤੇ ਵੀਡੀਉਜ਼ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੇ ਹਨ। ਕਈ ਫਿਲਮੀ ਸਿਤਾਰੇ ਅਤੇ ਪੰਜਾਬੀ ਗਾਇਕ ਵੀ ਉਨ੍ਹਾਂ ਨੂੰ ਜ਼ਿੰਦਗੀ ਦੇ ਨਵੇਂ ਸਫ਼ਰ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ। ਮੈਂਡੀ ਤੱਖੜ ਦਾ ਵਿਆਹ ਸ਼ੇਖਰ ਕਸ਼ਯਪ ਨਾਲ ਹੋ ਰਿਹਾ ਹੈ।

ਕੌਣ ਹਨ ਸ਼ੇਖਰ ਕਸ਼ਯਪ

ਹਾਲਾਂਕਿ ਸ਼ੇਖਰ ਕਸ਼ਯਪ ਬਾਰੇ ਬਹੁਤੀ ਜਾਣਕਾਰੀ ਉਪਲਬਧ ਨਹੀਂ ਹੈ ਪਰ ਜਾਣਕਾਰੀ ਮੁਤਾਬਕ ਮੈਂਡੀ ਤੱਖੜ ਅਪਣੇ ਪ੍ਰੇਮੀ ਸ਼ੇਖਰ ਕਸ਼ਯਪ ਨਾਲ ਨਵੇਂ ਸਫਰ ਦੀ ਸ਼ੁਰੂਆਤ ਕਰ ਰਹੇ ਹਨ, ਜੋ ਕਿ ਪੰਜਾਬ ਦੇ ਕੁਰਾਲੀ ਨਾਲ ਸਬੰਧਤ ਦੱਸੇ ਜਾ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਉਹ ਫਿਟਨੈੱਸ ਪ੍ਰੋਫੈਸ਼ਨਲ ਹੈ।

ਅਦਾਕਾਰਾ ਮੈਂਡੀ ਤੱਖੜ ਦੇ ਵਿਆਹ ਦੀਆਂ ਰਸਮਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ । ਇਸ ਤੋਂ ਪਹਿਲਾਂ ਅਦਾਕਾਰਾ ਦੀ ਹਲਦੀ ਦੀ ਰਸਮ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ । ਜਿਸ ‘ਚ ਅਦਾਕਾਰਾ ਹਲਦੀ ਲਗਵਾਉਂਦੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਪਤੀ ਦੇ ਨਾਲ ਵੀ ਉਸ ਦੀਆਂ ਖ਼ੂਬਸੂਰਤ ਤਸਵੀਰਾਂ ਵਾਇਰਲ ਹੋਈਆਂ ਸਨ। ਇਨ੍ਹਾਂ ਵਿਚ ਮੈਂਡੀ ਦਾ ਪਤੀ ਸ਼ੇਖਰ ਉਸ ਦੇ ਪੈਰੀਂ ਝਾਂਜਰਾਂ ਪਹਿਨਾਉਂਦਾ ਨਜ਼ਰ ਆਇਆ ਸੀ। ਇਸ ਵੀਡੀਉ ਨੂੰ ਅਦਾਕਾਰਾ ਨੇ ਖੁਦ ਅਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤਾ ਸੀ। ਕਈ ਫ਼ਿਲਮੀ ਸਿਤਾਰੇ ਵੀ ਉਨ੍ਹਾਂ ਦੀਆਂ ਖੁਸ਼ੀਆਂ ਵਿਚ ਸ਼ਾਮਲ ਹੋ ਰਹੇ ਹਨ।

ਮੈਂਡੀ ਤੱਖੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਉਨ੍ਹਾਂ ਦਾ ਜੱਦੀ ਪਿੰਡ ਮਲਿਆਣਾ ਹੈ, ਜੋ ਕਿ ਜ਼ਿਲ੍ਹਾ ਜਲੰਧਰ ਅਧੀਨ ਪੈਂਦਾ ਹੈ। ਉਨ੍ਹਾਂ ਦੇ ਫਿਲਮੀ ਸਫ਼ਰ ਦੀ ਸ਼ੁਰੂਆਤ ਬੱਬੂ ਮਾਨ ਦੀ ਫ਼ਿਲਮ ਏਕਮ ਤੋਂ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਪਰ ਗਿੱਪੀ ਗਰੇਵਾਲ ਨਾਲ ਫ਼ਿਲਮ ‘ਮਿਰਜ਼ਾ’ ‘ਚ ਕੰਮ ਕਰਨ ਤੋਂ ਬਾਅਦ ਉਹ ਕਾਫੀ ਚਰਚਾ ਵਿਚ ਆਏ। ਇਸ ਤੋਂ ਇਲਾਵਾ ਮੈਂਡੀ ਤੱਖੜ ਨੇ ‘ਰੱਬ ਦਾ ਰੇਡੀਓ’, 'ਲੁਕਣਮੀਚੀ', 'ਸਾਕ', 'ਜ਼ਿੰਦਗੀ ਜ਼ਿੰਦਾਬਾਦ', 'ਵੱਡਾ ਘਰ' ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਫ਼ਿਲਮ ਯੈੱਸ ਆਈ ਐਮ ਸਟੂਡੈਂਟ ਵਿਚ ਵੀ ਬਤੌਰ ਮੁੱਖ ਅਦਾਕਾਰਾ ਭੂਮਿਕਾ ਨਿਭਾਈ।  

(For more Punjabi news apart from Mandy Takhar Wedding News: Know about Mandy and her husband Shekhar Kashyap, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement